ਜਲੰਧਰ- ਪੰਜਾਬ 'ਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਉੱਤਰੀ ਭਾਰਤ 'ਚ ਮਾਨਸੂਨ ਸਰਗਰਮ ਰਹੇਗਾ। ਇਸ ਕਾਰਨ ਆਉਣ ਵਾਲੇ 5 ਦਿਨ ਪੰਜਾਬ ਲਈ ਬਹੁਤ ਸਾਵਧਾਨ ਰਹਿਣ ਵਾਲੇ ਹਨ। ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ 'ਚ ਆਮ ਮੀਂਹ ਪਵੇਗਾ। ਮੌਸਮ ਵਿਭਾਗ ਮੁਤਾਬਕ ਕੱਲ੍ਹ ਸ਼ਨੀਵਾਰ ਨੂੰ ਸੂਬੇ 'ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 13 ਜ਼ਿਲ੍ਹਿਆਂ 'ਚ ਆਮ ਤੋਂ ਵੱਧ ਮੀਂਹ ਪੈਣ ਦੀ ਉਮੀਦ ਹੈ। ਇਸ ਦਿਨ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਮੋਹਾਲੀ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਬਰਨਾਲਾ 'ਚ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 1 ਸਤੰਬਰ ਨੂੰ ਵੀ ਛੁੱਟੀ ਦੀ ਮੰਗ!
24 ਅਗਸਤ ਨੂੰ ਵੀ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ ਅਤੇ ਮੋਹਾਲੀ ਸਮੇਤ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। 25 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ ਅਤੇ ਨਵਾਂਸ਼ਹਿਰ 'ਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਪੜ੍ਹੋ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹੜ੍ਹ ਕਾਰਨ ਸਿਹਤ ਸਬੰਧੀ ਖ਼ਤਰੇ ਨੂੰ ਵੇਖਦਿਆਂ ਨਵੀਂ ਐਡਵਾਈਜ਼ਰੀ ਜਾਰੀ
NEXT STORY