ਚੰਡੀਗੜ੍ਹ (ਬਿਊਰੋ)- ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਸ਼ਨੀਵਾਰ ਨੂੰ 125 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 3102 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 14305 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 5,62,831 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ ਅੱਜ ਇਸ ਬਿਮਾਰੀ ਨੂੰ 5698 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,06,349 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 42,177 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।
ਇਹ ਵੀ ਪੜ੍ਹੋ : ਕੋਵਿਡ ਖਿਲਾਫ਼ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਛੇਤੀ ਜਿੱਤਾਂਗੇ ਜੰਗ : ਚੁੱਘ
ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 343, ਐਸ. ਏ. ਐਸ ਨਗਰ 233, ਬਠਿੰਡਾ 291, ਜਲੰਧਰ 254, ਪਟਿਆਲਾ 226, ਅੰਮ੍ਰਿਤਸਰ 172, ਫਾਜ਼ਿਲਕਾ 173, ਸ੍ਰੀ ਮੁਕਤਸਰ ਸਾਹਿਬ 120, ਮਾਨਸਾ 178, ਹੁਸ਼ਿਆਰਪੁਰ 122, ਪਠਾਨਕੋਟ 149, ਸੰਗਰੂਰ 113, ਫਰੀਦਕੋਟ 111, ਰੋਪੜ 89, ਮੋਗਾ 26, ਫਿਰੋਜ਼ਪੁਰ 164, ਫਤਿਹਗੜ੍ਹ ਸਾਹਿਬ 51, ਐਸ.ਬੀ.ਐਸ ਨਗਰ 47, ਗੁਰਦਾਸਪੁਰ 123, ਕਪੂਰਥਲਾ 72, ਤਰਨਤਾਰਨ 16 ਅਤੇ ਬਰਨਾਲਾ 'ਚ 29 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਜਸਬੀਰ ਸਿੰਘ ਗਿੱਲ ਦੇ ਮਾਤਾ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਉੱਥੇ ਹੀ ਸੂਬੇ 'ਚ ਅੱਜ 125 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 12, ਬਰਨਾਲਾ 5, ਬਠਿੰਡਾ 14, ਫਰੀਦਕੋਟ 3, ਫਤਿਹਗੜ੍ਹ ਸਾਹਿਬ 2, ਫਾਜ਼ਿਲਕਾ 11, ਫਿਰੋਜ਼ਪੁਰ 6, ਗੁਰਦਾਸਪੁਰ 2, ਹੁਸ਼ਿਆਰਪੁਰ 2, ਜਲੰਧਰ 8, ਕਪੂਰਥਲਾ 3, ਲੁਧਿਆਣਾ 14, ਮਾਨਸਾ 5, ਮੋਗਾ 2, ਐੱਸ.ਏ.ਐੱਸ ਨਗਰ 5, ਸ੍ਰੀ ਮੁਕਤਸਰ ਸਾਹਿਬ 5, ਪਠਾਨਕੋਟ 4, ਪਟਿਆਲਾ 8, ਰੋਪੜ 1, ਸੰਗਰੂਰ 9 ਐੱਸ.ਬੀ.ਐੱਸ ਨਗਰ 3 ਅਤੇ ਤਰਨਤਾਰਨ 'ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ।
ਕੋਵਿਡ ਖਿਲਾਫ਼ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਛੇਤੀ ਜਿੱਤਾਂਗੇ ਜੰਗ : ਚੁੱਘ
NEXT STORY