ਤਰਨਤਾਰਨ, (ਰਮਨ, ਰਾਜੂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਜ਼ਿਲੇ ਵਿਚ ਕੁੱਲ ਕਰੀਬ 40 ਹਜ਼ਾਰ ਵਿਦਿਆਰਥੀ ਹਨ, ਜਿਨ੍ਹਾਂ ਲਈ 128 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲਾ ਸਿੱਖਿਆ ਅਧਿਕਾਰੀ (ਸੈਕੰਡਰੀ) ਨਿਰਮਲ ਸਿੰਘ ਜੈਤੋ ਨੇ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਕੇਂਦਰਾਂ 'ਤੇ ਸਰਕਾਰ ਵੱਲੋਂ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਤਾਇਨਾਤ ਕੀਤੇ ਜਾਣਗੇ। ਸੈਂਟਰਾਂ 'ਤੇ ਲੈਕਚਰਾਰਾਂ ਦੀ ਡਿਊਟੀ ਡੀ. ਈ. ਓ. ਵੱਲੋਂ ਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲੇ 'ਚ 103 ਸੀਨੀਅਰ ਸੈਕੰਡਰੀ ਸਕੂਲ ਹਨ, ਜਿੱਥੇ 19 ਹਜ਼ਾਰ ਵਿਦਿਆਰਥੀ 12ਵੀਂ ਦੀ ਪ੍ਰੀਖਿਆ ਦੇਣਗੇ। ਇਹ ਪ੍ਰੀਖਿਆ 28 ਫਰਵਰੀ ਨੂੰ ਸ਼ੁਰੂ ਹੋਣ ਜਾ ਰਹੀ ਹੈ।
ਮੈਟ੍ਰਿਕ ਦੀ ਪ੍ਰੀਖਿਆ ਦੀ ਗੱਲ ਕਰੀਏ ਤਾਂ ਇਸਦੇ ਲਈ 128 ਕੇਂਦਰ ਬਣਾਏ ਗਏ ਹਨ। ਇਨ੍ਹਾਂ ਕੇਂਦਰਾਂ 'ਤੇ ਕਰੀਬ 21 ਹਜ਼ਾਰ ਵਿਦਿਆਰਥੀ ਪ੍ਰੀਖਿਆ ਦੇਣ ਵਾਲੇ ਹਨ। 10ਵੀਂ ਅਤੇ 12ਵੀਂ ਦੀ ਪ੍ਰੀਖਿਆ ਲਈ 140 ਸੁਪਰਡੈਂਟ, 146 ਡਿਪਟੀ ਸੁਪਰਡੈਂਟ ਤਾਇਨਾਤ ਕੀਤੇ ਜਾ ਰਹੇ ਹਨ। ਇਹ ਨਿਯੁਕਤੀ ਜ਼ਿਲਾ ਪੱਧਰ 'ਤੇ ਨਹੀਂ ਸਗੋਂ ਰਾਜ ਪੱਧਰ 'ਤੇ ਸਿੱਖਿਆ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ। ਇਸਦੇ ਲਈ ਪੁਲਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਲਈ ਸਖਤੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦੌਰਾਨ ਸਟਾਫ ਦਾ ਕੋਈ ਵੀ ਕਰਮਚਾਰੀ ਗੈਰ-ਹਾਜ਼ਰ ਨਹੀਂ ਹੋਵੇਗਾ। ਜ਼ਿਲੇ ਦੇ ਹਰ ਇਕ ਸੈਂਟਰ ਦੀ ਚੈਕਿੰਗ ਲਈ ਸਰਕਾਰ ਦੁਆਰਾ ਫਲਾਇੰਗ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਜੇਕਰ ਨਕਲ ਦਾ ਕੇਸ ਪਾਇਆ ਗਿਆ ਤਾਂ ਵਿਦਿਆਰਥੀ ਤੋਂ ਲੈ ਕੇ ਸਟਾਫ ਦੇ ਖਿਲਾਫ ਐੱਫ. ਆਈ. ਆਰ. ਦਰਜ ਕਰਵਾਉਣ 'ਚ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਐੱਸ. ਪੀ. (ਆਈ) ਤਿਲਕ ਰਾਜ ਦਾ ਕਹਿਣਾ ਹੈ ਕਿ ਡਿਪਟੀ ਕਮਿਸ਼ਨਰ ਦੁਆਰਾ ਜਾਰੀ ਕੀਤੇ ਗਏ ਆਦੇਸ਼ਾਂ ਦੇ ਤਹਿਤ ਪ੍ਰੀਖਿਆ ਕੇਂਦਰਾਂ ਦੇ ਬਾਹਰ ਧਾਰਾ 144 ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕੀਤੀ ਜਾਵੇਗੀ। ਪ੍ਰੀਖਿਆ ਕੇਂਦਰਾਂ ਦੇ ਬਾਹਰ ਪੁਲਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਦੇ ਬਾਹਰ ਮਹਿਲਾ ਪੁਲਸ ਵੀ ਨਜ਼ਰ ਆਵੇਗੀ।
2142 ਸੇਵਾ ਕੇਂਦਰਾਂ ਨੂੰ ਬੰਦ ਕਰਨ ਦੀ ਤਿਆਰੀ, ਵੱਡੀ ਗਿਣਤੀ ਮੁਲਾਜ਼ਮ ਹੋਣਗੇ ਬੇਰੋਜ਼ਗਾਰ
NEXT STORY