ਮੋਹਾਲੀ (ਪਰਦੀਪ) : ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਵੱਲੋਂ ਲੋੜਵੰਦ ਮਨੁੱਖਤਾ ਲਈ ਸ਼ੁਰੂ ਕੀਤੇ ਹੋਏ ਕਾਰਜਾਂ ਵਿੱਚ ਵਾਧਾ ਕਰਦਿਆਂ ਭਾਈ ਦਵਿੰਦਰ ਸਿੰਘ ਖਾਲਸਾ ਵੱਲੋਂ 150 ਬੈੱਡਾਂ ਵਾਲੇ ਸ੍ਰੀ ਗੁਰੂ ਹਰਕ੍ਰਿਸ਼ਨ ਫਰੀ ਮਲਟੀਸਪੈਸ਼ਲਿਟੀ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕੀਤੀ ਗਈ। ਸਮਾਗਮ ਵਿਚ ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ, ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿ. ਜਗਤਾਰ ਸਿੰਘ ਹੈੱਡ ਗ੍ਰੰਥੀ, ਸ੍ਰੀ ਦਰਬਾਰ ਸਾਹਿਬ, ਗਿ. ਰਘਬੀਰ ਸਿੰਘ, ਜੱਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਿੰਘ, ਗਿਆਨੀ ਰਣਜੀਤ ਸਿੰਘ ਜੀ ਹੈੱਡ ਗ੍ਰੰਥੀ, ਗੁ. ਬੰਗਲਾ ਸਾਹਿਬ ਉਚੇਰੇ ਤੌਰ 'ਤੇ ਸ਼ਾਮਲ ਹੋਏ।
ਜੱਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ, ਮੋਹਾਲੀ ਵੱਲੋਂ ਮਾਨਵਤਾ ਦੀ ਸੇਵਾ ਲਈ ਦਿੱਲੀ 'ਚ ਚੱਲ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ ਵੱਲੋਂ ਪਹਿਲਾਂ ਵੀ ਸਮਾਜ ਸੇਵਾ ਦੇ ਖੇਤਰ ਵਿੱਚ ਜਿੱਥੇ ਲੰਮੇ ਸਮੇਂ ਤੋਂ ਕਾਰਜ ਆਰੰਭੇ ਹੋਏ ਹਨ, ਉੱਥੇ ਲੋੜਵੰਦਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਆਪਣਾ ਨੈਤਿਕ ਫ਼ਰਜ਼ ਸਮਝਦਿਆਂ ਟਰੱਸਟ ਵੱਲੋਂ ਇਹ 150 ਬੈੱਡਾਂ ਦਾ ਹਸਪਤਾਲ ਸ਼ੁਰੂ ਕੀਤਾ ਗਿਆ ਹੈ।
ਟਰੱਸਟ ਦੇ ਚੇਅਰਮੈਨ ਭਾਈ ਦਵਿੰਦਰ ਸਿੰਘ ਖਾਲਸਾ ਅਤੇ ਟਰੱਸਟ ਸਕੱਤਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਹਸਪਤਾਲ ਵਿੱਚ ਲੋੜਵੰਦ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਬਿਨਾਂ ਕਿਸੇ ਕੀਮਤ 'ਤੇ ਦਿੱਤੀਆਂ ਜਾਣਗੀਆਂ। ਭਾਈ ਦਵਿੰਦਰ ਸਿੰਘ ਖਾਲਸਾ ਚੇਅਰਮੈਨ ਅਤੇ ਟਰੱਸਟ ਸਕੱਤਰ ਗੁਰਮੀਤ ਸਿੰਘ ਅਨੁਸਾਰ ਇਹ ਸਾਰੀਆਂ ਸੇਵਾਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਖਸ਼ਿਸ਼ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਹੀ ਸੰਭਵ ਹੋ ਸਕਦੀਆਂ ਹਨ। ਟਰੱਸਟ ਸਕੱਤਰ ਗੁਰਮੀਤ ਸਿੰਘ ਨੇ ਦੱਸਿਆ ਕਿ ਟਰੱਸਟ ਵੱਲੋਂ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੀ ਉਨ੍ਹਾਂ ਦੀ ਪਹਿਲ ਹੈ ਅਤੇ ਇਸ ਦੇ ਲਈ ਉਹ ਹਮੇਸ਼ਾ ਕੋਸ਼ਿਸ਼ ਕਰਦੇ ਰਹਿਣਗੇ। ਇਸ ਮੌਕੇ ਸੋਹਾਣਾ ਹਸਪਤਾਲ ਦੇ ਟਰੱਸਟੀ ਅਤੇ ਪ੍ਰਮੁੱਖ ਸਟਾਫ਼ ਵੀ ਮੌਜੂਦ ਸੀ।
ਜਲੰਧਰ ਜ਼ਿਲ੍ਹੇ 'ਚ 'ਬਲੈਕ ਫੰਗਸ' ਦੀ ਦਹਿਸ਼ਤ, ਇਕ ਹੋਰ ਮਰੀਜ਼ ਨੇ ਤੋੜਿਆ ਦਮ
NEXT STORY