ਫਿਰੋਜ਼ਪੁਰ/ਮੱਖੂ (ਕੁਮਾਰ, ਵਾਹੀ) - ਪਿੰਡ ਕੁਤਬਪੁਰਾ ਵਿਚ ਪੁਲਸ ਨੇ ਏ. ਐੱਸ. ਆਈ. ਬਲਰਾਜ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਮੋਟਰਸਾਈਕਲ ਉਤੇ ਆਉਂਦੇ ਆਸਿਫ ਉਰਫ ਸੋਨਾ ਨਾਂ ਦੇ ਵਿਅਕਤੀ ਨੂੰ ਕਾਬੂ ਕਰ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਖਿਲਾਫ ਥਾਣਾ ਮੱਖੂ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ।
ਅੰਮ੍ਰਿਤਸਰ 'ਚ ਹਾਈ ਕੋਰਟ ਦੇ ਹੁਕਮਾਂ ਦੀਆਂ ਉਡੀਆਂ ਧੱਜੀਆਂ, 12 ਵਜੇ ਤੋਂ ਬਾਅਦ ਤੱਕ ਚਲੇ ਪਟਾਕੇ, ਕਈ ਜਗ੍ਹਾ ਲੱਗੀ ਭਿਆਨਕ ਅੱਗ
NEXT STORY