ਮੰਡੀ ਗੋਬਿੰਦਗੜ੍ਹ (ਵਿਪਨ ਭਾਰਦਵਾਜ): ਫ਼ਤਿਹਗੜ੍ਹ ਸਾਹਿਬ ਤੋਂ ਇਕ ਬੇਹੱਦ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇਕ ਵਿਅਕਤੀ ਨੂੰ ਸਕੂਲ ਬੱਸ ਵੱਲੋਂ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਪੁਲਸ ਵੱਲੋਂ ਕੋਈ ਕਾਰਵਾਈ ਨਾ ਹੋਣ ਤੋਂ ਦੁਖੀ ਹੋ ਕੇ ਜ਼ਖ਼ਮੀ ਹੋਏ ਵਿਅਕਤੀ ਦੀ 14 ਸਾਲਾ ਧੀ ਨੇ ਖ਼ੁਦਕੁਸ਼ੀ ਕਰ ਲਈ ਹੈ।
ਇਹ ਖ਼ਬਰ ਵੀ ਪੜ੍ਹੋ - 'ਆਪ' ਵਿਧਾਇਕ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ 2 ਥਾਣੇਦਾਰਾਂ 'ਤੇ ਡਿੱਗੀ ਗਾਜ਼!
ਜਾਣਕਾਰੀ ਮੁਤਾਬਕ 6 ਜੁਲਾਈ ਨੂੰ ਅੰਬੇ ਮਾਜਰਾ ਮੰਡੀ ਗੋਬਿੰਦਗੜ੍ਹ ਵਿਚ ਇਕ ਨਿੱਜੀ ਸਕੂਲ ਦੀ ਬੱਸ ਨੇ ਮੋਟਰਸਾੀਕਲ ਨੂੰ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਇਸ ਮਾਮਲੇ ਵਿਚ ਪੁਲਸ ਵੱਲੋਂ ਕੋਈ ਕਾਰਵਾਈ ਤੇ ਸੁਣਵਾਈ ਨਾ ਹੋਣ ਤੋਂ ਦੁਖੀ ਹੋ ਕੇ ਪੀੜਤ ਦੀ 14 ਸਾਲਾ ਧੀ ਨੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਬੱਚੀ ਦੇ ਪਰਿਵਾਰ ਵੱਲੋਂ ਪੁਲਸ 'ਤੇ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਸਕੂਲ ਮਾਲਕਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਦੂਜੇ ਪਾਸੇ ਥਾਣਾ ਮੰਡੀ ਗੋਬਿੰਦਗੜ੍ਹ ਦੇ ਐੱਸ.ਐੱਚ.ਓ. ਅਰਸ਼ਦੀਪ ਸ਼ਰਮਾ ਨੇ ਕਿਹਾ ਕਿ ਪਹਿਲਾਂ ਪਰਿਵਾਰ ਵੱਲੋਂ ਸਕੂਲ ਮੈਨੇਜਮੈਂਟ ਦੇ ਨਾਲ ਸਮਝੌਤੇ ਦੀ ਗੱਲਬਾਤ ਚੱਲ ਰਹੀ ਸੀ। ਇਸੇ ਕਾਰਨ ਉਹ ਕਾਰਵਾਈ ਨਹੀਂ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਪਰਿਵਾਰ ਜੋ ਵੀ ਬਿਆਨ ਦਰਜ ਕਰਵਾਏਗਾ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਕੈਮਰੇ 'ਚ ਕੈਦ ਹੋਈ ਪੰਜਾਬ ਪੁਲਸ ਦੇ ਟ੍ਰੈਫ਼ਿਕ ਮੁਲਾਜ਼ਮ ਦੀ ਕਰਤੂਤ! ਆਪ ਹੀ ਵੇਖ ਲਓ ਵੀਡੀਓ
ਰਿਮਟ ਯੂਨੀਵਰਸਿਟੀ ਦੇ ਮਾਲਕਾਂ ਦਾ ਹੀ ਹੈ ਸਕੂਲ
ਦੱਸ ਦਈਏ ਕਿ ਇਹ ਸਕੂਲ ਵੀ ਰਿਮਟ ਯੂਨੀਵਰਸਿਟੀ ਦੇ ਮਾਲਕਾਂ ਦਾ ਹੈ, ਜਿੱਥੇ ਬੀਤੇ ਦਿਨੀਂ ਲੋਹੇ ਦੀ ਪਲੇਟ ਡਿੱਗਣ ਨਾਲ ਲਾਈਬ੍ਰੇਰੀਅਨ ਦੀ ਮੌਤ ਹੋ ਗਈ ਸੀ। ਉਸ ਮਾਮਲੇ ਵਿਚ ਵੀ ਮ੍ਰਿਤਕਾ ਦੇ ਪਰਿਵਾਰ ਨੇ ਯੂਨੀਵਰਸਿਟੀ ਪ੍ਰਬੰਧਨ 'ਤੇ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਕਾਰਵਾਈ ਦੀ ਮੰਗ ਕੀਤੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਮਰੇ 'ਚ ਕੈਦ ਹੋਈ ਪੰਜਾਬ ਪੁਲਸ ਦੇ ਟ੍ਰੈਫ਼ਿਕ ਮੁਲਾਜ਼ਮ ਦੀ ਕਰਤੂਤ! ਆਪ ਹੀ ਵੇਖ ਲਓ ਵੀਡੀਓ
NEXT STORY