ਫਿਰੋਜ਼ਪੁਰ (ਕੁਮਾਰ, ਮਲਹੋਤਰਾ) : ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸੁਪਰੀਡੈਂਟ ਮਨਜੀਤ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਟਾਫ ਵੱਲੋਂ ਸਮੇਂ-ਸਮੇਂ ’ਤੇ ਜੇਲ੍ਹ ਅੰਦਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਵੱਖ-ਵੱਖ ਸਮੇਂ ’ਤੇ ਲਈ ਗਈ ਤਲਾਸ਼ੀ ਦੌਰਾਨ ਫਿਰੋਜ਼ਪੁਰ ਜੇਲ੍ਹ ’ਚੋਂ 15 ਮੋਬਾਇਲ ਫੋਨ ਬਰਾਮਦ ਹੋਏ ਹਨ, ਜਿਸ ਨੂੰ ਲੈ ਕੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੱਲੋਂ 12 ਹਵਾਲਾਤੀਆਂ ਅਤੇ ਕੈਦੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਸ਼ਰਾਰਤੀ ਅਨਸਰਾਂ ਵੱਲੋਂ ਬਾਹਰੋਂ ਜੇਲ੍ਹ ਦੇ ਅੰਦਰ ਪੈਕੇਟਾਂ ’ਚ ਲਪੇਟ ਕੇ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਸੁੱਟ ਰਹੇ ਹਨ ਅਤੇ ਜੇਲ੍ਹ ਪ੍ਰਸ਼ਾਸਨ ਜ਼ਿਆਦਾਤਰ ਅਜਿਹੇ ਪੈਕੇਟਾਂ ਨੂੰ ਫੜ੍ਹਨ ’ਚ ਸਫਲ ਰਿਹਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਸ਼ਰਮਾ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰੀਡੈਂਟ ਨੇ ਥਾਣਾ ਸਿਟੀ ਫਿਰੋਜ਼ਪੁਰ ਨੂੰ ਭੇਜੇ ਵੱਖ-ਵੱਖ ਪੱਤਰਾਂ ’ਚ ਦੱਸਿਆ ਹੈ ਕਿ ਜੇਲ੍ਹ ਸੁਪਰੀਡੈਂਟ ਮਨਜੀਤ ਸਿੰਘ ਅਤੇ ਡਿਪਟੀ ਸੁਪਰਡੈਂਟ ਯੋਗੇਸ਼ ਜੈਨ ਦੇ ਨਿਰਦੇਸ਼ਾਂ ਅਨੁਸਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਮੇਂ ’ਤੇ ਜੇਲ੍ਹ ਅੰਦਰ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ ਹਵਾਲਾਤੀ ਗੁਰਜੰਟ ਸਿੰਘ, ਹਵਾਲਾਤੀ ਰਣਜੀਤ ਸਿੰਘ, ਹਵਾਲਾਤੀ ਰਾਹੁਲ, ਅਰਸ਼ਦੀਪ ਸਿੰਘ ਉਰਫ਼ ਅਰਸ਼, ਹਵਾਲਾਤੀ ਵੀਰ ਪੁੱਤਰ ਸੰਤਾ ਸਿੰਘ, ਹਵਾਲਾਤੀ ਗੁਰਵਿੰਦਰ ਸਿੰਘ ਉਰਫ਼ ਬੱਬੂ, ਹਵਾਲਾਤੀ ਸ਼ੇਰ ਸਿੰਘ ਉਰਫ਼ ਸ਼ੇਰਾ, ਹਵਾਲਾਤੀ ਸਤਨਾਮ ਸਿੰਘ, ਹਵਾਲਾਤੀ ਰਿੰਕੂ ਕੁਮਾਰ ਉਰਫ਼ ਰਿੰਕਾ, ਹਵਾਲਾਤੀ ਗੁਰਪ੍ਰੀਤ ਸਿੰਘ, ਹਵਾਲਾਤੀ ਜਗਮੀਤ ਸਿੰਘ ਉਰਫ਼ ਮੀਤਾ ਅਤੇ ਹਵਾਲਾਤੀ ਵਿਕਾਸ ਤੋਂ 15 ਟੱਚ ਸਕਰੀਨ ਅਤੇ ਕੀਪੈਡ ਮੋਬਾਇਲ ਫੋਨ ਬਰਾਮਦ ਹੋਏ ਹਨ, ਜਿਨ੍ਹਾਂ ਦੇ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ’ਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਜੇਲ੍ਹ 'ਚੋਂ ਬਾਹਰ ਆ ਬੋਲੇ ਬਿਕਰਮ, ਭਗਵੰਤ ਮਾਨ ਨੂੰ ਆਖ ਦਿਓ 'ਨਾ ਮਜੀਠੀਆ ਰੁਕੂਗਾ, ਨਾ ਝੁਕੂਗਾ'
NEXT STORY