ਜਲੰਧਰ- ਅਰਬ ਦੇਸ਼ਾਂ ’ਚ ਪੰਜਾਬ ਦੀਆਂ ਕੁੜੀਆਂ ਨਾਲ ਹੋ ਰਹੇ ਸ਼ੋਸ਼ਣ ਦਾ ਸਿਲਸਿਲਾ ਰੁਕ ਨਹੀਂ ਰਿਹਾ। ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਅਰਬ ਦੇਸ਼ਾਂ ’ਚ ਫਸੀਆਂ 17 ਔਰਤਾਂ ਨੂੰ ਮੰਗਲਵਾਰ ਭਾਰਤ ਵਾਪਸ ਲਿਆਂਦਾ ਗਿਆ। ਜਿਨ੍ਹਾਂ ਵਿਚ 16 ਪੰਜਾਬ ਅਤੇ ਇਕ ਉੱਤਰਾਖੰਡ ਦੀ ਮਹਿਲਾ ਸੀ। ਪੀੜਤਾਂ ਦੀ ਉਮਰ ਕਰੀਬ 30 ਸਾਲ ਦੇ ਦਰਮਿਆਨ ਦੱਸੀ ਜਾਂਦੀ ਹੈ। ਇਨ੍ਹਾਂ ਨੂੰ ਨੌਕਰੀ ਦੇਣ ਦੇ ਬਹਾਨੇ ਟਰੈਵਲ ਏਜੰਟਾਂ ਵੱਲੋਂ ਵੱਖ-ਵੱਖ ਦੇਸ਼ਾਂ ਵਿਚ ਲਿਜਾਇਆ ਗਿਆ ਸੀ।
ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਹੁਸ਼ਿਆਰਪੁਰ ਦੇ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਹੱਡਬੀਤੀ ਸੁਣਾਉਂਦੇ ਹੋਏ ਇਕ ਔਰਤ ਨੇ ਦੱਸਿਆ ਕਿ ਉਸ ਨੂੰ ਜਾਨਵਰਾਂ ਦਾ ਕਤਲ ਕਰਨ ਅਤੇ ਖਾਣਾ ਬਣਾਉਣ ਲਈ ਮਜਬੂਰ ਕੀਤਾ ਗਿਆ ਸੀ ਅਤੇ ਕੰਮ ਕਰਨ ਤੋਂ ਇਨਕਾਰ ਕਰਨ 'ਤੇ ਉਸ ਦੀ ਮਾਲਕ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾਂਦੀ ਰਹੀ। ਨਵਾਂਸ਼ਹਿਰ ਦੀ ਇਕ ਹੋਰ ਕੁੜੀ ਨੇ ਦੱਸਿਆ ਕਿ ਉਸ ਨੂੰ ਫਰੈਕਚਰ ਦਾ ਸਾਹਮਣਾ ਕਰਨਾ ਪਿਆ। ਕੰਮ 'ਤੇ ਡਿੱਗਣ ਤੋਂ ਬਾਅਦ ਉਸ ਦੇ ਪੈਰ 'ਤੇ ਸੱਟ ਲੱਗ ਗਈ ਸੀ। ਉਸ ਨੇ ਦੱਸਿਆ ਕਿ ਪੈਰ 'ਤੇ ਸੱਟ ਲੱਗਣ ਦੇ ਬਾਵਜੂਦ ਉਸ ਨੂੰ 24 ਘੰਟੇ ਕੰਮ ਕਰਨ ਲਈ ਮਜਬੂਰ ਕੀਤਾ ਗਿਆ ਅਤੇ ਕੋਈ ਡਾਕਟਰੀ ਸਹੂਲਤ ਦੀ ਵਿਵਸਥਾ ਵੀ ਨਹੀਂ ਕੀਤੀ ਗਈ।
ਪੀੜਤਾਂ ਨੇ ਦੱਸਿਆ ਕਿ ਉਹ ਤਿੰਨ ਮਹੀਨੇ ਪਹਿਲਾਂ ਅਰਬ ਦੇਸ਼ਾਂ ਵਿਚ ਚਲੇ ਗਏ ਸਨ ਪਰ ਜਿਵੇਂ ਹੀ ਉਹ ਇਰਾਕ ਪਹੁੰਚੇ ਤਾਂ ਉਨ੍ਹਾਂ ਦੇ ਪਾਸਪੋਰਟ ਖੋਹ ਲਏ ਗਏ। ਉਨ੍ਹਾਂ ਕਿਹਾ ਕਿ ਕਈ ਦਿਨਾਂ ਤੱਕ ਸਾਨੂੰ ਖਾਣਾ ਨਹੀਂ ਦਿੱਤਾ ਗਿਆ ਅਤੇ ਸਾਡੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਟਰੈਵਲ ਏਜੰਟਾਂ ਨੇ ਕਥਿਤ ਤੌਰ 'ਤੇ ਸਥਾਨਕ ਮਾਲਕਾਂ ਨੂੰ ਵੇਚ ਦਿੱਤਾ, ਜਿਨ੍ਹਾਂ ਨੇ ਕਈ ਦਿਨਾਂ ਤੱਕ ਸਾਡੇ ਨਾਲ ਕੁੱਟਮਾਰ ਕੀਤੀ। ਪੀੜਤ ਪਰਿਵਾਰਾਂ ਵੱਲੋਂ ਰਾਜ ਸਭਾ ਦੇ ਮੈਂਬਰ ਬਲਬੀਰ ਸਿੰਘ ਸੀਚੇਵਾਲ ਸੰਪਰਕ ਸਾਧਿਆ ਗਿਆ, ਜਿਨ੍ਹਾਂ ਨੇ ਇਹ ਵਿਦੇਸ਼ ਮੰਤਰਾਲਾ ਕੋਲ ਚੁੱਕਿਆ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ, ਦੋ ਦਿਨ ਦਾ ਮਿਲਿਆ ਪੁਲਸ ਰਿਮਾਂਡ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en&pli=1
For IOS:- https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ਦੇ ਸਰਕਾਰੀ ਸਕੂਲਾਂ 'ਚ ਬਣ ਰਹੇ ਮਿਡ-ਡੇਅ-ਮੀਲ ਨੂੰ ਲੈ ਕੇ ਵੱਡਾ ਖ਼ੁਲਾਸਾ, ਜਾਰੀ ਹੋਏ ਸਖ਼ਤ ਹੁਕਮ
NEXT STORY