ਚੰਡੀਗੜ੍ਹ - ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਪਿਛਲੇ 15 ਸਾਲਾਂ ਤੋਂ 14 ਲੱਖ ਤੋਂ ਜ਼ਿਆਦਾ ਕਿਸਾਨ ਆਪਣੀ ਜਾਨ ਦੇ ਚੁੱਕੇ ਹਨ। ਮਿਲੀ ਜਾਣਕਾਰੀ ਮੁਤਾਬਕ ਮਾਲਵੇ ਦੇ 6 ਜ਼ਿਲੇ ਸੰਗਰੂਰ, ਬਠਿੰਡਾ, ਮਾਨਸਾ, ਬਰਨਾਲਾ, ਲੁਧਿਆਣਾ ਅਤੇ ਮੋਗਾ 'ਚ ਇਕ ਦਿਨ 'ਚ 6 ਕਿਸਾਨਾਂ ਵੱਲੋਂ ਆਤਮ-ਹੱਤਿਆ ਕੀਤੀ ਜਾਂਦੀ ਹੈ। ਇਨ੍ਹਾਂ ਜ਼ਿਲਿਆਂ 'ਚ ਘਰ-ਘਰ ਜਾ ਕੇ ਕੀਤੇ ਸਰਵੇਖਣ ਮੁਤਾਬਕ ਸਾਲ 2000 ਤੋਂ 2015 ਦੇ ਅਰਸੇ ਦੌਰਾਨ 14,667 ਖੇਤ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਆਤਮ-ਹੱਤਿਆ ਕੀਤੀ ਗਈ ਹੈ। ਇਸ ਗੱਲ ਦਾ ਖੁਲਾਸਾ ਪੰਜਾਬ ਖੇਤੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਵਿਧਾਨ ਸਬਾ ਦੀ ਕਮੇਟੀ ਅੱਗੇ ਰੱਖੀ ਰਿਪੋਰਟ 'ਚ ਕੀਤਾ ਹੈ। ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀ ਕਰਜ਼ਿਆਂ 'ਚ ਰਾਹਤ ਦੇਣ ਲਈ ਅਜੇ ਦੁਚਿੱਤੀ 'ਚ ਹੈ। ਉਨ੍ਹਾਂ ਕਿਹਾ ਕਿ 83 ਫੀਸਦੀ ਕਿਸਾਨਾਂ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮ-ਹੱਤਿਆ ਕੀਤੀ ਹੈ, ਜਿਨ੍ਹਾਂ 'ਚੋਂ ਜ਼ਿਆਦਾਤਰ ਕਿਸਾਨ ਨਰਮਾ ਕਾਸ਼ਤਕਾਰ ਸਨ। ਕੁੱਲ ਖੁਦਕੁਸ਼ੀਆਂ 'ਚੋਂ ਸੀਮਾਂਤ ਅਤੇ ਛੋਟੇ ਕਿਸਾਨਾਂ ਦੀ ਗਿਣਤੀ 45.61 ਤੋਂ 30.53 ਫੀਸਦੀ ਤੱਕ ਹੈ। ਇਸ ਮੌਕੇ ਸਰਵੇਖਣ ਅਧਿਕਾਰੀ ਪ੍ਰੋ. ਸੁਖਪਾਲ ਸਿੰਘ ਨੇ ਕਿਹਾ ਕਿ ਨਾਰਮਾ ਉਤਪਾਦਕ ਦੀ ਸਭ ਤੋਂ ਜ਼ਿਆਦਾ ਮਾਰ ਬਠਿੰਡਾ, ਮਾਨਸਾ ਅਤੇ ਸੰਗਰੂਰ ਜ਼ਿਲਿਆਂ ਨੂੰ ਪਈ ਹੈ।
ਰਾਖਵੇਕਰਨ ਦੀਆਂ ਨੀਤੀਆਂ ਤੇ ਸਰਕਾਰ ਦੀ ਬੇਰੁਖੀ ਖਿਲਾਫ ਅਧਿਆਪਕਾਂ ਵੱਲੋਂ ਸੰਘਰਸ਼ ਦਾ ਐਲਾਨ
NEXT STORY