ਫਿਰੋਜ਼ਪੁਰ (ਮਲਹੋਤਰਾ) : ਜ਼ਿਲ੍ਹਾ ਪੁਲਸ ਨੇ ਦੋ ਦਿਨਾਂ ਦੌਰਾਨ ਵੱਖ-ਵੱਖ ਸਥਾਨਾਂ ਤੋਂ 14 ਦੋਸ਼ੀਆਂ ਨੂੰ ਹੈਰੋਇਨ ਅਤੇ ਪਾਬੰਦੀਸ਼ੁਦਾ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਅਸ਼ੌਕ ਉਰਫ਼ ਸੋਨੂੰ ਚੂਹਾ ਬਸਤੀ ਸ਼ੇਖਾਂਵਾਲੀ ਨੂੰ 5 ਗ੍ਰਾਮ ਹੈਰੋਇਨ ਸਮੇਤ, ਥਾਣਾ ਕੈਂਟ ਪੁਲਸ ਨੇ ਬੂਟਾ ਉਰਫ਼ ਰੂਪਾ ਪਿੰਡ ਝੋਕ ਹਰੀਹਰ ਨੂੰ 3 ਗ੍ਰਾਮ ਹੈਰੋਇਨ ਸਮੇਤ, ਥਾਣਾ ਕੁੱਲਗੜੀ ਪੁਲਸ ਨੇ ਕਰਨਦੀਪ ਸਿੰਘ ਕਰਨ ਪਿੰਡ ਬੁੱਕਣ ਖਾਂ ਵਾਲਾ ਅਤੇ ਲਵਪ੍ਰੀਤ ਸਿੰਘ ਲਵ ਪਿੰਡ ਹਸਮਤਵਾਲਾ ਨੂੰ 8.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।
ਇਸ ਤਰ੍ਹਾਂ ਥਾਣਾ ਘੱਲਖੁਰਦ ਪੁਲਸ ਨੇ ਮਲਕੀਤ ਸਿੰਘ ਨੀਲੂ ਪਿੰਡ ਸਤੀਏਵਾਲਾ ਨੂੰ 4.95 ਗ੍ਰਾਮ ਹੈਰੋਇਨ ਸਮੇਤ, ਥਾਣਾ ਤਲਵੰਡੀ ਭਾਈ ਪੁਲਸ ਨੇ ਦੀਪ ਸਿੰਘ ਵਾਸੀ ਕਰਮਿੱਤੀ ਰੋਡ ਨੂੰ 3.20 ਗ੍ਰਾਮ ਹੈਰੋਇਨ ਸਮੇਤ, ਥਾਣਾ ਸਿਟੀ ਜ਼ੀਰਾ ਪੁਲਸ ਨੇ ਸੰਦੀਪ ਸਿੰਘ ਸੰਜੂ ਅਤੇ ਧਰਮਿੰਦਰ ਸਿੰਘ ਵਾਸੀ ਜੀਰਾ ਨੂੰ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦੇ ਨੋਟ ਸਮੇਤ ਅਤੇ ਕੁਲਦੀਪ ਸਿੰਘ ਗਿਆਨੀ ਤੇ ਜਿਉਣ ਸਿੰਘ ਵਾਸੀ ਸਮਾਧੀ ਮੁਹੱਲਾ ਨੂੰ 5.19 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਮੱਲਾਂਵਾਲਾ ਪੁਲਸ ਨੇ ਸਰਵਣ ਸਿੰਘ ਪਿੰਡ ਆਸਫਵਾਲਾ ਨੂੰ 4 ਗ੍ਰਾਮ ਹੈਰੋਇਨ ਸਮੇਤ, ਥਾਣਾ ਗੁਰੂਹਰਸਹਾਏ ਪੁਲਸ ਨੇ ਲੇਖ ਸਿੰਘ ਵਾਸੀ ਛਾਂਗਾ ਰਾਏ ਉਤਾੜ ਨੂੰ ਲਾਈਟਰ, ਸਿਲਵਰ ਪੰਨੀ, 10 ਰੁਪਏ ਦੇ ਨੋਟ ਸਮੇਤ ਗ੍ਰਿਫ਼ਤਾਰ ਕੀਤਾ। ਥਾਣਾ ਸਦਰ ਜੀਰਾ ਪੁਲਸ ਨੇ ਅਰਜਨ ਸਿੰਘ ਰਾਜਾ ਪਿੰਡ ਕੱਸੋਆਣਾ ਨੂੰ 9 ਗ੍ਰਾਮ ਹੈਰੋਇਨ ਸਮੇਤ, ਥਾਣਾ ਲੱਖੋਕੇ ਬਹਿਰਾਮ ਪੁਲਸ ਨੇ ਸੁਰਜੀਤ ਸਿੰਘ ਪਿੰਡ ਕੜਮਾ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਾਰੇ ਦੋਸ਼ੀਆਂ ਦੇ ਖ਼ਿਲਾਫ਼ ਸਬੰਧਿਤ ਪੁਲਸ ਥਾਣਿਆਂ ਵਿਚ ਪਰਚੇ ਦਰਜ ਕਰ ਲਏ ਗਏ ਹਨ।
ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ, ਮੁੱਖ ਮੰਤਰੀ ਕੋਲ ਚੁਟਕਲਿਆਂ ਤੋਂ ਇਲਾਵਾ ਹੋਰ ਕੁਝ ਨਹੀਂ : ਪਰਗਟ ਸਿੰਘ
NEXT STORY