ਜਲੰਧਰ (ਰੱਤਾ) : ਕੁਝ ਦਿਨ ਪਹਿਲਾਂ ਜ਼ਿਲ੍ਹੇ ਚ ਤੇਜ਼ ਹੋਈ ਕੋਰੋਨਾ ਦੀ ਰਫਤਾਰ ਹੁਣ ਇਕ ਵਾਰ ਫਿਰ ਰੁਕ ਨਹੀਂ ਰਹੀ। ਮੰਗਲਵਾਰ ਨੂੰ ਜ਼ਿਲ੍ਹੇ ’ਚ ਜਿੱਥੇ 145 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਉੱਥੇ ਹੀ 9 ਰੋਗੀਆਂ ਨੇ ਇਲਾਜ ਅਧੀਨ ਦਮ ਤੋੜ ਦਿੱਤਾ ਹੈ। ਦੱਸਣਯੋਗ ਹੈ ਕਿ ਅੱਜ ਆਏ ਪਾਜ਼ੇਟਿਵ ਕੇਸਾਂ ’ਚ ਕੁਝ ਮਰੀਜ਼ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ।
3470 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 176 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਸੋਮਵਾਰ 3470 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 176 ਨੂੰ ਛੁੱਟੀ ਵੀ ਦੇ ਦਿੱਤੀ ਗਈ। ਿਵਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 1158 ਹੋਰ ਲੋਕਾਂ ਦੇ ਸੈਂਪਲ ਲਏ ਹਨ।
ਕੁਲ ਸੈਂਪਲ - 678742
ਨੈਗੇਟਿਵ ਆਏ - 629588
ਪਾਜ਼ੇਟਿਵ ਆਏ - 24086
ਡਿਸਚਾਰਜ ਹੋਏ - 21729
ਮੌਤਾਂ ਹੋਈਆਂ - 769
ਐਕਟਿਵ ਕੇਸ - 1588
ਕੋਰੋਨਾ ਵੈਕਸੀਨੇਸ਼ਨ : 1337 ਸੀਨੀਅਰ ਨਾਗਰਿਕਾਂ ਸਮੇਤ 2472 ਨੇ ਲੁਆਇਆ ਟੀਕਾ
ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਜ਼ਿਲਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਸੋਮਵਾਰ ਨੂੰ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਜਿਹੜੇ 2472 ਲੋਕਾਂ ਨੇ ਟੀਕਾ ਲੁਆਇਆ, ਉਨ੍ਹਾਂ ਵਿਚ 1337 ਸੀਨੀਅਰ ਨਾਗਰਿਕ, 165 ਹੈਲਥ ਕੇਅਰ ਵਰਕਰਜ਼, 569 ਫਰੰਟਲਾਈਨ ਵਰਕਰਜ਼ ਅਤੇ 45 ਤੋਂ 59 ਸਾਲ ਉਮਰ ਦੇ 401 ਉਹ ਲੋਕ ਸਨ, ਜਿਨ੍ਹਾਂ ਨੂੰ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਵਰਗੀ ਕੋਈ ਹੋਰ ਬੀਮਾਰੀ ਹੈ।
ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਕੋਰੋਨਾ ਪਾਜ਼ੇਟਿਵ
ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਹਰਚਰਨ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦਾ ਪਤਾ ਲੱਗਦੇ ਹੀ ਨਗਰ ਨਿਗਮ ਦੇ ਸਟਾਫ ਵਿਚ ਭਾਜੜ ਮਚ ਗਈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜੁਆਇੰਟ ਕਮਿਸ਼ਨਰ ਦੇ ਬੇਟੇ ਅਤੇ ਪਤਨੀ ਦੀ ਜਦੋਂ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਤਾਂ ਉਸ ਤੋਂ ਬਾਅਦ ਉਨ੍ਹਾਂ ਨੇ ਵੀ ਆਪਣਾ ਟੈਸਟ ਕਰਵਾਇਆ ਸੀ। ਸੋਮਵਾਰ ਨੂੰ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਖੁਦ ਨੂੰ ਹੋਮ ਆਈਸੋਲੇਟ ਕਰ ਲਿਆ ਅਤੇ ਪਿਛਲੇ ਦਿਨਾਂ ਦੌਰਾਨ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲਿਆਂ ਨੂੰ ਸਲਾਹ ਦਿੱਤੀ ਕਿ ਉਹ ਵੀ ਆਪਣਾ ਕੋਰੋਨਾ ਟੈਸਟ ਕਰਵਾ ਲੈਣ।
ਵੱਡੀ ਖ਼ਬਰ : ਸੁਖਬੀਰ ਬਾਦਲ ਕੋਰੋਨਾ ਪਾਜ਼ੇਟਿਵ
NEXT STORY