ਹੁਸ਼ਿਆਰਪੁਰ, (ਘੁੰਮਣ)- ਕੋਰੋਨਾ ਵਾਇਰਸ ਕਾਰਣ ਅੱਜ ਇਕ ਦਿਨ ਵਿਚ ਸਭ ਤੋਂ ਜ਼ਿਆਦਾ 7 ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਈ। ਜਿਸ ਨਾਲ ਜ਼ਿਲੇ ਵਿਚ ਮ੍ਰਿਤਕਾਂ ਦੀ ਕੁੱਲ ਗਿਣਤੀ 97 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਨੂੰ ਅੱਜ ਸ਼ਾਮ ਪ੍ਰਾਪਤ ਹੋਈ 2869 ਸੈਂਪਲਾਂ ਦੀ ਰਿਪੋਰਟ ਵਿਚ 141 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 50 ਮਰੀਜ਼ ਹੁਸ਼ਿਆਰਪੁਰ ਦੇ ਸ਼ਹਿਰੀ ਇਲਾਕੇ ਨਾਲ ਸਬੰਧਤ ਹਨ ਅਤੇ ਬਾਕੀ 91 ਜ਼ਿਲੇ ਦੇ ਹੋਰ ਬਲਾਕਾਂ ’ਚੋਂ ਮਿਲੇ ਹਨ। ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਕੱੁਲ ਗਿਣਤੀ 3099 ਹੋ ਗਈ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਅਨੁਸਾਰ ਅੱਜ ਜ਼ਿਲੇ ਵਿਚ 1648 ਨਵੇਂ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। ਹੁਣ ਤੱਕ ਲਏ ਗਏ ਕੁੱਲ 79,927 ਸੈਂਪਲਾਂ ਵਿਚੋਂ 75,715 ਦੀ ਰਿਪੋਰਟ ਨੈਗੇਟਿਵ ਆਈ ਹੈ। ਵਿਭਾਗ ਨੂੰ 1448 ਸੈਂਪਲਾਂ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਜ਼ਿਲੇ ਵਿਚ 1952 ਮਰੀਜ਼ ਹੁਣ ਤੱਕ ਰਿਕਵਰ ਕਰ ਚੁੱਕੇ ਹਨ ਅਤੇ ਐਕਟਿਵ ਕੇਸਾਂ ਦੀ ਗਿਣਤੀ 1050 ਹੈ।
ਸਿਵਲ ਸਰਜਨ ਨੇ ਕਿਹਾ ਹੈ ਕਿ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀ ਸਰਕਾਰੀ ਸਿਹਤ ਕੇਂਦਰਾਂ ਤੋਂ ਆਪਣੇ ਟੈਸਟ ਮੁਫ਼ਤ ਕਰਵਾਉਣ। ਘਰਾਂ ਤੋਂ ਨਿਕਲਦੇ ਸਮੇਂ ਮਾਸਕ ਦਾ ਇਸਤੇਮਾਲ ਯਕੀਨੀ ਬਣਾਇਆ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਵੋ। ਸਮਾਜਿਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖੋ ਤਾਂ ਕਿ ਕੋਰੋਨਾ ਵਾਇਰਸ ਦੀ ਅੱਗੇ ਵੱਧ ਰਹੀ ਚੇਨ ਨੂੰ ਤੋਡ਼ਿਆ ਜਾ ਸਕੇ।
ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਦੇ 305 ਨਵੇੇਂ ਮਾਮਲੇ ਆਏ ਸਾਹਮਣੇ, 7 ਦੀ ਮੌਤ
NEXT STORY