ਮੋਹਾਲੀ (ਨਿਆਮੀਆਂ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉੱਪ ਸਕੱਤਰ ਨੇ ਦੱਸਿਆ ਕਿ ਸੀਨੀਅਰ ਸੈਕੰਡਰੀ ਪ੍ਰੀਖਿਆ ਮਾਰਚ-2023 ਦੌਰਾਨ ਜਿਨ੍ਹਾਂ ਪ੍ਰੀਖਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਦੀਆਂ ਉੱਤਰ-ਪੱਤਰੀਆਂ ਦੇ ਮੁੜ-ਮੁਲਾਂਕਣ ਲਈ ਅਪਲਾਈ ਕੀਤਾ ਸੀ, ਉਨ੍ਹਾਂ ਪ੍ਰੀਖਿਆਰਥੀਆਂ ਦਾ ਨਤੀਜਾ 7 ਅਗਸਤ ਨੂੰ ਐਲਾਨ ਕੀਤਾ ਜਾ ਚੁੱਕਿਆ ਹੈ। ਇਹ ਨਤੀਜਾ 8 ਅਗਸਤ ਭਾਵ ਅੱਜ ਬੋਰਡ ਦੀ ਵੈੱਬ-ਸਾਈਟ ’ਤੇ ਪ੍ਰੀਖਿਆਰਥੀਆਂ ਦੀ ਜਾਣਕਾਰੀ ਲਈ ਉਪਲਬਧ ਹੋਵੇਗਾ।
ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ ਨੌਜਵਾਨ ਉਪਰੋਂ ਲੰਘੀਆਂ 14 ਕਾਰਾਂ, ਮਾਂ ਨਾਲ ਮੋਬਾਇਲ 'ਤੇ ਗੱਲ ਕਰਦਿਆਂ ਵਾਪਰਿਆ ਭਾਣਾ
ਇਨ੍ਹਾਂ ਪ੍ਰੀਖਿਆਰਥੀਆਂ ਦੇ ਈ-ਸਰਟੀਫਿਕੇਟ ਦਫ਼ਤਰ ਵਲੋਂ ਡਿਜੀਲਾਕਰ ’ਤੇ ਅਪਲੋਡ ਕੀਤੇ ਜਾਣਗੇ। ਇਸ ਤੋਂ ਇਲਾਵਾ ਜਿਨ੍ਹਾਂ ਪ੍ਰੀਖਿਆਰਥੀਆਂ ਵਲੋਂ ਸਰਟੀਫਿਕੇਟ ਦੀ ਹਾਰਡ ਕਾਪੀ ਲਈ ਪ੍ਰੀਖਿਆ ਫਾਰਮ ਵਿਚ ਟਿੱਕ ਕੀਤਾ ਗਿਆ ਹੋਵੇਗਾ, ਅਜਿਹੇ ਪ੍ਰੀਖਿਆਰਥੀਆਂ ਦੇ ਸਰਟੀਫਿਕੇਟਾਂ ਦੀ ਹਾਰਡ ਕਾਪੀ ਵੱਖਰੇ ਤੌਰ ’ਤੇ ਰਜਿਸਟਰਡ ਡਾਕ ਰਾਹੀਂ 10 ਦਿਨਾਂ ਦੇ ਅੰਦਰ-ਅੰਦਰ ਸਬੰਧਤ ਸਕੂਲ ਦੇ ਪਤੇ ’ਤੇ ਭੇਜੀ ਜਾਵੇਗੀ।
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ, ਘਰ ਨੂੰ ਅੱਗ ਲੱਗਣ ਕਾਰਨ ਪਿਤਾ ਸਮੇਤ 5 ਬੱਚਿਆਂ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
CM ਮਾਨ ਨੇ ਦਿੱਲੀ ਸੇਵਾ ਬਿੱਲ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਕਹੀਆਂ ਇਹ ਗੱਲਾਂ
NEXT STORY