ਚੰਡੀਗੜ੍ਹ (ਬਿਊਰੋ) : ਹੜ੍ਹਾਂ ਕਾਰਨ ਸੰਕਟ ’ਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਦੇ ਹਿੱਸੇ ਵਜੋਂ ਸੂਬੇ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਆਪਣੀ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਸੂਬੇ ਵਿਚ ਰਾਹਤ ਕਾਰਜਾਂ ’ਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27221 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਪੌਂਗ ਡੈਮ ਤੋਂ ਫਿਰ ਛੱਡਿਆ 39286 ਕਿਊਸਿਕ ਪਾਣੀ, ਬਿਆਸ ਦਰਿਆ ’ਚ ਆਏ ਪਾਣੀ ਨਾਲ ਲੋਕ ਸਹਿਮੇ
ਬੁਲਾਰੇ ਨੇ ਦੱਸਿਆ ਕਿ 22 ਜੁਲਾਈ ਨੂੰ ਸਵੇਰੇ 8 ਵਜੇ ਤੱਕ 1457 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿਚ ਕੁਲ 170 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ’ਚ 4909 ਲੋਕ ਰਹਿ ਰਹੇ ਹਨ। ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐੱਸ.ਏ.ਐੱਸ. ਨਗਰ, ਜਲੰਧਰ, ਸੰਗਰੂਰ, ਐੱਸ. ਬੀ. ਐੱਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।
ਇਹ ਖ਼ਬਰ ਵੀ ਪੜ੍ਹੋ : ‘ਆਪ’ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲਕਦਮੀ, UPSC ਪ੍ਰੀਖਿਆਵਾਂ ਦੀ ਕੋਚਿੰਗ ਲਈ ਖੋਲ੍ਹੇਗੀ 8 ਕੇਂਦਰ
ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿਚ ਹੜ੍ਹਾਂ ਕਾਰਨ ਕੁੱਲ 40 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 15 ਜ਼ਖ਼ਮੀ ਹੋਏ ਹਨ, ਜਦਕਿ ਕੋਈ ਵੀ ਲਾਪਤਾ ਨਹੀਂ ਹੈ। ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿਚ ਕੁੱਲ 2252 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 4016 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ।
ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 463 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 244 ਮੈਡੀਕਲ ਕੈਂਪ ਲਗਾਏ ਹਨ ਅਤੇ ਓ.ਪੀ.ਡੀ. ਦੀ ਕੁੱਲ ਗਿਣਤੀ 6900 ਹੈ।
ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ’ਚ 22896, ਪਟਿਆਲਾ ਵਿਚ 64000, ਐੱਸ.ਏ.ਐੱਸ. ਨਗਰ ਵਿਚ 4800, ਐੱਸ.ਬੀ.ਐੱਸ. ਨਗਰ ਵਿਚ 5700 ਅਤੇ ਫਤਿਹਗੜ੍ਹ ਸਾਹਿਬ ਵਿਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।
8 ਦਿਨ ਪਹਿਲਾਂ ਖ਼ਰੀਦੇ ਮਕਾਨ ’ਚ 2 ਬੱਚਿਆਂ ਦੇ ਪਿਤਾ ਨੇ ਲਿਆ ਫਾਹਾ
NEXT STORY