ਫਗਵਾੜਾ, (ਜਲੋਟਾ)- ਫਗਵਾੜਾ ਪੁਲਸ ਥਾਣਾ ਸਿਟੀ ਦੀ ਟੀਮ ਵੱਲੋਂ ਰਤਨਪੁਰਾ ਇਲਾਕੇ ਦੀ ਇਕ ਕੋਠੀ ਦੇ ਨੇੜਿਓ 13 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਸੂਚਨਾ ਅਨੁਸਾਰ ਉਕਤ ਕੋਠੀ 'ਚ ਮੌਜੂਦ ਦੋ ਸਕੇ ਭਰਾਵਾਂ ਜਿਨ੍ਹਾਂ 'ਤੇ ਦੋਸ਼ ਹੈ ਕਿ ਉਹ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦੇ ਹਨ, ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਇਸ ਦੌਰਾਨ ਪੁਲਸ ਨੇ ਉਕਤ ਕੋਠੀ ਦੀ ਘੇਰਾਬੰਦੀ ਕਰ ਕੇ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਸੀ।ਐੱਸ. ਐੱਚ. ਓ. ਜਤਿੰਦਰਜੀਤ ਸਿੰਘ ਨੇ ਕੋਠੀ 'ਚ ਕੀਤੀ ਜਾ ਰਹੀ ਛਾਪੇਮਾਰੀ ਦੀ ਅਧਿਕਾਰਕ ਤੌਰ 'ਤੇ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਸ ਨੇ ਕੋਠੀ ਦੇ ਨੇੜੇ 2 ਸਕੇ ਭਰਾਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਨਾਜਾਇਜ਼ ਤੌਰ 'ਤੇ ਕੀਤੀ ਜਾ ਰਹੀ ਸਪਲਾਈ ਦਾ ਹੈ।
ਨਗਰ ਪਾਲਿਕਾ ਕਰਮਚਾਰੀ ਸੰਗਠਨ ਨੇ ਟੈਂਡਰ ਦਾ ਕੀਤਾ ਵਿਰੋਧ, ਕੀਤੀ ਨਾਅਰੇਬਾਜ਼ੀ
NEXT STORY