Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, DEC 31, 2025

    7:12:56 PM

  • new rules will be implemented across the country from 1 january 2026

    1 ਜਨਵਰੀ ਤੋਂ ਦੇਸ਼ ਭਰ 'ਚ ਲਾਗੂ ਹੋਣਗੇ ਨਵੇਂ ਨਿਯਮ,...

  • bomb threat message

    'ਰਾਤ 12 ਵਜੇ ਹੋਵੇਗਾ ਧਮਾਕਾ...', MP ਦੇ ਘਰ...

  • aap announced 3 new district presidents gave responsibility to these leaders

    'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ...

  • next 24 hours are important there will be rain with thunderstorm in punjab

    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Australia
  • ਆਸਟ੍ਰੇਲੀਆ 'ਚ 150 ਪ੍ਰਾਈਵੇਟ ਕਾਲਜਾਂ ਨੂੰ ਲੱਗੇ 'ਤਾਲੇ', ਪੰਜਾਬੀਆਂ ਸਣੇ ਸੈਂਕੜੇ ਭਾਰਤੀ ਵਿਦਿਆਰਥੀਆਂ 'ਤੇ ਡਿੱਗੀ ਗਾਜ

PUNJAB News Punjabi(ਪੰਜਾਬ)

ਆਸਟ੍ਰੇਲੀਆ 'ਚ 150 ਪ੍ਰਾਈਵੇਟ ਕਾਲਜਾਂ ਨੂੰ ਲੱਗੇ 'ਤਾਲੇ', ਪੰਜਾਬੀਆਂ ਸਣੇ ਸੈਂਕੜੇ ਭਾਰਤੀ ਵਿਦਿਆਰਥੀਆਂ 'ਤੇ ਡਿੱਗੀ ਗਾਜ

  • Edited By Harpreet Singh,
  • Updated: 17 Sep, 2024 11:01 PM
Australia
150 private colleges closed
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਇੰਟ.) : ਆਸਟ੍ਰੇਲੀਆ ਦੇ ਗੈਰ-ਕਾਨੂੰਨੀ ਪ੍ਰਾਈਵੇਟ ਕਾਲਜਾਂ ਵਿਚ ਸਟੂਡੈਂਟ ਵੀਜ਼ੇ ਦੀ ਆੜ ’ਚ ਪਿਛਲੇ ਦਰਵਾਜ਼ੇ ਰਾਹੀਂ ਨੌਕਰੀਆਂ ਦਿਵਾਉਣ ਦੇ ਧੰਦੇ ’ਤੇ ਆਸਟ੍ਰੇਲੀਆ ਸਰਕਾਰ ਨੇ ਨੱਥ ਪਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਲੜੀ ਵਿਚ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੇ 150 ਕਾਲਜਾਂ ਨੂੰ ਬੰਦ ਕਰ ਦਿੱਤਾ ਹੈ। ਜਾਂਚ ਦੌਰਾਨ ਇਹ ਕਾਲਜ ਨਿਯਮਤ ਸਿਖਲਾਈ ਜਾਂ ਪੜ੍ਹਾਈ ਕਰਵਾਉਣ ਦੇ ਸਬੂਤ ਨਹੀਂ ਦੇ ਸਕੇ, ਜਿਸ ਤੋਂ ਬਾਅਦ ਆਸਟ੍ਰੇਲੀਆ ਪ੍ਰਸ਼ਾਸਨ ਨੇ ਇਨ੍ਹਾਂ ਕਾਲਜਾਂ ਨੂੰ ਤਾਲਾ ਲਗਾ ਦਿੱਤਾ ਹੈ। ਇਸ ਕਾਰਵਾਈ ਕਾਰਨ ਪੰਜਾਬ ਸਮੇਤ ਉੱਤਰੀ ਭਾਰਤ ਦੇ ਸੈਂਕੜੇ ਵਿਦਿਆਰਥੀਆਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਦਾ ਭਵਿੱਖ ਹਨੇਰੇ 'ਚ ਲਟਕ ਰਿਹਾ ਹੈ।

ਪਿਛਲੇ ਸਾਲ 6 ਯੂਨੀਵਰਸਿਟੀਆਂ ਨੇ ਉਠਾਇਆ ਸੀ ਮੁੱਦਾ
ਇਹ ਮਾਮਲਾ ਪਿਛਲੇ ਸਾਲ ਮਈ ਦੇ ਮਹੀਨੇ ਉਸ ਸਮੇਂ ਗਰਮਾ ਗਿਆ ਸੀ ਜਦੋਂ ਆਸਟ੍ਰੇਲੀਆ ਦੀਆਂ ਦੋ ਯੂਨੀਵਰਸਿਟੀਆਂ- ਫੈੱਡਰੇਸ਼ਨ ਯੂਨੀਵਰਸਿਟੀ ਆਫ ਵਿਕਟੋਰੀਆ ਅਤੇ ਨਿਊ ਸਾਊਥ ਵੇਲਜ਼ ਦੀ ਵੈਸਟਰਨ ਸਿਡਨੀ ਯੂਨੀਵਰਸਿਟੀ ਨੇ ਪੰਜਾਬ, ਹਰਿਆਣਾ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ’ਤੇ ਸਟੂਡੈਂਟ ਵੀਜ਼ਾ ਦੀ ਆੜ ’ਚ ਕੰਮ ਕਰਨ ਦਾ ਦੋਸ਼ ਲਗਾ ਕੇ ਉਨ੍ਹਾਂ ਦੇ ਦਾਖ਼ਲੇ ’ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਅਪ੍ਰੈਲ 2023 ’ਚ ਵਿਕਟੋਰੀਆ ਯੂਨੀਵਰਸਿਟੀ, ਐਡਿਥ ਕੋਵਾਨ ਯੂਨੀਵਰਸਿਟੀ, ਟੋਰੇਂਸ ਯੂਨੀਵਰਸਿਟੀ ਅਤੇ ਦੱਖਣੀ ਕਰਾਸ ਯੂਨੀਵਰਸਿਟੀ ਨੇ ਵੀ ਭਾਰਤੀ ਵਿਦਿਆਰਥੀਆਂ ਦੇ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ ਸੀ। ਯੂਨੀਵਰਸਿਟੀਆਂ ਨੇ ਦੋਸ਼ ਲਾਇਆ ਕਿ ਭਾਰਤੀ ਵਿਦਿਆਰਥੀਆਂ ਨੇ ਵੀਜ਼ਿਆਂ ਦੀ ਦੁਰਵਰਤੋਂ ਕੀਤੀ ਹੈ ਅਤੇ ਸਟੂਡੈਂਟ ਵੀਜ਼ੇ ਦੀ ਆੜ ’ਚ ਇਥੇ ਸਿਰਫ਼ ਨੌਕਰੀਆਂ ਲਈ ਆਏ ਹਨ।

PunjabKesari

ਇਹ ਵੀ ਪੜ੍ਹੋ- ਕਿਸਮਤ ਹੋਵੇ ਤਾਂ ਅਜਿਹੀ ; 24 ਘੰਟੇ 'ਚ 2 ਵਾਰ ਨਿਕਲੀ ਲਾਟਰੀ, ਫ਼ਿਰ ਵੀ ਚਿਹਰੇ 'ਤੇ ਛਾਈ ਉਦਾਸੀ, ਜਾਣੋ ਵਜ੍ਹਾ

ਕਾਲਜਾਂ ਦੀ ਮੈਨੇਜਮੈਂਟ ਤੇ ਪੰਜਾਬ ਦੇ ਏਜੰਟਾਂ ਦੀ ਮਿਲੀਭੁਗਤ
ਇਕ ਮੀਡੀਆ ਰਿਪੋਰਟ ’ਚ ਕਿਹਾ ਗਿਆ ਹੈ ਕਿ ਬੰਦ ਕੀਤੇ ਗਏ ਕਾਲਜਾਂ ਦੇ ਪ੍ਰਬੰਧਕੀ ਅਧਿਕਾਰੀ ਪੰਜਾਬ ’ਚ ਧਾਂਦਲੀ ਕਰਨ ਵਾਲੇ ਏਜੰਟਾਂ ਦੇ ਸਿੱਧੇ ਸੰਪਰਕ ਵਿਚ ਸਨ। ਇਸ ਤੋਂ ਇਲਾਵਾ ਸਟੱਡੀ ਵੀਜ਼ਾ ਸਲਾਹਕਾਰ ਅਤੇ ਕਾਲਜਾਂ ਦੇ ਸਹਿ-ਮਾਲਕ ਦਹਾਕਿਆਂ ਤੋਂ ਗੈਰ-ਕਾਨੂੰਨੀ ਪ੍ਰਾਈਵੇਟ ਕਾਲਜਾਂ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਿਛਲੇ ਦਰਵਾਜ਼ੇ ਰਾਹੀਂ ਇਮੀਗ੍ਰੇਸ਼ਨ ਅਤੇ ਕੰਮ ਦੇ ਅਧਿਕਾਰ ਵੀ ਪ੍ਰਦਾਨ ਕਰ ਰਹੇ ਸਨ।

ਇਸ ਘਟਨਾ ਤੋਂ ਬਾਅਦ ਆਸਟ੍ਰੇਲੀਆ ਦੇ ਹੁਨਰ ਅਤੇ ਸਿਖਲਾਈ ਮੰਤਰੀ ਨੇ ਮੀਡੀਆ ਨੂੰ ਕਿਹਾ ਕਿ ਸਿੱਖਿਆ ਖੇਤਰ ਨੂੰ ਕਮਜ਼ੋਰ ਕਰਨ ਵਾਲੇ ਅਤੇ ਵਿਦਿਆਰਥੀਆਂ ਦਾ ਸ਼ੋਸ਼ਣ ਕਰਨ ਵਾਲਿਆਂ ਲਈ ਸਾਡੀ ਸਰਕਾਰ ਵਿਚ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਆਸਟ੍ਰੇਲੀਅਨ ਸਕਿੱਲ ਕੁਆਲਿਟੀ ਅਥਾਰਟੀ ਨੇ ਬੰਦ ਪਈਆਂ ਵੋਕੇਸ਼ਨਲ ਸਿੱਖਿਆ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ।

ਹਾਜ਼ਰੀ ਤੇ ਕੋਰਸ ਦੇ ਸਰਟੀਫਿਕੇਟ ਦਾ ਜੁਗਾੜ
ਰਿਪੋਰਟ ’ਚ ਕਿਹਾ ਗਿਆ ਹੈ ਕਿ ਉੱਤਰੀ ਭਾਰਤ ਦੇ ਸੈਂਕੜੇ ਵਿਦਿਆਰਥੀ ਹਰ ਸਾਲ ਇਨ੍ਹਾਂ ਕਾਲਜਾਂ ’ਚ ਡੰਮੀ ਦਾਖ਼ਲਾ ਲੈਣ ਲਈ ਜਾਂਦੇ ਸਨ। ਇਹ ਵਿਦਿਆਰਥੀ ਲਗਾਤਾਰ ਪੜ੍ਹਾਈ ਕਰਨ ਦੀ ਬਜਾਏ ਏਜੰਟਾਂ ਅਤੇ ਕਾਲਜ ਪ੍ਰਬੰਧਕਾਂ ਦੀ ਮਿਲੀਭੁਗਤ ਨਾਲ ਨੌਕਰੀਆਂ ਲੱਭ ਲੈਂਦੇ ਸਨ। ਕਾਲਜ ਮੈਨੇਜਮੈਂਟ ਉਨ੍ਹਾਂ ਦੀ ਹਾਜ਼ਰੀ ਅਤੇ ਕੋਰਸ ਸਰਟੀਫਿਕੇਟਾਂ ਦਾ ਜੁਗਾੜ ਕਰ ਲੈਂਦੀ ਸੀ। ਇਸ ਤੋਂ ਬਾਅਦ ਉਹ ਆਸਟ੍ਰੇਲੀਆ ’ਚ ਸਥਾਈ ਨਾਗਰਿਕ ਬਣਨ ਲਈ ਬਦਲਾਂ ਦੀ ਭਾਲ ਸ਼ੁਰੂ ਕਰਨ ਲੱਗ ਜਾਂਦੇ ਸਨ। ਹਾਲਾਂਕਿ ਹੁਣ ਸਥਿਤੀ ਉਲਟ ਗਈ ਹੈ ਅਤੇ ਵਿਦਿਆਰਥੀਆਂ ਦੇ ਭਵਿੱਖ ’ਤੇ ਤਲਵਾਰ ਲਟਕ ਰਹੀ ਹੈ।

ਅਜਿਹੇ ਏਜੰਟਾਂ ਦੇ ਝਾਂਸੇ ’ਚ ਆਏ ਵਿਦਿਆਰਥੀ
ਸੰਗਰੂਰ ਦੇ ਇਕ ਵਿਦਿਆਰਥੀ ਨੇ ਮੀਡੀਆ ਨੂੰ ਦੱਸਿਆ ਕਿ ਉਹ ਦੋ ਸਾਲ ਪਹਿਲਾਂ ਵਿਦਿਆਰਥੀ ਵਜੋਂ ਆਸਟ੍ਰੇਲੀਆ ਆਇਆ ਸੀ। ਉਸ ਨੂੰ ਭਰੋਸਾ ਦਿਵਾਇਆ ਗਿਆ ਕਿ ਉਹ ਹਫ਼ਤੇ ’ਚ ਪੰਜ ਦਿਨ ਕੰਮ ਕਰਨ ਦੇ ਯੋਗ ਹੋਵੇਗਾ ਅਤੇ ਉਸ ਦੀ ਹਾਜ਼ਰੀ ਅਤੇ ਕੋਰਸਾਂ ਦਾ ਧਿਆਨ ਰੱਖਿਆ ਜਾਵੇਗਾ। ਵਿਦਿਆਰਥੀ ਨੇ ਦੱਸਿਆ ਕਿ ਉਸ ਨੂੰ ਪੰਜਾਬ ਸਥਿਤ ਏਜੰਟ ਨੇ ਦੱਸਿਆ ਕਿ ਸਰਕਾਰ ਨੇ ਕਾਲਜ ਨੂੰ ਸੀਲ ਕਰ ਦਿੱਤਾ ਹੈ। ਇੰਨਾ ਹੀ ਨਹੀਂ ਵਿਦਿਆਰਥੀ ਨੇ ਦੱਸਿਆ ਕਿ ਉਸ ਨੂੰ ਆਸਟ੍ਰੇਲੀਆ ਭੇਜਣ ਵਾਲੇ ਏਜੰਟ ਨੇ ਵੀਜ਼ਾ ਧੋਖਾਧੜੀ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਮਾਰਚ ਵਿਚ ਹੀ ਕੰਮ ਕਰਨਾ ਬੰਦ ਕਰ ਦਿੱਤਾ ਸੀ।

ਆਸਟ੍ਰੇਲੀਆ ’ਚ ਪੜ੍ਹ ਰਹੀ ਪਟਿਆਲਾ ਦੀ ਇਕ ਵਿਦਿਆਰਥਣ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਐਡੀਲੇਡ ’ਚ ਇਕ ਕੈਫੇਟੇਰੀਆ ਵਿਚ ਕੰਮ ਕਰਦੇ ਸਨ ਪਰ ਪਿਛਲੇ ਮਹੀਨੇ ਉਨ੍ਹਾਂ ਨੂੰ ਕਾਲਜ ’ਚ ਵਾਪਸ ਰਿਪੋਰਟ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਬਾਅਦ ’ਚ ਅਧਿਕਾਰੀਆਂ ਨੇ ਕਾਲਜ ਬੰਦ ਕਰ ਦਿੱਤਾ। ਹੁਣ ਤੱਕ ਸਾਨੂੰ ਇਹ ਨਹੀਂ ਪਤਾ ਕਿ ਸਥਿਤੀ ਨੂੰ ਕਿਵੇਂ ਸੰਭਾਲਣਾ ਹੈ। ਅਸੀਂ ਕੋਰਸ ਦੀ ਪੂਰੀ ਫੀਸ ਦਾ ਭੁਗਤਾਨ ਕਰ ਚੁੱਕੇ ਹਾਂ।

PunjabKesari

ਇਹ ਵੀ ਪੜ੍ਹੋ- ਇਕ ਵਾਰ ਫ਼ਿਰ ਰਾਹੁਲ ਗਾਂਧੀ 'ਤੇ ਵਰ੍ਹੇ ਰਵਨੀਤ ਬਿੱਟੂ, ਕਿਹਾ- 'ਵਿਦੇਸ਼ 'ਚ Asylum ਲੈਣ ਲਈ...'

ਆਸਟ੍ਰੇਲੀਆ 1000 ਭਾਰਤੀ ਨੌਜਵਾਨਾਂ ਨੂੰ ਦੇਵੇਗਾ ਵਰਕ-ਹਾਲੀਡੇ ਵੀਜ਼ਾ, ਮੌਜ-ਮਸਤੀ ਨਾਲ ਕਮਾਈ ਦਾ ਵੀ ਮੌਕਾ
ਹਾਲ ਹੀ ਵਿਚ ਆਸਟ੍ਰੇਲੀਆ ਸਰਕਾਰ ਨੇ ਭਾਰਤੀਆਂ ਲਈ ਵੀਜ਼ਾ ਦੀ ਇਕ ਨਵੀਂ ਸ਼੍ਰੇਣੀ ਖੋਲ੍ਹੀ ਹੈ। ਰਿਪੋਰਟ ਮੁਤਾਬਕ ਮਾਈਗ੍ਰੇਸ਼ਨ ਅਮੈਂਡਮੈਂਟ ਇੰਸਟਰੂਮੈਂਟ ਤਹਿਤ ਕੀਤੇ ਗਏ ਬਦਲਾਅ ਕਾਰਨ ਭਾਰਤ ਤੋਂ ਲੋਕ ਛੁੱਟੀਆਂ ਮਨਾਉਣ ਲਈ ਆਸਟ੍ਰੇਲੀਆ ਜਾ ਸਕਣਗੇ ਅਤੇ ਕੰਮ ਕਰ ਸਕਣਗੇ। ਹਰ ਸਾਲ 1000 ਭਾਰਤੀ ਨੌਜਵਾਨਾਂ ਨੂੰ ਇਹ ਵੀਜ਼ਾ ਮਿਲੇਗਾ। ਇਸ ਨੂੰ ਵਰਕ ਐਂਡ ਹੋਲੀਡੇ ਵੀਜ਼ਾ ਜਾਂ ਬੈਕਪੈਕਰ ਵੀਜ਼ਾ ਵੀ ਕਿਹਾ ਜਾ ਰਿਹਾ ਹੈ। ਆਸਟ੍ਰੇਲੀਆ ਦੇ ਗ੍ਰਹਿ ਮੰਤਰਾਲੇ ਮੁਤਾਬਕ ਭਾਰਤੀ ਨਾਗਰਿਕਾਂ ਲਈ ਲਾਟਰੀ ਪ੍ਰਣਾਲੀ ਹੋਵੇਗੀ। ਉਮੀਦਵਾਰਾਂ ਨੂੰ ਅਪਲਾਈ ਕਰ ਕੇ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ, ਜਿਸ ਤੋਂ ਬਾਅਦ ਹਰ ਸਾਲ ਲਾਟਰੀ ਰਾਹੀਂ 1000 ਲੋਕਾਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਨੂੰ ਆਸਟ੍ਰੇਲੀਆ ਜਾਣ ਦਾ ਮੌਕਾ ਮਿਲੇਗਾ।

2022 ਦੇ ਅੰਤ ’ਚ ਲਾਗੂ ਹੋਇਆ ਸੀ ਸਮਝੌਤਾ
ਦੱਸਿਆ ਜਾ ਰਿਹਾ ਹੈ ਕਿ ਇਹ ਫੈਸਲਾ ਆਸਟ੍ਰੇਲੀਆ-ਭਾਰਤ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ ਤਹਿਤ ਲਿਆ ਗਿਆ ਹੈ। ਇਹ ਸਮਝੌਤਾ 2022 ਦੇ ਅੰਤ ਵਿਚ ਲਾਗੂ ਹੋਇਆ ਸੀ। ਇਸ ਤਹਿਤ ਆਸਟ੍ਰੇਲੀਆਈ ਐਕਸਪੋਰਟ ’ਤੇ 80 ਫੀਸਦੀ ਤੱਕ ਡਿਊਟੀ ਖਤਮ ਕਰ ਦਿੱਤੀ ਗਈ ਹੈ। ਨਾਲ ਹੀ ਕਈ ਹੋਰ ਖੇਤਰਾਂ ’ਚ ਆਪਸੀ ਮਦਦ ਨੂੰ ਉਤਸ਼ਾਹਿਤ ਕੀਤਾ ਗਿਆ ਸੀ। ਨਵਾਂ ਵੀਜ਼ਾ ਪ੍ਰੋਗਰਾਮ ਹੁਣ ਉਸ ਸਮਝੌਤੇ ਦਾ ਹਿੱਸਾ ਹੈ। ਇਸ ਦਾ ਮਕਸਦ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਮਜ਼ਬੂਤ ​​ਕਰਨਾ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਕਰਨਾ ਹੈ। ਉਹ ਸਫ਼ਰ ਦੌਰਾਨ ਅਸਥਾਈ ਤੌਰ ’ਤੇ ਕੰਮ ਵੀ ਕਰ ਸਕਦੇ ਹਨ, ਤਾਂ ਜੋ ਉਹ ਆਪਣੇ ਰੋਜ਼ਾਨਾ ਦੇ ਖਰਚੇ ਪੂਰੇ ਕਰ ਸਕਣ।

ਵੀਜ਼ਾ ਪ੍ਰੋਗਰਾਮ ’ਚ ਇਹ ਦੇਸ਼ ਹਨ ਸ਼ਾਮਲ
ਆਸਟ੍ਰੇਲੀਆ ਦੇ ਗ੍ਰਹਿ ਮੰਤਰਾਲੇ ਮੁਤਾਬਕ ਭਾਰਤ ਨੂੰ ਸਬਕਲਾਸ 462 (ਵਰਕ ਐਂਡ ਹੋਲੀਡੇ) ਵੀਜ਼ਾ ਪ੍ਰੋਗਰਾਮ ’ਚ ਸ਼ਾਮਲ ਕੀਤਾ ਗਿਆ ਹੈ। ਭਾਰਤ ਦੇ ਨਾਲ-ਨਾਲ ਚੀਨ ਅਤੇ ਵੀਅਤਨਾਮ ਨੂੰ ਵੀ ਇਸ ਸੂਚੀ ’ਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫਿਲੀਪੀਨਜ਼, ਇੰਡੋਨੇਸ਼ੀਆ, ਥਾਈਲੈਂਡ ਅਤੇ ਮਲੇਸ਼ੀਆ ਵੀ ਇਸ ਵਿਚ ਸ਼ਾਮਲ ਹਨ। ਮਾਈਗ੍ਰੇਸ਼ਨ ਐਕਟ ’ਚ ਇਸ ਸੋਧ ਨਾਲ 18 ਤੋਂ 30 ਸਾਲ ਦੀ ਉਮਰ ਦੇ ਭਾਰਤੀ ਪਾਸਪੋਰਟ ਧਾਰੀ ਆਸਟ੍ਰੇਲੀਆ ਜਾ ਕੇ ਕੰਮ ਕਰ ਸਕਦੇ ਹਨ ਪਰ ਉਨ੍ਹਾਂ ਨੂੰ ਕੁਝ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ। ਇਸ ’ਚ ਕੰਮ ਚਲਾਊ ਅੰਗ੍ਰੇਜੀ ਬੋਲਣਾ ਵੀ ਸ਼ਾਮਲ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Australian College
  • Private Colleges
  • Closed
  • Indian Students
  • Punjabi
  • Study Visa
  • Jobs

ਕਿਸਮਤ ਹੋਵੇ ਤਾਂ ਅਜਿਹੀ ; 24 ਘੰਟੇ 'ਚ 2 ਵਾਰ ਨਿਕਲੀ ਲਾਟਰੀ, ਫ਼ਿਰ ਵੀ ਚਿਹਰੇ 'ਤੇ ਛਾਈ ਉਦਾਸੀ, ਜਾਣੋ ਵਜ੍ਹਾ

NEXT STORY

Stories You May Like

  • dense fog 150 flights cancelled
    ਦਿੱਲੀ ਹਵਾਈ ਅੱਡੇ 'ਤੇ ਸੰਘਣੀ ਧੁੰਦ ਕਾਰਨ 150 ਉਡਾਣਾਂ ਰੱਦ, 200 ਤੋਂ ਵੱਧ ਹੋਈਆਂ ਲੇਟ
  • punjab 150 places illegal mining bajwa
    ਪੰਜਾਬ 'ਚ ਚੱਲ ਰਹੀ 150 ਥਾਵਾਂ ’ਤੇ ਗੈਰ-ਕਾਨੂੰਨੀ ਮਾਈਨਿੰਗ, ਕਾਂਗਰਸ ਖੜਕਾਵੇਗੀ ਹਾਈਕੋਰਟ ਦਾ ਦਰਵਾਜ਼ਾ: ਬਾਜਵਾ
  • 150 flights cancelled in delhi due to dense fog
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਸੰਘਣੀ ਧੁੰਦ ਕਾਰਨ ਦਿੱਲੀ 'ਚ 150 ਤੋਂ ਵੱਧ ਉਡਾਣਾਂ ਰੱਦ
  • 150 kg ammonium nitrate  explosive cartridges seized from car in rajasthan
    ਨਵੇਂ ਸਾਲ ਦੇ ਜਸ਼ਨਾਂ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ! ਰਾਜਸਥਾਨ 'ਚ 150 ਕਿਲੋ ਵਿਸਫੋਟਕਾਂ ਸਣੇ 2 ਗ੍ਰਿਫ਼ਤਾਰ
  • goodbye 2025  indian punjabis deported from abroad
    ਅਲਵਿਦਾ 2025! ਵਿਦੇਸ਼ ਆਸਾਂ ਲੈ ਕੇ ਗਿਆਂ ਦੇ ਟੁੱਟੇ ਸੁਪਨੇ, ਪੰਜਾਬੀਆਂ ਸਣੇ ਹਜ਼ਾਰਾਂ ਭਾਰਤੀ ਹੋਏ ਡਿਪੋਰਟ
  • deepti sharma becomes the first indian cricketer to achieve this feat
    ਦੀਪਤੀ ਸ਼ਰਮਾ 1000 ਦੌੜਾਂ ਅਤੇ 150 ਵਿਕਟਾਂ ਦਾ 'ਡਬਲ' ਪੂਰਾ ਕਰਨ ਵਾਲੀ ਬਣੀ ਪਹਿਲੀ ਭਾਰਤੀ ਕ੍ਰਿਕਟਰ
  • this cryptocurrency has fallen by more than 20
    ਇਸ Cryptocurrency 'ਚ 20% ਤੋਂ ਵੱਧ ਦੀ ਗਿਰਾਵਟ, ਜਾਣੋ ਕਿਉਂ ਡਿੱਗੀ ਕ੍ਰਿਪਟੋ ਮਾਰਕੀਟ
  • punjab weather warning
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਅਗਲੇ 24 ਘੰਟਿਆਂ ਲਈ ਕੀਤਾ ਜਾ ਰਿਹਾ Alert
  • phillaur  second major accident in a single day
    ਫਿਲੌਰ : ਇੱਕੋ ਦਿਨ 'ਚ ਦੂਸਰਾ ਵੱਡਾ ਹਾਦਸਾ, ਪੰਜ ਗੱਡੀਆਂ ਆਪਸ 'ਚ ਟਕਰਾਈਆਂ
  • next 24 hours are important there will be rain with thunderstorm in punjab
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ...
  • retired police officers honored in ssp office  jalandhar rural
    SSP ਦਫ਼ਤਰ, ਜਲੰਧਰ ਦਿਹਾਤੀ 'ਚ ਰਿਟਾਇਰਡ ਹੋਏ ਪੁਲਸ ਅਧਿਕਾਰੀ ਕੀਤੇ ਗਏ ਸਨਮਾਨਤ
  • punjab bjp working president ashwani sharma statement
    ਪੰਜਾਬ ਵਿਧਾਨ ਸਭਾ 'ਚ ਮਨਰੇਗਾ ਖ਼ਿਲਾਫ਼ ਮਤਾ ਪਾਸ ਹੋਣ ਮਗਰੋਂ ਅਸ਼ਵਨੀ ਸ਼ਰਮਾ ਦੇ...
  • the enforcement directorate  ed  in jalandhar conducted raids at 13 locations
    ਜਲੰਧਰ ED ਵੱਲੋਂ 13 ਟਿਕਾਣਿਆਂ 'ਤੇ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਅਹਿਮ...
  • commissionerate police jalandhar honored 10 retired police officers
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ 10 ਸੇਵਾ ਮੁਕਤ ਪੁਲਸ ਅਧਿਕਾਰੀਆਂ ਨੂੰ ਕੀਤਾ ਗਿਆ...
  • major reshuffle in punjab police
    ਪੰਜਾਬ ਪੁਲਸ ‘ਚ ਵੱਡਾ ਫੇਰਬਦਲ! ਜਲੰਧਰ ਦੇ DCP ਨਰੇਸ਼ ਡੋਗਰਾ ਸਣੇ ਦੋ ਅਧਿਕਾਰੀਆਂ...
  • dead body boy found in fields jalandhar
    ਜਲੰਧਰ : ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਖੇਤਾਂ 'ਚੋਂ ਮਿਲੀ ਲਾਸ਼, ਪਰਿਵਾਰ ਨੇ...
Trending
Ek Nazar
dead body boy found in fields jalandhar

ਜਲੰਧਰ : ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਖੇਤਾਂ 'ਚੋਂ ਮਿਲੀ ਲਾਸ਼, ਪਰਿਵਾਰ ਨੇ...

the bjp has accused mamata banerjee of threatening amit shah

ਮਮਤਾ ਬੈਨਰਜੀ 'ਤੇ ਭੜਕੀ ਭਾਜਪਾ: ਅਮਿਤ ਸ਼ਾਹ ਨੂੰ 'ਧਮਕੀ' ਦੇਣ ਦੇ ਲਾਏ...

veteran actor ahn sung ki hospitalised after cardiac arrest

130 ਤੋਂ ਵੱਧ ਫਿਲਮਾਂ 'ਚ ਕੰਮ ਕਰ ਚੁੱਕੇ ਅਦਾਕਾਰ Ahn ਨੂੰ ਪਿਆ ਦਿਲ ਦਾ ਦੌਰਾ,...

pakistan imran khan sister aleema khan arrested outside adiala jail

ਪਾਕਿਸਤਾਨ 'ਚ ਵਧਿਆ ਸਿਆਸੀ ਘਮਸਾਣ! ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਨੂੰ ਪੁਲਸ ਨੇ...

taiwan detects 77 chinese aircraft 17 naval vessels around its territory

ਨਵੇਂ ਸਾਲ 'ਤੇ ਜੰਗ ਦੀ ਦਸਤਕ: ਚੀਨ ਵੱਲੋਂ ਤਾਈਵਾਨ ਦੀ ਘੇਰਾਬੰਦੀ, 77 ਜੰਗੀ...

hina khan expresses what intimacy means to her

ਕੰਮ ਦੇ ਬੋਝ ਨੇ ਵਧਾਈ ਹਿਨਾ-ਰੌਕੀ ਵਿਚਾਲੇ ਦੂਰੀ ! ਪਹਿਲੀ ਵਾਰ Intimacy 'ਤੇ...

cm nitish kumar hijab nusrat leave her job

CM ਨਿਤੀਸ਼ ਹਿਜਾਬ ਮਾਮਲਾ: ਨੁਸਰਤ ਨੇ ਜੁਆਇੰਨ ਨਹੀਂ ਕੀਤੀ ਨੌਕਰੀ, ਪਤੀ ਨੇ ਬਾਹਰ...

two trains passengers collide in tunnel

ਵੱਡਾ ਹਾਦਸਾ : ਸੁਰੰਗ 'ਚ ਆਪਸ 'ਚ ਟਕਰਾਈਆਂ ਸਵਾਰੀਆਂ ਨਾਲ ਭਰੀਆਂ 2 ਟ੍ਰੇਨਾਂ,...

crime year 2025 big incidents blue drum honeymoon

ਸਾਲ 2025 'ਚ ਪਵਿੱਤਰ ਰਿਸ਼ਤੇ ਹੋਏ ਤਾਰ-ਤਾਰ, ਨੀਲੇ ਡਰੰਮ-ਹਨੀਮੂਨ ਵਰਗੀਆਂ...

good news for commuters on new year s eve

ਨਵੇਂ ਸਾਲ ਮੌਕੇ ਮੁਸਾਫ਼ਰਾਂ ਲਈ ਖੁਸ਼ਖਬਰੀ! BC 'ਚ ਮਿਲੇਗੀ ਮੁਫਤ ਸਫਰ ਦੀ ਸਹੂਲਤ

fraud in the name of newly appointed dc dalwinderjit singh

ਅੰਮ੍ਰਿਤਸਰ: ਸਾਈਬਰ ਠੱਗੀ ਦੀ ਹੱਦ ਪਾਰ, ਨਵ-ਨਿਯੁਕਤ DC ਦਲਵਿੰਦਰਜੀਤ ਸਿੰਘ ਦੇ ਨਾਂ...

india  dhruv ng  helicopter  ram mohan naidu

ਭਾਰਤ ਦੀ ਸਵਦੇਸ਼ੀ ਤਾਕਤ 'ਧਰੁਵ ਐੱਨਜੀ' ਨੇ ਭਰੀ ਪਹਿਲੀ ਉਡਾਣ; ਕੇਂਦਰੀ ਮੰਤਰੀ...

mother daughter and mother in law created history on the international stage

ਮਾਂ, ਧੀ ਤੇ ਸੱਸ ਨੇ ਅੰਤਰਰਾਸ਼ਟਰੀ ਮੰਚ ’ਤੇ ਰਚਿਆ ਇਤਿਹਾਸ, ਹੁਣ ਸੁੰਦਰਤਾ...

new year heavy rain cold alert

ਨਵੇਂ ਸਾਲ 'ਤੇ ਪਵੇਗਾ ਭਾਰੀ ਮੀਂਹ! ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਸੂਬਿਆਂ 'ਚ...

government buses free travel women

ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਕਰ ਲੈਣ ਇਹ ਕੰਮ, ਨਹੀਂ...

kashi  mahakumbh  crowd  devotees  tourists

ਕਾਸ਼ੀ 'ਚ ਦਿੱਸਿਆ 'ਮਹਾਕੁੰਭ' ਵਰਗਾ ਨਜ਼ਾਰਾ, ਨਵੇਂ ਸਾਲ ਦੇ 2 ਦਿਨ ਪਹਿਲਾਂ ਤੋਂ...

man tied to electric post beaten over loan dispute in kerala two held

ਨਹੀਂ ਰਿਹਾ ਦਿਲਾਂ 'ਚ ਰਹਿਮ! ਕਰਜ਼ਾ ਨਾ ਦੇ ਸਕਣ 'ਤੇ ਬਿਜਲੀ ਦੇ ਖੰਭੇ ਨਾਲ ਬੰਨ੍ਹ...

malaika arora s restaurant menu

550 ਦੀ ਖਿਚੜੀ ਅਤੇ 350 ਦਾ 'ਜਵਾਨ' ਰੱਖਣ ਵਾਲਾ ਪਾਣੀ; ਚਰਚਾ ਦਾ ਵਿਸ਼ਾ ਬਣਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • compromise in mahal kalan case
      ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਰੋਸ ਪ੍ਰਗਟਾਉਣ ਵਾਲੀ ਔਰਤ ਦਾ ਮਾਮਲਾ ਪੰਚਾਇਤ ਅਤੇ...
    • tarunpreet sond rally
      ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ ਨੇ ਮਗਨਰੇਗਾ ਮਜ਼ਦੂਰਾਂ ਲਈ ਕੀਤੀ ਵਿਸ਼ਾਲ ਰੈਲੀ
    • bribe  block officer  arrested
      15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ
    • punjab bjp working president ashwani sharma statement
      ਪੰਜਾਬ ਵਿਧਾਨ ਸਭਾ 'ਚ ਮਨਰੇਗਾ ਖ਼ਿਲਾਫ਼ ਮਤਾ ਪਾਸ ਹੋਣ ਮਗਰੋਂ ਅਸ਼ਵਨੀ ਸ਼ਰਮਾ ਦੇ...
    • accused arrested
      ਦੇਸੀ ਪਿਸਤੌਲ ਤੇ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਦੋਸ਼ੀ ਗ੍ਰਿਫ਼ਤਾਰ
    • wires of farmers   tubewell motors stolen from fields
      ਖੇਤਾਂ 'ਚੋਂ ਕਿਸਾਨਾਂ ਦੀਆਂ ਟਿਊਬਵੈੱਲ ਮੋਟਰਾਂ ਦੀਆਂ ਤਾਰਾਂ ਚੋਰੀ
    • major reshuffle in punjab police
      ਪੰਜਾਬ ਪੁਲਸ ‘ਚ ਵੱਡਾ ਫੇਰਬਦਲ! ਜਲੰਧਰ ਦੇ DCP ਨਰੇਸ਼ ਡੋਗਰਾ ਸਣੇ ਦੋ ਅਧਿਕਾਰੀਆਂ...
    • dead body boy found in fields jalandhar
      ਜਲੰਧਰ : ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਖੇਤਾਂ 'ਚੋਂ ਮਿਲੀ ਲਾਸ਼, ਪਰਿਵਾਰ ਨੇ...
    • punjab girls marriage
      ਪੰਜਾਬ: ਵਿਆਹ ਤੋਂ ਐਨ ਪਹਿਲਾਂ ਕੁੜੀ ਨੂੰ ਭਜਾ ਕੇ ਲੈ ਗਈ ਕੁੜੀ; ਕਹਿੰਦੀਆਂ ਆਪਸ 'ਚ...
    • free police station entry on new year s eve
      ਨਵੇਂ ਸਾਲ ਮੌਕੇ 'ਫਰੀ ਪੁਲਸ ਸਟੇਸ਼ਨ ਐਂਟਰੀ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +