ਲੁਧਿਆਣਾ (ਮਹਿਰਾ) : ਇੱਥੋਂ ਦੀ ਅਦਾਲਤ ਨੇ ਅੱਜ ਕਰੀਬ 20 ਸਾਲ ਪੁਰਾਣੇ ਮਾਮਲੇ ਦਾ ਨਿਪਟਾਰਾ ਕਰਦੇ ਹੋਏ 13 ਪੁਲਸ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ 5-5 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਅਦਾਲਤ 'ਚ ਦੋਸ਼ੀਆਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਸੀ ਪਰ ਅਦਾਲਤ ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤ ਨਹੀਂ ਹੋਈ ਅਤੇ ਉਨ੍ਹਾਂ ਦੀ ਕੋਈ ਗੱਲ ਨਾ ਸੁਣੀ। ਇਨ੍ਹਾਂ ਪੁਲਸ ਮੁਲਾਜ਼ਮਾਂ 'ਤੇ ਭ੍ਰਿਸ਼ਟਾਚਾਰ ਦਾ ਦੋਸ਼ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ CM ਮਾਨ ਨੇ ਸੱਦੀ ਕੈਬਨਿਟ ਮੀਟਿੰਗ
ਸਾਲ 2003 'ਚ ਸ਼ਿਕਾਇਤ ਕਰਤਾ ਸਵ. ਬਿੱਟੂ ਚਾਵਲਾ ਅਤੇ ਸੁਭਾਸ਼ ਕੈਟੀ ਨੇ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਸੀ। ਸ਼ਿਕਾਇਤ ਕਰਤਾ ਸੁਭਾਸ਼ ਕੈਟੀ ਨੇ 14 ਪੁਲਸ ਮੁਲਾਜ਼ਮਾਂ ਦੇ ਖ਼ਿਲਾਫ਼ ਰਿਸ਼ਵਤ ਦੇ ਮਾਮਲੇ 'ਚ ਮੁਕੱਦਮਾ ਦਰਜ ਕਰਵਾਇਆ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ASI ਦੀ ਧੀ ਬਣੀ ਜੱਜ, ਡੇਰਾਬੱਸੀ ਦੇ ਪਿੰਡ ਦੀ ਰਹਿਣ ਵਾਲੀ ਹੈ ਤੇਜਿੰਦਰ ਕੌਰ
ਇਸ ਦੌਰਾਨ ਪੁਲਸ ਨੇ ਵੀ ਉਨ੍ਹਾਂ 'ਤੇ ਝੂਠਾ ਮੁਕੱਦਮਾ ਦਰਜ ਕਰ ਦਿੱਤਾ ਸੀ, ਜਿਸ 'ਚ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ। ਦੋਸ਼ੀ ਪੁਲਸ ਮੁਲਾਜ਼ਮਾਂ 'ਤੇ 4 ਤੋਂ 5 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਲਗਾਏ ਸਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ…ਪੰਜਾਬ ਦਾ 19 ਸਾਲਾ ਫ਼ੌਜੀ ਜਵਾਨ ਹੋਇਆ ਸ਼ਹੀਦ
NEXT STORY