ਡੇਹਲੋਂ, (ਡਾ. ਪ੍ਰਦੀਪ)- ਪਿੰਡ ਗਿੱਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ 12ਵੀਂ ਦੀ ਵਿਦਿਆਰਥਣ ਵਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਡੇਹਲੋਂ ਪੁਲਸ ਨੂੰ ਦਿੱਤੇ ਬਿਆਨ ’ਚ ਲੜਕੀ ਦੇ ਪਿਤਾ ਪਰਮਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਈਸ਼ਰ ਨਗਰ ਲੁਧਿਆਣਾ ਨੇ ਕਿਹਾ ਹੈ ਕਿ ਉਸ ਦੀ 17 ਸਾਲਾ ਲੜਕੀ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਪਿੰਡ ਗਿੱਲ ਵਿਚ 12ਵੀਂ ਕਲਾਸ ਵਿਚ ਪੜ੍ਹਦੀ ਸੀ ਜੋ ਕਿ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦੀ ਸੀ ਅਤੇ 11 ਜਨਵਰੀ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ 9 ਵਜੇ ਆਪਣੇ ਸਕੂਲ ਗਈ ਸੀ ਪਰ ਛੁੱਟੀ ਤੋਂ ਬਾਅਦ ਵਾਪਸ ਘਰ ਨਹੀਂ ਆਈ, ਜਿਸਦੀ ਅਸੀਂ ਆਪਣੇ ਤੌਰ ’ਤੇ ਤਲਾਸ਼ ਕਰਦੇ ਰਹੇ ਜੋ ਨਹੀਂ ਮਿਲੀ ਅਤੇ ਅੱਜ ਸਵੇਰੇ ਲਗਭਗ 10 ਵਜੇ ਉਸ ਨੂੰ ਪਤਾ ਲੱਗਾ ਕਿ ਉਸਦੀ ਲੜਕੀ ਨੇ ਖੁਦਕੁਸ਼ੀ ਕਰ ਲਈ ਹੈ। ਉਹ ਤੁਰੰਤ ਮੌਕੇ ’ਤੇ ਗਏ, ਜਿੱਥੇ ਉਸਦੀ ਲੜਕੀ ਨੇ ਸਕੂਲ ਦੇ ਕਮਰੇ ਦੀ ਛੱਤ ਵਾਲੇ ਪੱਖੇ ਨਾਲ ਚੁੰਨੀ ਪਾ ਕੇ ਫਾਹ ਲਿਆ ਹੋਇਆ ਸੀ। ਸਕੂਲ ਦੇ ਸਟਾਫ ਦੀ ਮੱਦਦ ਨਾਲ ਉਸ ਨੂੰ ਹੇਠਾਂ ਉਤਾਰਿਆ ਗਿਆ ਤਾਂ ਉਸਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਡੇਹਲੋਂ ਪੁਲਸ ਵਲੋਂ ਧਾਰਾ 174 ਦੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।
ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਹੀ ਸਿਰਫ ਹੱਲ, ਕਮੇਟੀ ਬਣਾਉਣਾ ਕੋਈ ਹੱਲ ਨਹੀਂ : ਭਗਵੰਤ ਮਾਨ
NEXT STORY