ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 95ਵੇਂ ਦਿਨ ਪੰਜਾਬ ਪੁਲਸ ਨੇ ਬੁੱਧਵਾਰ ਨੂੰ 138 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 4.3 ਕਿੱਲੋ ਹੈਰੋਇਨ, 6133 ਨਸ਼ੀਲੀਆਂ ਗੋਲ਼ੀਆਂ ਅਤੇ 1.42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 97 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ 519 ਥਾਵਾਂ ’ਤੇ ਛਾਪੇਮਾਰੀ ਕੀਤੀ। ਸੂਬੇ ਭਰ ’ਚ 99 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ। ਆਪ੍ਰੇਸ਼ਨ ਦੌਰਾਨ 546 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਪੰਜਾਬ ਪੁਲਸ ਨੇ 77 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।
ਇਹ ਵੀ ਪੜ੍ਹੋ: ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 31 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
NEXT STORY