ਮੋਗਾ, (ਆਜ਼ਾਦ)- ਮੋਗਾ ਪੁਲਸ ਨੇ ਇਥੇ ਬਲੈਰੋ ਕਾਰ ਨੂੰ ਕਾਬੂ ਕਰ ਕੇ ਉਸ 'ਚੋਂ 101 ਪੇਟੀਆਂ ਸ਼ਰਾਬ ਬਰਾਮਦ ਕਰਨ ਦੇ ਇਲਾਵਾ 2 ਸਮੱਗਲਰਾਂ ਨੂੰ ਅਸਲੇ ਸਮੇਤ ਕਾਬੂ ਕੀਤਾ ਹੈ ਜਦੋਂਕਿ ਇਕ ਹੋਰ ਮਾਮਲੇ 'ਚ 24 ਪੇਟੀਆਂ ਸ਼ਰਾਬ ਬਰਾਮਦ ਕੀਤੀ, ਜਦਕਿ ਇਕ ਸਮੱਗਲਰ ਭੱਜਣ 'ਚ ਸਫਲ ਹੋ ਗਿਆ। ਕਥਿਤ ਸਮੱਗਲਰਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਕਿਵੇਂ ਸਮੱਗਲਰ ਆਏ ਕਾਬੂ
ਜ਼ਿਲਾ ਪੁਲਸ ਮੁਖੀ ਰਾਜਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਮੋਗਾ ਦੇ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ, ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੂੰ ਜਾਣਕਾਰੀ ਮਿਲੀ ਕਿ ਚਮਕੌਰ ਸਿੰਘ ਉਰਫ ਰਿੱਕੀ ਅਤੇ ਜੋਰਾ ਸਿੰਘ ਦੋਨੋਂ ਨਿਵਾਸੀ ਕੋਟ ਈਸੇ ਖਾਂ ਆਪਣੀ ਬਲੈਰੋ ਕਾਰ 'ਚ ਭਾਰੀ ਮਾਤਰਾ 'ਚ ਸ਼ਰਾਬ ਦੀਆਂ ਪੇਟੀਆਂ ਭਰ ਕੇ ਲਿਆ ਰਹੇ ਹਨ, ਜਿਸ 'ਤੇ ਉਨ੍ਹਾਂ ਕੋਟ ਈਸੇ ਖਾਂ ਚੀਮਾ ਰੋਡ 'ਤੇ ਨਾਕਾਬੰਦੀ ਕਰ ਕੇ ਉਕਤ ਕਾਰ, ਜਿਸ ਨੂੰ ਦੋਸ਼ੀ ਜਾਅਲੀ ਨੰਬਰ ਪਲੇਟ ਲਾ ਕੇ ਸਮੱਗਲਿੰਗ ਕਰਦੇ ਸਨ, ਨੂੰ ਘੇਰ ਕੇ ਤਲਾਸ਼ੀ ਲਈ ਤਾਂ ਉਸ 'ਚੋਂ 101 ਪੇਟੀਆਂ ਸ਼ਰਾਬ ਬਰਾਮਦ ਕੀਤੀ। ਪੁਲਸ ਪਾਰਟੀ ਨੇ ਦੋਵਾਂ ਕਥਿਤ ਸਮੱਗਲਰਾਂ ਨੂੰ ਕਾਬੂ ਕਰ ਲਿਆ ਹੈ। ਤਲਾਸ਼ੀ ਲੈਣ 'ਤੇ ਚਮਕੌਰ ਸਿੰਘ ਉਰਫ ਰਿੱਕੀ ਕੋਲੋਂ 32 ਬੋਰ ਦਾ ਇਕ ਦੇਸੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
24 ਪੇਟੀਆਂ ਸ਼ਰਾਬ ਬਰਾਮਦ, ਸਮੱਗਲਰ ਫਰਾਰ
ਇਕ ਹੋਰ ਮਾਮਲੇ 'ਚ ਜ਼ਿਲਾ ਪੁਲਸ ਮੁਖੀ ਰਾਜਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਥਾਣਾ ਬੱਧਨੀ ਕਲਾਂ ਦੀ ਮੁਖੀ ਭੁਪਿੰਦਰ ਕੌਰ ਤੇ ਆਬਕਾਰੀ ਵਿਭਾਗ ਦੇ ਇੰਸਪੈਕਟਰ ਜਗਰਾਜ ਸਿੰਘ, ਸੁਰਿੰਦਰ ਸਿੰਘ ਕਾਹਲੋਂ ਜਦ ਇਲਾਕੇ 'ਚ ਗਸ਼ਤ ਕਰਦੇ ਹੋਏ ਬੁੱਟਰ ਕਲਾਂ ਦੇ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਨਿਰੰਜਣ ਸਿੰਘ ਨਿਵਾਸੀ ਪਿੰਡ ਬੁੱਟਰ ਸ਼ਰਾਬ ਦਾ ਨਾਜਾਇਜ਼ ਧੰਦਾ ਕਰਦਾ ਹੈ ਜਦ ਉਨ੍ਹਾਂ ਛਾਪੇਮਾਰੀ ਕੀਤੀ ਤਾਂ ਸਮੱਗਲਰ ਭੱਜਣ 'ਚ ਸਫਲ ਹੋ ਗਿਆ। ਪੁਲਸ ਪਾਰਟੀ ਨੇ 24 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ।
ਕੀ ਹੋਈ ਪੁਲਸ ਕਾਰਵਾਈ
ਸੀ. ਆਈ. ਏ. ਮੋਗਾ ਦੇ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਨੇ ਕਿਹਾ ਕਿ ਦੋਵਾਂ ਕਥਿਤ ਸਮੱਗਲਰਾਂ ਖਿਲਾਫ ਥਾਣਾ ਕੋਟ ਈਸੇ ਖਾਂ 'ਚ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਮਾਮਲੇ 'ਚ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਕਥਿਤ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਦੇ ਬਾਅਦ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ, ਔਰਤ ਸਣੇ 2 ਕਾਬੂ
NEXT STORY