ਤਰਨਤਾਰਨ, (ਰਾਜੂ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ 13 ਸਾਲਾ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੀੜਤ ਲੜਕੀ ਦੀ ਮਾਤਾ ਨੇ ਦਰਖਾਸਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਦੀ ਲੜਕੀ ਨੂੰ ਘਰ ਦੇ ਬਾਹਰ ਗਲੀ 'ਚੋਂ ਕੋਈ ਅਣਪਛਾਤਾ ਵਿਅਕਤੀ ਮਾੜੀ ਨੀਅਤ ਨਾਲ ਵਰਗਲਾ ਕੇ ਲੈ ਗਿਆ ਹੈ, ਜੋ ਉਹ ਆਪਣੀ ਲੜਕੀ ਗੁੰਮ ਹੋਣ ਕਰ ਕੇ ਹੁਣ ਤੱਕ ਭਾਲ ਕਰਦੇ ਰਹੇ ਪਰ ਨਹੀਂ ਮਿਲੀ। ਇਸ ਸਬੰਧੀ ਤਫਤੀਸ਼ੀ ਅਫਸਰ ਏ. ਐੱਸ. ਆਈ. ਅਮਰੀਕ ਸਿੰਘ ਨੇ ਅਣਪਛਾਤੇ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਤਫਤੀਸ਼ ਅਮਲ 'ਚ ਲਿਆਂਦੀ ਹੈ।
ਸੋਨੀ ਤੇ ਮੁੰਨਾ ਨੇ ਪਰਿਵਾਰਾਂ ਸਮੇਤ ਜ਼ਿਲਾ ਪੁਲਸ ਖਿਲਾਫ ਦਿੱਤਾ ਧਰਨਾ
NEXT STORY