ਚੰਡੀਗੜ੍ਹ : ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਮਨਾਉਣ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਤੋਂ ਇਲਾਵਾ ਦਿੱਲੀ, ਭੂਪਾਲ ਤੇ ਮੁੰਬਈ 'ਚ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ। ਸ਼ੁਰੂਆਤ 'ਚ 20 ਅਗਸਤ ਨੂੰ ਅੰਮ੍ਰਿਤਸਰ ਤੇ 21 ਅਗਸਤ ਨੂੰ ਜਲੰਧਰ 'ਚ ਮੀਟਿੰਗ ਹੋਈ, ਜਿਸ ਵਿੱਚ ਇਨ੍ਹਾਂ ਸ਼ਹਿਰਾਂ ਦੀਆਂ ਵੱਖ-ਵੱਖ ਸਭਾਵਾਂ ਦੇ ਨੁਮਾਇੰਦਿਆਂ, ਸਮਾਜ ਸੇਵੀ ਸੰਸਥਾਵਾਂ ਤੇ ਬੁੱਧੀਜੀਵੀਆਂ ਨੇ ਭਾਗ ਲਿਆ। ਪਿਛਲੇ ਹਫ਼ਤੇ ਲੁਧਿਆਣਾ ਦੇ ਸਰਾਭਾ ਨਗਰ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ 'ਚ ਮੀਟਿੰਗ ਦੀ ਪ੍ਰਧਾਨਗੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਵੱਲੋਂ ਕੀਤੀ ਗਈ।
ਮੀਟਿੰਗ 'ਚ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਦੇ ਜਨਰਲ ਸਕੱਤਰ ਡਾ. ਖੁਸ਼ਹਾਲ ਸਿੰਘ, ਪ੍ਰਧਾਨ ਪ੍ਰੋ. ਸ਼ਾਮ ਸਿੰਘ ਗੜ੍ਹਦੀਵਾਲਾ, ਜਸਪਾਲ ਸਿੰਘ ਸਿੱਧੂ, ਰਾਜਵਿੰਦਰ ਸਿੰਘ ਰਾਹੀ, ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ, ਮਾਲਵਿੰਦਰ ਸਿੰਘ ਮਾਲੀ, ਜਲੰਧਰ ਤੋਂ ਪ੍ਰੋ. ਬਲਵਿੰਦਰਪਾਲ ਸਿੰਘ, ਗੁਰਬਚਨ ਸਿੰਘ ਦੇਸ ਪੰਜਾਬ, ਭਾਸ਼ਾ ਵਿਭਾਗ ਦੇ ਸਾਬਕਾ ਡਾਇਰੈਕਟਰ ਚੇਤਨ ਸਿੰਘ, ਜਗਜੀਤ ਸਿੰਘ ਗਾਬਾ, ਇੰਜ. ਕਰਮਜੀਤ ਸਿੰਘ, ਨਰਿੰਦਰ ਸਿੰਘ ਢਿੱਲੋਂ, ਲੇਖਕ ਪਰਮਜੀਤ ਸਿੰਘ ਮਾਨਸਾ, ਸੁਰਜੀਤ ਸਿੰਘ ਆਦਿ ਸ਼ਾਮਲ ਹੋਏ।
ਖ਼ਬਰ ਇਹ ਵੀ : ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰ, ਉਥੇ PM ਮੋਦੀ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਅਲਰਟ ਜਾਰੀ, ਪੜ੍ਹੋ TOP 10
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਖੁਸ਼ਹਾਲ ਸਿੰਘ ਨੇ ਕਿਹਾ ਕਿ ਸਿੰਘ ਸਭਾ ਲਹਿਰ 1873 'ਚ ਸ਼ੁਰੂ ਹੋਈ ਸੀ, ਜਿਸ ਦੀ 150 ਸਾਲਾ ਸ਼ਤਾਬਦੀ ਅਕਤੂਬਰ 2023 ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਿੰਘ ਸਭਾ ਲਹਿਰ ਦਾ ਮਕਸਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿਧਾਂਤਾਂ ਦੀ ਰੌਸ਼ਨੀ 'ਚ ਗੁਰੂ ਦਰਸ਼ਨ ਅਨੁਸਾਰ ਸਿੱਖ ਸਮਾਜ ਦੀ ਸਿਰਜਣਾ ਕਰਨਾ ਸੀ। ਸਿੰਘ ਸਭਾ ਨੇ ਜਾਤ-ਪਾਤ ਤੇ ਛੂਤ-ਛਾਤ ਨੂੰ ਦੂਰ ਕਰਨ ਦੇ ਵੀ ਅਣਥੱਕ ਯਤਨ ਕੀਤੇ। ਪ੍ਰੋ. ਗੁਰਮੁੱਖ ਸਿੰਘ ਤੇ ਗਿਆਨੀ ਦਿੱਤ ਸਿੰਘ, ਭਾਈ ਕਾਨ੍ਹ ਸਿੰਘ ਨਾਭਾ ਦਾ ਯੋਗਦਾਨ ਸੁਨਹਿਰੀ ਅੱਖਰਾਂ 'ਚ ਲਿਖਿਆ ਹੋਇਆ ਹੈ। ਅੱਜ ਸਿੱਖ ਸਮਾਜ ਜਿਸ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਸਿੰਘ ਸਭਾ ਲਹਿਰ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ।
ਸਭਾ ਦੇ ਪ੍ਰਧਾਨ ਪ੍ਰੋ. ਸ਼ਾਮ ਸਿੰਘ ਗੜ੍ਹਦੀਵਾਲਾ ਨੇ ਕਿਹਾ ਕਿ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਸਮਾਗਮ ਵੱਡੇ ਪੱਧਰ 'ਤੇ ਮਨਾਉਣ ਦੀਆਂ ਤਿਆਰੀਆਂ ਦਾ ਸਿਲਸਿਲਾ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਕੇਂਦਰੀ ਸਿੰਘ ਸਭਾ ਚੰਡੀਗੜ੍ਹ ਦੀਆਂ ਇਸ ਤੋਂ ਪਹਿਲਾਂ ਲੁਧਿਆਣਾ ਤੇ ਅੰਮ੍ਰਿਤਸਰ ਦੀਆਂ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਤੇ ਹੋਰ ਆਜ਼ਾਦ ਸੰਸਥਾਵਾਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ। ਜਲਦ ਹੀ ਮਾਲਵਾ, ਬਰਨਾਲਾ, ਸੰਗਰੂਰ, ਬਠਿੰਡਾ ਆਦਿ 'ਚ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਪਤਨੀ ਦੇ ਦੋਧੀ ਨਾਲ ਸਨ ਨਾਜਾਇਜ਼ ਸੰਬੰਧ, ਪਤੀ ਨੇ ਚੁੱਕਿਆ ਖੌਫ਼ਨਾਕ ਕਦਮ
ਸਭਾ ਦੇ ਗਵਰਨਰ ਕੌਂਸਲ ਦੇ ਮੈਂਬਰ ਅਤੇ ਲੇਖਕ ਰਾਜਵਿੰਦਰ ਸਿੰਘ ਰਾਹੀ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਵਿੱਚ ਵੱਖ-ਵੱਖ ਵਿਸ਼ਿਆਂ 'ਤੇ 3 ਰੋਜ਼ਾ ਸੈਮੀਨਾਰ ਕੀਤਾ ਜਾਏਗਾ ਅਤੇ ਮੈਗਜ਼ੀਨ, ਸੋਵੀਨਾਰ, ਲੀਫਲੈਟ, ਬਰੌਸ਼ਰ ਤੇ ਕਿਤਾਬਾਂ ਛਾਪੀਆਂ ਜਾ ਰਹੀਆਂ ਹਨ। ਪੱਤਰਕਾਰ ਜਸਪਾਲ ਸਿੰਘ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼ਤਾਬਦੀ ਕਮੇਟੀ ਅਤੇ ਤਿਮਾਹੀ ਕਮੇਟੀਆਂ ਦਾ ਕਠਨ ਜਲਦ ਹੀ ਕੀਤਾ ਜਾ ਰਿਹਾ ਹੈ, ਜਿਨ੍ਹਾਂ 'ਚ ਦੇਸ਼-ਵਿਦੇਸ਼ ਦੀਆਂ ਸਿੰਘ ਸਭਾਵਾਂ ਅਤੇ ਬੁੱਧੀਜੀਵੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ ਤਾਂ ਕਿ ਸਿੱਖ ਸਮਾਜ ਨੂੰ ਗੁਰੂ ਆਸ਼ਿਆਂ ਅਨੁਸਾਰ ਦੁਬਾਰਾ ਢਾਲਿਆ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰ, ਉਥੇ PM ਮੋਦੀ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਅਲਰਟ ਜਾਰੀ, ਪੜ੍ਹੋ TOP 10
NEXT STORY