ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰ੍ਹੇ ਦੌਰਾਨ 129.29 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਚਾਲੂ ਵਿੱਤੀ ਸਾਲ ਦੌਰਾਨ 161.31 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਸੂਬੇ ’ਚ ਘੱਟ ਆਮਦਨ ਵਾਲੇ ਪਰਿਵਾਰ ਨਾਲ ਸਬੰਧਿਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਇਹ ਖ਼ਬਰ ਵੀ ਪੜ੍ਹੋ : ਇਸ਼ਕ ’ਚ ਅੰਨ੍ਹੀ ਹੋਈ ਪਤਨੀ ਦਾ ਸ਼ਰਮਨਾਕ ਕਾਰਾ, ਆਸ਼ਿਕ ਨਾਲ ਮਿਲ ਪਤੀ ਨੂੰ ਮੌਤ ਦੇ ਘਾਟ ਉਤਾਰਿਆ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਸੂਬੇ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗ਼ਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ ਅਤੇ ਹੁਣ ਤੱਕ 96 ਫੀਸਦੀ ਬੈਂਕ ਖਾਤੇ ਆਧਾਰ ਨਾਲ ਜੋੜ ਦਿੱਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ : ਪਰਚੇ ਦਾ ਨਹੀਂ ਡਰ, ਸੱਚ ਬੋਲਣੋਂ ਨਹੀਂ ਹਟਾਂਗਾ : ਅੰਮ੍ਰਿਤਪਾਲ ਸਿੰਘ (ਵੀਡੀਓ)
8ਵੀਂ ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ ’ਚ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
NEXT STORY