ਫਤਿਹਗੜ੍ਹ ਸਾਹਿਬ (ਜਗਦੇਵ) : ਫਤਿਹਗੜ੍ਹ ਸਾਹਿਬ 'ਚ ਕੋਰੋਨਾ ਵਾਇਰਸ ਨੇ ਭੜਥੂ ਪਾਇਆ ਹੋਇਆ ਹੈ। ਜ਼ਿਲ੍ਹੇ ਅੰਦਰ ਸੋਮਵਾਰ ਨੂੰ 13 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਨਵੇਂ ਮਰੀਜ਼ਾਂ 'ਚੋਂ 8 ਮਰੀਜ਼ ਮੰਡੀ ਗੋਬਿੰਦਗੜ੍ਹ ਨਾਲ ਸਬੰਧਿਤ ਹਨ, ਜਦੋਂ ਕਿ ਇਕ ਮਰੀਜ਼ ਅਮਲੋਹ, 3 ਬੱਸੀ ਪਠਾਣਾ ਅਤੇ ਇਕ ਮਰੀਜ਼ ਦਾ ਸਬੰਧ ਆਨੰਦਪੁਰ ਕਲੌੜ ਨਾਲ ਹੈ। ਇਨ੍ਹਾਂ ਸਾਰੇ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਦਰਗਾਹ ਦੇ ਸੇਵਾਦਾਰ ਦਾ ਬੇਰਹਿਮੀ ਨਾਲ ਕਤਲ, ਰਜਬਾਹੇ 'ਚੋਂ ਖੂਨ ਨਾਲ ਲਿੱਬੜੀ ਮਿਲੀ ਲਾਸ਼
ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਐਨ. ਕੇ. ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਸਿਹਤ ਮਹਿਕਮੇ ਵੱਲੋਂ 16397 ਸ਼ੱਕੀ ਵਿਅਕਤੀਆਂ ਦੇ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 16089 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਅਤੇ ਜ਼ਿਲ੍ਹੇ ਅੰਦਰ ਕੋਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 298 ਹੈ, ਜਦੋਂ ਕਿ 10 ਲੋਕਾਂ ਦੀ ਟੈਸਟਿੰਗ ਰਿਪੋਰਟ ਆਉਣੀ ਅਜੇ ਬਾਕੀ ਹੈ।
ਇਹ ਵੀ ਪੜ੍ਹੋ : 'ਹੌਲਦਾਰ' ਦੀਆਂ ਹਰਕਤਾਂ ਤੋਂ ਤੰਗ ਹੋਏ ਲੋਕਾਂ ਨੇ ਕੀਤਾ ਏਕਾ, ਇੰਝ ਖੋਲ੍ਹਿਆ ਸਾਰਾ ਭੇਤ
ਸਿਵਲ ਸਰਜਨ ਨੇ ਦੱਸਿਆ ਕਿ 201 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ, ਜਦੋਂ ਕਿ ਜ਼ਿਲ੍ਹੇ ਅੰਦਰ ਕੋਰੋਨਾ ਕਾਰਨ 2 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਅੰਦਰ ਕੋਰੋਨਾ ਦੇ 86 ਸਰਗਰਮ ਮਾਮਲੇ ਚੱਲ ਰਹੇ ਹਨ ਅਤੇ ਸੋਮਵਾਰ ਨੂੰ 15 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਕੋਰੋਨਾ ਇਲਾਜ ਲਈ ਨਿੱਜੀ ਹਸਪਤਾਲ ਵੀ ਲੈ ਸਕਣਗੇ 'ਪਲਾਜ਼ਮਾ'
ਦਰਗਾਹ ਦੇ ਸੇਵਾਦਾਰ ਦਾ ਬੇਰਹਿਮੀ ਨਾਲ ਕਤਲ, ਰਜਬਾਹੇ 'ਚੋਂ ਖੂਨ ਨਾਲ ਲੱਥਪਥ ਮਿਲੀ ਲਾਸ਼
NEXT STORY