helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, MAR 16, 2025
ਮਦਰੱਸੇ 'ਚ ਸੀਨੀਅਰ ਅਧਿਆਪਕ ਨੇ 2 ਮਾਸੂਮ...
Punjab: ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ,...
ਨਵੀਂ ਮੁੰਬਈ ਹਵਾਈ ਅੱਡੇ ਦਾ ਜਲਦ 'ਚ ਹੋਵੇਗਾ ਉਦਘਾਟਨ...
ਪੰਜਾਬ ਦੇ ਇਹ 5 ਜ਼ਿਲ੍ਹੇ ਰਹਿਣ ਸਾਵਧਾਨ! ਭਾਰੀ ਮੀਂਹ...
ਪੰਜਾਬ
ਮਨੋਰੰਜਨ
Photos
Videos
ਵਲਟੋਹਾ, (ਗੁਰਮੀਤ ਸਿੰਘ)— ਇਕ ਪਾਸੇ ਤਾਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਨਸ਼ੇ 'ਤੇ ਕੰਟਰੋਲ ਕਰਨ ਲਈ ਵੱਖ-ਵੱਖ ਟੀਮਾਂ ਦੇ ਗਠਨ ਕੀਤੇ ਹੋਏ ਹਨ ਪਰ ਜ਼ਮੀਨੀ ਪੱਧਰ ‘ਤੇ ਇਸ ਦੀ ਹਕੀਕਤ ਕੁੱਝ ਹੋਰ ਹੀ ਦਿਖਾਈ ਦਿੰਦੀ ਹੈ ਕਿਉਂਕਿ ਪੰਜਾਬ ਦੇ ਕਈ ਐਸੇ ਪਿੰਡ ਹਨ ਜਿਨ੍ਹਾਂ ਵਿਚ ਸ਼ਰ੍ਹੇਆਮ ਹੈਰੋਇਨ ਅਤੇ ਸਮੈਕ ਲੋਕ ਮੋਟਰਸਾਈਕਲਾਂ 'ਤੇ ਖੜ੍ਹ ਕੇ ਵੇਚ ਰਹੇ ਹਨ ਪਰ ਪੁਲਸ ਪ੍ਰਸ਼ਾਸਨ ਉਨ੍ਹਾਂ 'ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਵੱਲ ਧਿਆਨ ਹੀ ਨਹੀਂ ਦੇ ਰਿਹਾ। ਐਸੀ ਹੀ ਇਕ ਮਿਸਾਲ ਮਿਲਦੀ ਹੈ ਵਿਧਾਨ ਸਭਾ ਹਲਕਾ ਖੇਮਕਰਨ ਦੇ ਥਾਣਾ ਸਦਰ ਪੱਟੀ ਅਤੇ ਪੁਲਸ ਚੌਕੀ ਘਰਿਆਲਾ ਦੇ ਅਧੀਨ ਪੈਂਦੇ ਪਿੰਡ ਠੱਠਾ ਤੋਂ ਜਿਥੇ ਕਿ ਸ਼ਰ੍ਹੇਆਮ ਹੈਰੋਇਨ ਅਤੇ ਸਮੈਕ ਲੋਕ ਮੋਟਰਸਾਈਕਲਾਂ 'ਤੇ ਖੜ੍ਹ ਕੇ ਵੇਚ ਰਹੇ ਹਨ ਪਰ ਇਥੋਂ ਦਾ ਪੁਲਸ ਪ੍ਰਸ਼ਾਸਨ ਉਨ੍ਹਾਂ ਨੂੰ ਫੜਨ ਦੀ ਬਜਾਏ ਉਨ੍ਹਾਂ ਦੀ ਪਿੱਠ ਥਾਪੜਦਾ ਨਜਰ ਆ ਰਿਹਾ ਹੈ। ਇਸ ਸੰਬੰਧੀ ਜਦ ਪਿੰਡ ਠੱਠੇ ਦੀਆਂ ਕੁਝ ਔਰਤਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ਵਿਚ ਦੱਸਿਆ ਕਿ ਪਿੰਡ ਵਿਚ ਸ਼ਰ੍ਹੇਆਮ ਹੈਰੋਇਨ ਸਮੈਕ ਦਾ ਕਾਰੋਬਾਰ ਜੰਗੀ ਪੱਧਰ 'ਤੇ ਹੋ ਰਿਹਾ ਹੈ ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਵਾਰ ਇੱਥੋਂ ਦੀ ਪੁਲਸ ਨੂੰ ਜਾਣੂ ਕਰਵਾਇਆ ਗਿਆ ਪਰ ਪੁਲਸ ਪ੍ਰਸ਼ਾਸਨ ਕੋਈ ਵੀ ਕਾਰਵਾਈ ਕਰਨ ਦੀ ਬਜਾਏ ਕੁੰਭਕਰਨ ਦੀ ਨੀਂਦ ਸੁੱਤਾ ਹੋਇਆ ਹੈ। ਔਰਤਾਂ ਨੇ ਦੱਸਿਆ ਕਿ ਇਸ ਨਸ਼ੇ ਦੀ ਲਪੇਟ ਵਿਚ ਬਾਰਾਂ ਤੋਂ ਚੌਦਾਂ ਸਾਲ ਦੇ ਬਚੇ ਵੀ ਆ ਚੁੱਕੇ ਹਨ ਅਤੇ ਸ਼ਰ੍ਹੇਆਮ ਕੁਝ ਵਿਅਕਤੀ ਇੱਥੇ ਹੈਰੋਇਨ ਦਾ ਕਾਰੋਬਾਰ ਕਰ ਰਹੇ ਹਨ ਪਰ ਪੁਲਸ ਪ੍ਰਸ਼ਾਸਨ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਇਸ ਪਿੰਡ ਵਿਚ ਇਨ੍ਹੇ ਜੰਗੀ ਪੱਧਰ ‘ਤੇ ਇਹ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ ਪਰ ਪੁਲਸ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤਾ ਹੋਇਆ ਹੈ। ਉਨ੍ਹਾਂ ਜ਼ਿਲ੍ਹਾ ਤਰਨਤਾਰਨ ਦੇ ਐੱਸ.ਐੱਸ.ਪੀ. ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਪਿੰਡ ਵੱਲ ਖਾਸ ਧਿਆਨ ਦਿੱਤਾ ਜਾਵੇ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ‘ਤੇ ਸ਼ਿਕੰਜਾ ਕੱਸਿਆ ਜਾਵੇ।
ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਬਾਜ਼ਾਰ ਮਾਈ ਹੀਰਾਂ ਗੇਟ ’ਚ ਫੈਲੀ ਸਨਸਨੀ, ਦਹਿਸ਼ਤ ’ਚ ਆਏ ਲੋਕ
ਉਧਰ ਜਦ ਇਸ ਸਬੰਧੀ ਪਿੰਡ ਦੇ ਸਰਪੰਚ ਡਾ. ਸੁਖਬੀਰ ਸਿੰਘ ਬਾਜਵਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜੋ ਵਿਅਕਤੀ ਪਿੰਡ ਵਿਚ ਨਸ਼ੇ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ 'ਤੇ ਪੁਲਸ ਜਲਦ ਤੋਂ ਜਲਦ ਕਾਰਵਾਈ ਕਰਕੇ ਉਨ੍ਹਾਂ ਦੇ ਪਿੰਡ ਨੂੰ ਨਸ਼ਾਮੁਕਤ ਬਣਾਵੇ। ਜਦ ਇਸ ਸਬੰਧੀ ਪੁਲਸ ਚੌਕੀ ਘਰਿਆਲਾ ਦੇ ਇੰਚਾਰਜ ਐੱਸ.ਆਈ ਅੰਮ੍ਰਿਤਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜੇ ਸਾਨੂੰ ਪਤਾ ਲੱਗਾ ਤਾਂ ਅਸੀਂ ਪੂਰੀ ਕਾਰਵਾਈ ਕਰਾਗੇਂ। ਇਸ ਸਬੰਧੀ ਜਦ ਥਾਣਾ ਸਦਰ ਪੱਟੀ ਦੇ ਐੱਸ.ਐੱਚ.ਓ. ਹਰਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲੇ ਦਿਨ ਮੇਰੇ ਧਿਆਨ ਵਿੱਚ ਆਇਆ ਹੈ ਮੈਂ ਇਸ 'ਤੇ ਜਲਦੀ ਹੀ ਕਾਰਵਾਈ ਕਰਾਂਗਾ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਕੋਰੋਨਾ ਦੇ 2210 ਨਵੇਂ ਮਾਮਲੇ ਆਏ ਸਾਹਮਣੇ, 65 ਦੀ ਮੌਤ
ਜ਼ਿਲ੍ਹਾ ਤਰਨਤਾਰਨ ਦੇ ਐੱਸ.ਪੀ. ਜਗਜੀਤ ਸਿੰਘ ਵਾਲੀਆ ਨਾਲ ਰਾਬਤਾ ਕਰਨ 'ਤੇ ਉਨ੍ਹਾਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ 'ਤੇ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਨੇ ਬਿਲਕੁਲ ਢਿੱਲ ਨਹੀਂ ਵਰਤੀ। ਉਨ੍ਹਾਂ ਕਿਹਾ ਕਿ ਜੇ ਇਸ ਮਾਮਲੇ ’ਚ ਵੀ ਜੋ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਤੇ ਵੀ ਕਾਰਵਾਈ ਹੋਵੇਗੀ ਅਤੇ ਉਨ੍ਹਾਂ ਵੱਲੋਂ ਤੁਰੰਤ ਟੀਮਾਂ ਬਣਾ ਕੇ ਪਿੰਡ ਦੀ ਸਰਚ ਕਰਵਾਈ ਜਾ ਰਹੀ ਹੈ।
ਪੁਲਸ ਹੱਥੇ ਚੜ੍ਹਿਆ ਸਿੱਧੂ ਮੂਸੇਵਾਲਾ ਦਾ ਫੈਨ ; ਕਾਰ 'ਤੇ ਲਿਖਵਾਇਆ 'ਬਲੈਕਲਿਸਟਿਡ', ਕੱਟਿਆ ਚਲਾਨ
Stories You May Like
ਇਟਾਲੀਅਨ ਕਬੱਡੀ ਐਸੋਸੀਏਸ਼ਨ ਦੀ ਟੀਮ ਵਿਸ਼ਵ ਕਬੱਡੀ ਕੱਪ 'ਚ ਭਾਗ ਲੈਣ ਲਈ ਇੰਗਲੈਂਡ...
ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ 'ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ...
Punjab: ਇੰਗਲੈਂਡ ਦੀ ਧਰਤੀ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤਰ, ਲਾਸ਼ ਨੂੰ ਵੇਖ...
ਜਲੰਧਰ 'ਚ ਹੋਏ ਗ੍ਰਨੇਡ ਹਮਲੇ ਮਗਰੋਂ Youtuber ਆਇਆ ਕੈਮਰੇ ਸਾਹਮਣੇ, ਦੱਸੀ ਅਸਲ...
ਹਵਾਈ ਅੱਡੇ 'ਤੇ ਵਿਅਕਤੀ ਦੀ ਪੈਂਟ ’ਚੋਂ ਮਿਲਿਆ ਜ਼ਿੰਦਾ ਕੱਛੂਕੁੰਮਾ
ਯਮਨ 'ਚ ਅਮਰੀਕੀ ਹਮਲਿਆਂ 'ਚ ਮਰਨ ਵਾਲਿਆਂ ਦੀ ਗਿਣਤੀ 31 ਹੋਈ
ਚੀਨੀ ਸ਼ਿਪਯਾਰਡ ਨੇ ਸਹਿਯੋਗੀ ਪਾਕਿਸਤਾਨ ਲਈ ਦੂਜੀ ਪਣਡੁੱਬੀ ਕੀਤੀ ਤਿਆਰ
ਪਾਕਿਸਤਾਨ 'ਚ ਸੁਰੱਖਿਆ ਬਲਾਂ ਦੀ ਬੱਸ ਨੇੜੇ ਬੰਬ ਧਮਾਕਾ, ਪੰਜ ਲੋਕਾਂ ਦੀ ਮੌਤ
ਹਿਜਾਬ ਕਾਨੂੰਨ ਤੋੜਨ ਵਾਲੀਆਂ ਔਰਤਾਂ 'ਤੇ ਡਰੋਨ ਅਤੇ ਐਪਸ ਰਾਹੀਂ ਰੱਖੀ ਜਾ ਰਹੀ...
ਕੈਨੇਡੀਅਨ PM ਨੇ ਅਮਰੀਕਾ ਤੋਂ ਲੜਾਕੂ ਜਹਾਜ਼ ਖਰੀਦਣ ਬਾਰੇ ਲਿਆ ਅਹਿਮ ਫ਼ੈਸਲਾ
Trump ਨੂੰ ਝਟਕਾ, ਜੱਜ ਨੇ ਦੇਸ਼ ਨਿਕਾਲੇ ਸਬੰਧੀ ਕਾਨੂੰਨ 'ਤੇ ਲਗਾਈ ਰੋਕ
ਭਾਰਤ ਦਾ ਰੱਖਿਆ ਖੇਤਰ ਮਹੱਤਵਪੂਰਨ ਵਿਕਾਸ ਲਈ ਤਿਆਰ
ਪੁਲਾੜ ਸਟੇਸ਼ਨ ਪਹੁੰਚਿਆ ਨਵਾਂ ਅਮਲਾ, ਜਾਣੋ ਕਦੋਂ ਹੋਵੇਗੀ ਸੁਨੀਤਾ ਦੀ ਧਰਤੀ 'ਤੇ...
ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਲੱਕੜ ਮਾਫ਼ੀਆ ਨੇ ਸਰਪੰਚ 'ਤੇ ਵਰ੍ਹਾਈਆਂ ਗੋਲ਼ੀਆਂ
ਭੰਡਾਰਿਆਂ ਮੌਕੇ ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖਬਰੀ, ਹੋਇਆ ਵੱਡਾ ਐਲਾਨ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਫਿਰ ਪਰਿਵਾਰ...
ਸਟਾਰਮਰ ਦੀ ਵਿਸ਼ਵ ਨੇਤਾਵਾਂ ਨੂੰ ਅਪੀਲ, ਜੰਗਬੰਦੀ ਲਈ ਪੁਤਿਨ 'ਤੇ ਦਬਾਅ ਬਣਾਉਣ
ਅਮਰੀਕਾ 'ਚ ਤੂਫਾਨ ਦਾ ਕਹਿਰ, ਤੇਜ਼ ਹਵਾਵਾਂ ਕਾਰਨ ਪਲਟੇ ਟਰੱਕ
Subscribe Now!