ਤਰਨਤਾਰਨ (ਰਮਨ ਚਾਵਲਾ)- ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ 13 ਮੁੱਕਦਮੇ ਦਰਜ ਕਰ 13 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਿਨ੍ਹਾਂ ਪਾਸੋਂ ਪੁਲਸ ਨੇ ਕਈ ਤਰ੍ਹਾਂ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਡੀ. ਐੱਸ. ਪੀ. ਡੀ. ਗੁਰਿੰਦਰ ਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਬਲਜੀਤ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਪੱਟੀ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਜਦਕਿ ਥਾਣਾ ਸਦਰ ਪੱਟੀ ਦੀ ਪੁਲਸ ਨੇ ਰਾਜਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਚੀਮਾ ਕਲਾਂ ਅਤੇ ਰਵੀ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਸਭਰਾ ਨੂੰ ਗ੍ਰਿਫਤਾਰ ਕਰਦੇ ਹੋਏ ਇਕ ਸਿਲਵਰ ਪੰਨੀ, ਇਕ ਲਾਈਟਰ ਅਤੇ 10 ਰੁਪਏ ਦੇ ਨੋਟ ਦੀ ਪਾਈਪ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ- ਸੁਨਹਿਰੀ ਭਵਿੱਖ ਦੀ ਭਾਲ 'ਚ ਵਿਦੇਸ਼ ਗਏ ਨੌਜਵਾਨ ਦੀ ਮੌਤ
ਇਸ ਤੋਂ ਇਲਾਵਾ ਥਾਣਾ ਖਾਲਡ਼ਾ ਦੀ ਪੁਲਸ ਨੇ 40 ਕਿਲੋ ਨਾਜਾਇਜ਼ ਲਾਹਨ ਬਰਾਮਦ ਕਰਦੇ ਹੋਏ ਸਾਧਾ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਨਾਰਲਾ ਦੇ ਖਿਲਾਫ ਪਰਚਾ ਦਰਜ ਕੀਤਾ ਹੈ ਅਤੇ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਅਜੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਹੂਵਿੰਡ ਨੂੰ ਗ੍ਰਿਫਤਾਰ ਕਰਦੇ ਹੋਏ 7500 ਐੱਮ. ਐੱਲ. ਸ਼ਰਾਬ ਨਾਜਾਇਜ਼ ਅਤੇ 50 ਲੀਟਰ ਲਾਹਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਸੁਖਰਾਜ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸੁਰ ਸਿੰਘ ਨੂੰ ਗ੍ਰਿਫਤਾਰ ਕਰਦੇ ਹੋਏ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਦਕਿ ਥਾਣਾ ਵਲਟੋਹਾ ਦੀ ਪੁਲਸ ਨੇ ਸੂਰਜ ਭਾਰਦਵਾਜ ਪੁੱਤਰ ਰਮੇਸ਼ ਕੁਮਾਰ ਵਾਸੀ ਅਲਗੋਂ ਕੋਠੀ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੀ ਪੁਲਸ ਨੇ ਸਾਜਨ ਸਿੰਘ ਪੁੱਤਰ ਸਾਧਕ ਸਿੰਘ ਵਾਸੀ ਖੇਮਕਰਨ ਨੂੰ ਗ੍ਰਿਫਤਾਰ ਕਰਦੇ ਹੋਏ ਇਕ ਸਿਲਵਰ ਪੰਨੀ, ਇਕ ਲਾਈਟਰ ਅਤੇ 10 ਰੁਪਏ ਦੇ ਨੋਟ ਦੀ ਪਾਈਪ ਬਰਾਮਦ ਕੀਤੀ ਹੈ।
ਇਸੇ ਤਰ੍ਹਾਂ ਥਾਣਾ ਖਾਲੜਾ ਦੀ ਪੁਲਸ ਨੇ ਬਲਵਿੰਦਰ ਸਿੰਘ ਉਰਫ ਕਾਲਾ ਪੁੱਤਰ ਸੋਖਾ ਸਿੰਘ ਵਾਸੀ ਮਦਰ ਮਥੁਰਾ ਭਾਗੀ ਨੂੰ ਗ੍ਰਿਫਤਾਰ ਕਰਦੇ ਹੋਏ ਇਕ ਸਿਲਵਰ ਪੰਨੀ, ਇਕ ਲਾਈਟਰ ਅਤੇ 10 ਰੁਪਏ ਦੇ ਨੋਟ ਦੀ ਪਾਈਪ ਬਰਾਮਦ ਕੀਤੀ ਹੈ। ਡੀ.ਐੱਸ.ਪੀ ਨਾਗਰਾ ਨੇ ਦੱਸਿਆ ਕਿ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਬਖਸ਼ੀਸ਼ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜੋਧਪੁਰ ਨੂੰ ਗ੍ਰਿਫਤਾਰ ਕਰਦੇ ਹੋਏ ਇਕ ਸਿਲਵਰ ਪੰਨੀ, ਇਕ ਲਾਈਟਰ ਅਤੇ ਦਸ ਰੁਪਏ ਦੇ ਨੋਟ ਦੀ ਪਾਈਪ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ- ਡੇਰਾ ਬਿਆਸ ਵੱਲੋਂ ਜਾਰੀ ਹੋਇਆ ਅਹਿਮ ਨੋਟੀਫਿਕੇਸ਼ਨ
ਇਸੇ ਤਰ੍ਹਾਂ ਥਾਣਾ ਤਰਨਤਾਰਨ ਦੀ ਪੁਲਸ ਨੇ ਗੁਰਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਜੋਧਪੁਰ ਅਤੇ ਹੀਰਾ ਸਿੰਘ ਉਰਫ ਜਸਬੀਰ ਪੁੱਤਰ ਬਚਨ ਸਿੰਘ ਵਾਸੀ ਜੋਧਪੁਰ ਨੂੰ ਗ੍ਰਿਫਤਾਰ ਕਰਕੇ 2 ਸਿਲਵਰ ਪੰਨੀਆਂ, 2 ਲਾਈਟਾਂ ਅਤੇ 10-10 ਰੁਪਏ ਦੀਆਂ ਦੋ ਪਾਈਪਾਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਵੈਰੋਂਵਾਲ ਦੀ ਪੁਲਸ ਨੇ ਸਾਜਨ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਮੀਆਂਵਿੰਡ ਨੂੰ ਗ੍ਰਿਫਤਾਰ ਕਰਕੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, 9 ਦਿਨਾਂ ਲਈ ਜਾਰੀ ਹੋਈ ਵੱਡੀ ਚਿਤਾਵਨੀ
ਇਸ ਦੇ ਨਾਲ ਹੀ ਥਾਣਾ ਵੈਰੋਵਾਲ ਦੀ ਪੁਲਸ ਨੇ 40 ਲੀਟਰ ਨਾਜਾਇਜ਼ ਲਾਹਨ ਬਰਾਮਦ ਕਰਦੇ ਹੋਏ ਰਸ਼ਪਾਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਏਕਲਗੱਡਾ ਖਿਲਾਫ ਪਰਚਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਲੋੜੀਂਦੇ ਮੁਲਜ਼ਮ ਆਗਿਆਪਾਲ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਨੌਸ਼ਹਿਰਾ ਢਾਲਾ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਨਹਿਰੀ ਭਵਿੱਖ ਦੀ ਭਾਲ 'ਚ ਵਿਦੇਸ਼ ਗਏ ਨੌਜਵਾਨ ਦੀ ਮੌਤ
NEXT STORY