ਲੁਧਿਆਣਾ (ਰਾਮ) : ਜਮਾਲਪੁਰ ਪੁਲਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਠੱਗਣ ਦੇ ਦੋਸ਼ ’ਚ ਦੋ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਗੁਰਦਿਆਲ ਸਿੰਘ ਨਿਵਾਸੀ ਸਰਪੰਚ ਕਲੋਨੀ ਜਮਾਲਪੁਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਗਾਇਆ ਕਿ ਮੁਲਜ਼ਮਾਂ ਨੇ ਉਸ ਦੇ ਬੇਟੇ ਦਿਲਪ੍ਰੀਤ ਸਿੰਘ ਨੂੰ ਅਮਰੀਕਾ ਭੇਜਣ ਦਾ ਭਰੋਸਾ ਦੇ ਕੇ ਹੜੱਪ ਲਏ। ਸ਼ਿਕਾਇਤ ਅਨੁਸਾਰ ਮੁਲਜ਼ਮਾ ਨੇ ਆਪਸ ’ਚ ਮਿਲ ਕੇ ਅਮਰੀਕਾ ਦਾ ਵੀਜ਼ਾ ਤੇ ਹੋਰ ਕਾਗਜ਼ੀ ਕਾਰਵਾਈ ਪੂਰੀ ਕਰਨ ਦਾ ਭਰੋਸਾ ਦਿੱਤਾ ਸੀ।
ਇਹ ਵੀ ਪੜ੍ਹੋ : UAE 'ਚ ਫਸੇ ਮੁਸਾਫਿਰਾਂ ਲਈ ਸਰਕਾਰ ਦਾ ਵੱਡਾ ਐਲਾਨ, ਰਿਹਾਇਸ਼ ਤੋਂ ਲੈ ਕੇ ਟਿਕਟ ਤੱਕ, ਸਭ ਕੁਝ ਫ੍ਰੀ
ਇਸੇ ਭਰੋਸੇ ’ਚ ਆ ਕੇ ਸ਼ਿਕਾਇਤਕਰਤਾ ਨੇ 15 ਲੱਖ ਰੁਪਏ ਦੇ ਦਿੱਤੇ ਪਰ ਨਿਰਧਾਰਿਤ ਸਮਾਂ ਬੀਤ ਜਾਣ ਤੋਂ ਬਾਅਦ ਵੀ ਨਾ ਤਾ ਵੀਜ਼ਾ ਲੱਗਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਅਨੁਸਾਰ ਇੰਦਰਪ੍ਰੀਤ ਸਿੰਘ ਨਿਵਾਸੀ ਨਿਊ ਸ਼ਕਤੀ ਨਗਰ ਥਾਣਾ ਟਿੱਬਾ ਤੇ ਅਜੀਤ ਸਿੰਘ ਨਿਵਾਸੀ ਖਾਰਾ ਖੇੜੀ ਜ਼ਿਲਾ ਹਿਸਾਰ ਹਰਿਆਣੇ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਸ ਨੇ ਜਾਂਚ ਤੋਂ ਬਾਅਦ ਮੁਲਜ਼ਮਾਂ ਦੇ ਖਿਲਾਫ ਠੱਗੀ ਨਾਲ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਥਾਣਾ ਜਮਾਲਪੁਰ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਫ਼ਰਾਰ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਵਿਦੇਸ਼ ਭੇਜਣ ਦੇ ਨਾਂ ’ਤੇ ਰਕਮ ਦੇਣ ਤੋਂ ਪਹਿਲਾ ਏਜੰਟਾ ਅਤੇ ਸੰਸਥਾਵਾਂ ਦੀ ਪੂਰੀ ਜਾਂਚ ਪੜਤਾਲ ਕਰ ਲੈਣ ਤਾ ਕਿ ਇਸ ਤਰ੍ਹਾਂ ਦੀ ਠੱਗੀ ਤੋਂ ਬਚਿਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਟਾਫ਼ ਸਾਵਧਾਨ! ਹੁਣ ਕੱਟੀ ਜਾਵੇਗੀ ਅੱਧੇ ਦਿਨ ਦੀ ਛੁੱਟੀ, ਮੁਲਾਜ਼ਮਾਂ ਦੀ ਹਾਜ਼ਰੀ ਬਾਰੇ PGI ਦਾ ਵੱਡਾ ਫ਼ੈਸਲਾ
NEXT STORY