ਜਲੰਧਰ (ਰੱਤਾ) : ਦੁਨੀਆ ਭਰ 'ਚ ਦਹਿਸ਼ਤ ਦਾ ਕਾਰਨ ਬਣੇ ਕੋਰੋਨਾ ਵਾਇਰਸ ਦਾ ਕਹਿਰ ਜਲੰਧਰ 'ਚ ਲਗਾਤਾਰ ਵਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਜਲੰਧਰ 'ਚ ਇਕੱਠੇ 15 ਨਵੇਂ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਇਕੱਠੇ ਕੇਸਾਂ ਦੇ ਸਾਹਮਣੇ ਆਉਣ ਨਾਲ ਪ੍ਰਸ਼ਾਸਨ 'ਚ ਅਫੜਾ-ਤਫੜੀ ਮਚ ਗਈ ਹੈ। ਅੱਜ ਜੋ ਕੇਸ ਸਾਹਮਣੇ ਆਏ ਹਨ, ਉਨ੍ਹਾਂ 'ਚ 10 ਪੁਰਸ਼ ਅਤੇ 5 ਔਰਤਾਂ ਸ਼ਾਮਲ ਹਨ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਵੀ ਇਕੱਠੇ ਕੋਰੋਨਾ ਪਾਜ਼ੇਟਿਵ ਦੇ 16 ਕੇਸ ਸਾਹਮਣੇ ਆਏ ਸਨ। ਹੁਣ ਜ਼ਿਲ੍ਹੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 120 ਹੋ ਗਈ ਹੈ।
ਇਹ ਵੀ ਪੜ੍ਹੋ ► ਪੰਜਾਬ ਦੇ ਸਾਰੇ ਜ਼ਿਲ੍ਹੇ 'ਕੋਰੋਨਾ' ਦੀ ਚਪੇਟ 'ਚ, ਫਾਜ਼ਿਲਕਾ ਵੀ ਨਹੀਂ ਰਿਹਾ ਅਛੂਤਾ
ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 772 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 772 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 350 ਤੋਂ ਵੱਧ ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 120, ਮੋਹਾਲੀ 'ਚ 94, ਪਟਿਆਲਾ 'ਚ 89, ਅੰਮ੍ਰਿਤਸਰ 'ਚ 145, ਲੁਧਿਆਣਾ 'ਚ 102, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 23, ਤਰਨਾਰਨ 14, ਮਾਨਸਾ 'ਚ 13, ਕਪੂਰਥਲਾ 12, ਹੁਸ਼ਿਆਰਪੁਰ 'ਚ 42, ਫਰੀਦਕੋਟ 6, ਸੰਗਰੂਰ 'ਚ 6 ਕੇਸ, ਮੁਕਤਸਰ 7 ਅਤੇ ਗੁਰਦਾਸਪੁਰ 'ਚ 5 ਕੇਸ, ਮੋਗਾ 'ਚ 28, ਬਰਨਾਲਾ 'ਚ 2, ਫਤਿਹਗੜ੍ਹ ਸਾਹਿਬ 'ਚ 6, ਫਾਜ਼ਿਲਕਾ 4, ਬਠਿੰਡਾ 'ਚ 2, ਰੋਪੜ 'ਚ 5 ਅਤੇ ਫਿਰੋਜ਼ਪੁਰ 'ਚ 22 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਹਜ਼ੂਰ ਸਾਹਿਬ ਤੋਂ ਆਈਆਂ ਸੰਗਤਾਂ ਦੇ ਕੋਰੋਨਾ ਪੀੜਤ ਹੋਣ ਦੇ ਮਾਮਲੇ ਦੀ ਢੀਂਡਸਾ ਨੇ ਮੰਗੀ ਜਾਂਚ
NEXT STORY