ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 115ਵੇਂ ਦਿਨ ਪੰਜਾਬ ਪੁਲਸ ਨੇ 140 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 3 ਕਿੱਲੋ ਹੈਰੋਇਨ ਅਤੇ 60,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 115 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 19,007 ਹੋ ਗਈ ਹੈ।
ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ
ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 94 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਪੂਰੇ ਪੰਜਾਬ ’ਚ 482 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਤਹਿਤ ਸੂਬੇ ਭਰ ’ਚ 97 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 510 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਨਾਲ ਹੀ 89 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਗਿਆ।
ਇਹ ਵੀ ਪੜ੍ਹੋ: Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ ਬੰਦ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਵੇਰੇ-ਸਵੇਰੇ ਖੜਕਣ ਲੱਗੀ ਪੰਜਾਬੀਆਂ ਦੇ ਫ਼ੋਨ ਦੀ ਘੰਟੀ! ਦਿੱਤੀ ਜਾ ਰਹੀ ਚੇਤਾਵਨੀ
NEXT STORY