ਬੱਧਨੀ ਕਲਾਂ, (ਬੱਬੀ)- ਪੁਲਸ ਰੇਂਜ ਫਿਰੋਜ਼ਪੁਰ ਦੇ ਸਪੈਸ਼ਲ ਵਿੰਗ ਦੀ ਟੀਮ ਵੱਲੋਂ ਪਿੰਡ ਕੁੱਸਾ ਵਿਖੇ ਗਸ਼ਤ ਦੌਰਾਨ ਭਾਰੀ ਮਾਤਰਾ 'ਚ ਲਾਹਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਉਕਤ ਟੀਮ ਸ਼ਾਮ 5 ਵਜੇ ਗਸ਼ਤ ਕਰਦਿਆਂ ਜਦੋਂ ਪਿੰਡ ਕੁੱਸਾ ਦੇ ਬੱਸ ਅੱਡਾ ਕੋਲ ਪੁੱਜੀ ਤਾਂ ਪੁਲਸ ਮੁਲਾਜ਼ਮਾਂ ਨੂੰ ਗੁਪਤ ਸੂਚਨਾ ਮਿਲੀ ਕਿ ਆਤਮਾ ਸਿੰਘ ਨਾਂ ਦਾ ਇਕ ਵਿਅਕਤੀ ਕਾਫੀ ਸਮੇਂ ਤੋਂ ਆਪਣੇ ਘਰ 'ਚ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰ ਰਿਹਾ ਹੈ, ਜੇਕਰ ਤੁਰੰਤ ਛਾਪਾਮਾਰੀ ਕੀਤੀ ਜਾਵੇ ਤਾਂ ਉਹ ਆਪਣੇ ਘਰ 'ਚ ਚਾਲੂ ਭੱਠੀ ਸਮੇਤ ਫੜਿਆ ਜਾ ਸਕਦਾ ਹੈ, ਜਿਸ 'ਤੇ ਪੁਲਸ ਪਾਰਟੀ ਨੇ ਤੁਰੰਤ ਦੱਸੀ ਗਈ ਜਗ੍ਹਾ 'ਤੇ ਛਾਪਾਮਾਰੀ ਕਰ ਕੇ ਉਕਤ ਵਿਅਕਤੀ ਨੂੰ 15 ਕਿਲੋ ਲਾਹਨ ਸਮੇਤ ਮੌਕੇ 'ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਆਤਮਾ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਕੁੱਸਾ ਵਜੋਂ ਹੋਈ। ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜਬਰ-ਜ਼ਨਾਹ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਥਾਣੇ ਮੂਹਰੇ ਲਾਇਆ ਧਰਨਾ
NEXT STORY