ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੀ ਗਵਾਲ ਮੰਡੀ ਵਿਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਜਿਥੇ ਹਥਿਆਰਾਂ ਨਾਲ ਲੈਸ 15-20 ਵਿਅਕਤੀਆਂ ਨੇ ਇਕ ਘਰ ’ਤੇ ਹਮਲਾ ਕਰ ਦਿੱਤਾ। ਉਕਤ ਪਰਿਵਾਰ ਦੇ ਦੱਸਣ ਮੁਤਾਬਕ ਘਰ ਵਿਚ ਧੀ ਦਾ ਵਿਆਹ ਰੱਖਿਆ ਹੋਇਆ ਸੀ। ਹਮਲਾਵਰ ਧੀ ਦੇ ਵਿਆਹ ਲਈ ਰੱਖੇ ਸੋਨੇ ਦੇ ਗਹਿਣੇ ਅਤੇ ਪੈਸਾ ਲੈ ਸ਼ਰੇਆਮ ਗੁੰਡਾਗਰਦੀ ਕਰਦੇ ਹੋਏ ਫਰਾਰ ਹੋ ਗਏ। ਇਹ ਦਹਿਸ਼ਤੀ ਗੁੰਡਾਗਰਦੀ ਤੋਂ ਲਗਭਗ ਡੇਢ ਘੰਟੇ ਬਾਅਦ ਪੁਲਸ ਮੌਕੇ ’ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਫਗਵਾੜਾ ’ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ’ਚ ਬੇਅਦਬੀ ਕਰਨ ਆਏ ਨੌਜਵਾਨ ਦਾ ਕਤਲ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਗਤ ਰਾਮ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਘਰ ਵਿਚ ਧੀ ਦਾ ਵਿਆਹ ਰੱਖਿਆ ਹੋਇਆ ਸੀ ਅਤੇ ਸਾਰੇ ਰਿਸ਼ਤੇਦਾਰ ਇਕੱਠੇ ਹੋਏ ਸਨ। ਪੁਰਾਣੀ ਰੰਜਿਸ਼ ਦੇ ਚੱਲਦਿਆਂ 15-20 ਵਿਅਕਤੀਆਂ ਨੇ ਉਨ੍ਹਾਂ ਦੇ ਘਰ ਹਮਲਾ ਕਰ ਦਿੱਤਾ ਅਤੇ ਭੰਨਤੋੜ ਕੀਤੀ ਗਈ, ਇੰਨਾ ਹੀ ਨਹੀਂ ਹਮਲਾਵਰ ਧੀ ਦੇ ਸੋਨੇ ਦੇ ਗਹਿਣੇ ਅਤੇ ਡੇਢ ਲੱਖ ਰੁਪਏ ਕੈਸ਼ ਵੀ ਚੁੱਕ ਕੇ ਲੈ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਬਿਮਲਾ ਦੇਵੀ ਪਤਨੀ ਮਿਸ਼ਰੀ ਲਾਲ ਦੇ ਘਰ ਵੀ ਹੰਗਾਮਾ ਕੀਤਾ ਅਤੇ ਉਥੇ ਪੂਰੇ ਪਰਿਵਾਰ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਹਮਲਾਵਰਾਂ ਵੱਲੋਂ ਗੋਲ਼ੀਆਂ ਵੀ ਚਲਾਈਆਂ ਗਈਆਂ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਪੁਲਸ ਨੂੰ ਫੋਨ ਕੀਤੇ ਗਏ ਪਰ ਪੁਲਸ ਡੇਢ ਘੰਟੇ ਬਾਅਦ ਪਹੁੰਚੀ। ਪੀੜਤ ਪਰਿਵਾਰ ਨੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਦਰਮਿਆਨ ਰੈੱਡ ਅਲਰਟ ਜਾਰੀ, ਪੰਜਾਬ ਦੇ 16 ਜ਼ਿਲ੍ਹਿਆਂ ’ਚ ਹੋਰ ਵਿਗੜ ਸਕਦੇ ਨੇ ਹਾਲਾਤ
ਕੀ ਕਹਿਣਾ ਹੈ ਪੁਲਸ ਦਾ
ਦੂਜੇ ਪਾਸੇ ਇਸ ਘਟਨਾ ਨੂੰ ਲੈ ਕੇ ਜਦੋਂ ਪੁਲਸ ਨਾਲ ਗੱਲਬਾਤ ਕੀਤੀ ਗਈ ਤਾਂ ਏ. ਐੱਸ. ਆਈ. ਰਮਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮੋਗਾ ’ਚ ਜੇ. ਸੀ. ਬੀ. ਤੇ ਕਾਰ ਵਿਚਾਲੇ ਟੱਕਰ ’ਚ ਨੌਜਵਾਨ ਦੀ ਮੌਤ, ਤਸਵੀਰਾਂ ’ਚ ਦੇਖੋ ਖ਼ੌਫਨਾਕ ਮੰਜ਼ਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫ਼ਿਰੋਜ਼ਪੁਰ 'ਚ ਪਤੰਗਬਾਜ਼ੀ ਮੁਕਾਬਲਾ: ਸਭ ਤੋਂ ਵੱਡੀ ਪਤੰਗ 10 ਮਿੰਟ ਤੱਕ ਉਡਾਉਣ ਵਾਲੇ ਨੂੰ ਮਿਲਣਗੇ 2 ਲੱਖ ਰੁਪਏ
NEXT STORY