ਚੰਡੀਗੜ੍ਹ,(ਸ਼ਰਮਾ)- ਰਾਜ 'ਚ ਕੋਰੋਨਾ ਵਾਇਰਸ ਨਾਲ ਪੀੜਿਤ ਮਰੀਜ਼ਾਂ ਦੇ 15 ਨਵੇਂ ਮਾਮਲੇ ਸਾਹਮਣੇ ਆਏ ਹਨ। ਵੀਰਵਾਰ ਤੱਕ ਰਾਜ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 130 ਤੱਕ ਪਹੁੰਚ ਗਿਆ ਹੈ। ਇਨ੍ਹਾਂ ਨਵੇਂ 15 ਮਾਮਲਿਆਂ 'ਚ ਸਭ ਤੋਂ ਜ਼ਿਆਦਾ 6 ਮਾਮਲੇ ਮਾਨਸਾ ਜ਼ਿਲੇ ਤੋਂ ਰਿਪੋਰਟ ਹੋਏ ਹਨ, ਜਦੋਂ ਕਿ ਜਲੰਧਰ ਜ਼ਿਲੇ ਤੋਂ 3 ਤੇ ਲੁਧਿਆਣਾ ਜ਼ਿਲੇ ਤੋਂ 2 ਮਾਮਲੇ ਰਿਪੋਰਟ ਹੋਏ ਹਨ। ਉਥੇ ਹੀ 1-1 ਮਾਮਲਾ ਜ਼ਿਲਾ ਮੋਹਾਲੀ, ਅੰਮ੍ਰਿਤਸਰ, ਬਰਨਾਲਾ ਤੇ ਸੰਗਰੂਰ ਜ਼ਿਲੇ ਤੋਂ ਰਿਪੋਰਟ ਹੋਇਆ ਹੈ।
ਕੋਰੋਨਾਵਾਇਰਸ ਲਈ ਪਾਜ਼ੇਟਿਵ ਐਲਾਨੇ ਜਾਣ ਵਾਲੇ ਮਰੀਜ਼ਾਂ 'ਚ ਮੋਹਾਲੀ ਜ਼ਿਲੇ ਤੋਂ 37, ਐੱਸ.ਬੀ.ਐੱਸ. ਨਗਰ ਤੋਂ 19, ਹੁਸ਼ਿਆਰਪੁਰ ਅਤੇ ਪਠਾਨਕੋਟ ਜ਼ਿਲੇ ਤੋਂ 7-7, ਜਲੰਧਰ, ਅੰਮ੍ਰਿਤਸਰ ਅਤੇ ਮਾਨਸਾ ਜ਼ਿਲੇ ਤੋਂ 11-11, ਲੁਧਿਆਣਾ ਜ਼ਿਲੇ ਤੋਂ 10, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਫ਼ਤਹਿਗੜ੍ਹ ਸਾਹਿਬ, ਬਰਨਾਲਾ ਅਤੇ ਫਰੀਦਕੋਟ ਜ਼ਿਲੇ ਤੋਂ 2-2, ਪਟਿਆਲਾ, ਕਪੂਰਥਲਾ, ਸੰਗਰੂਰ ਅਤੇ ਮੁਕਤਸਰ ਜ਼ਿਲੇ ਤੋਂ 1-1 ਮਾਮਲਾ ਸਾਹਮਣੇ ਆਇਆ ਹੈ।
ਸਰਕਾਰ ਵਲੋਂ ਜਾਰੀ ਬੁਲੇਟਿਨ ਅਨੁਸਾਰ ਵੀਰਵਾਰ ਤੱਕ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ 3192 ਸੈਂਪਲ ਜਾਂਚ ਲਈ ਭੇਜੇ ਗਏ, ਜਿਨ੍ਹਾਂ 'ਚੋਂ 130 'ਚ ਕੋਰੋਨਾਵਾਇਰਸ ਦੇ ਪਾਜ਼ੀਟਿਵ ਹੋਣ ਦੀ ਰਿਪੋਰਟ ਆਈ ਹੈ ਜਦੋਂ ਕਿ 2777 ਦੀ ਰਿਪੋਰਟ ਨੈਗੇਟਿਵ ਰਹੀ ਹੈ। 285 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। 102 ਮਾਮਲੇ ਇਲਾਜ ਅਧੀਨ ਹੈ, ਜਿਨ੍ਹਾਂ 'ਚੋਂ 2 ਮਰੀਜ਼ਾਂ ਦੀ ਸਥਿਤੀ ਗੰਭੀਰ ਹੈ। 18 ਮਰੀਜ਼ ਠੀਕ ਹੋ ਚੁੱਕੇ ਹਨ ਜਦੋਂ ਕਿ 10 ਦੀ ਮੌਤ ਹੋ ਗਈ ਹੈ।
ਭਗਵੰਤ ਮਾਨ ਨੇ ਭੁੱਖੇ-ਪਿਆਸੇ ਰਾਹਗੀਰਾਂ ਤੇ ਮੁਸਾਫਰਾਂ ਨੂੰ ਵੰਡਿਆ ਲੰਗਰ
NEXT STORY