ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ-2020 'ਚ ਆਯੋਜਿਤ ਸੀਨੀਅਰ ਸੈਕੰਡਰੀ (12ਵੀਂ) ਦੀ ਪ੍ਰੀਖਿਆ 'ਚ 78 ਫ਼ੀਸਦੀ ਜਾਂ ਇਸ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੇ ਪ੍ਰੀਖਿਆਰਥੀਆਂ ਲਈ ਖ਼ੁਸ਼ਖ਼ਬਰੀ ਹੈ।
ਇਹ ਵੀ ਪੜ੍ਹੋ : ਰੱਦ ਹੋਈਆ ਗੱਡੀਆਂ 'ਚ ਰਿਜ਼ਰਵੇਸ਼ਨ ਕਰਾਉਣ ਵਾਲੇ ਮੁਸਾਫ਼ਰਾਂ ਲਈ ਅਹਿਮ ਖ਼ਬਰ, ਮਿਲੇਗਾ ਰਿਫੰਡ
ਅਜਿਹੇ ਵਿਦਿਆਰਥੀ ਕੇਂਦਰੀ ਸਿੱਖਿਆ ਮੰਤਰਾਲਾ (ਕੇਂਦਰੀ ਮਨੁੱਖੀ ਸੰਸਾਧਨ ਮੰਤਰਾਲਾ), ਨਵੀਂ ਦਿੱਲੀ ਵੱਲੋਂ ਅਦਾ ਕੀਤੇ ਜਾਣ ਵਾਲੇ ਵਜ਼ੀਫੇ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ ’ਤੇ 31 ਅਕਤੂਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਕੇਂਦਰੀ ਸਿੱਖਿਆ ਮੰਤਰਾਲਾ, ਨਵੀਂ ਦਿੱਲੀ ਵੱਲੋਂ ਲਾਗੂ ਇਹ ਸਕੀਮ ਸਿਰਫ ਕਾਲਜਾਂ ਅਤੇ ਯੂਨੀਵਰਸਿਟੀਆਂ ’ਚ ਪੜ੍ਹਦੇ ਵਿਦਿਆਰਥੀਆਂ ਲਈ ਹੈ।
ਇਹ ਵੀ ਪੜ੍ਹੋ : ਵਿਦੇਸ਼ ਭੇਜਣ ਲਈ ਏਜੰਟ ਨੇ ਅੱਧੀ ਰਾਤੀਂ ਬੁਲਾਇਆ ਵਿਅਕਤੀ, ਵਾਪਰੀ ਵੱਡੀ ਵਾਰਦਾਤ ਨੇ ਉਡਾ ਛੱਡੇ ਹੋਸ਼
ਇਹ ਨਿਰਦੇਸ਼ ਵੀ ਦਿੱਤੇ ਗਏ ਹਨ ਕਿ ਇਸ ਸਕੀਮ ਤਹਿਤ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਵੱਲੋਂ ਭਰੇ ਜਾਣ ਵਾਲੇ ਬੈਂਕ ਖਾਤਿਆਂ ਦਾ ਲਿੰਕ, ਆਧਾਰ ਕਾਰਡ ਨੰਬਰ ਨਾਲ ਹੋਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਦੀ ਹਸਰਤ ਹੋਈ ਪੂਰੀ ਪਰ ਚਾਹ ਕੇ ਵੀ ਨਹੀਂ ਲੈ ਸਕਣਗੇ 'ਭਾਜਪਾ' 'ਚ ਐਂਟਰੀ
ਰੱਦ ਹੋਈਆ ਗੱਡੀਆਂ 'ਚ ਰਿਜ਼ਰਵੇਸ਼ਨ ਕਰਾਉਣ ਵਾਲੇ ਮੁਸਾਫ਼ਰਾਂ ਲਈ ਅਹਿਮ ਖ਼ਬਰ, ਮਿਲੇਗਾ ਰਿਫੰਡ
NEXT STORY