ਮਾਨਸਾ : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਨਾਂ 'ਤੇ ਕੁੱਝ ਲੋਕਾਂ ਵਲੋਂ ਫੰਡ ਇਕੱਠਾ ਕੀਤਾ ਜਾ ਰਿਹਾ ਹੈ। ਇਹ ਖ਼ਬਰ ਸਾਹਮਣੇ ਆਈ ਹੈ ਕਿ ਪਰਵਿੰਦਰ ਝੋਟਾ ਦੇ ਨਾਂ 'ਤੇ ਕਰੀਬ 1 ਲੱਖ, 60 ਹਜ਼ਾਰ ਆਸਟ੍ਰੇਲੀਅਨ ਡਾਲਰ ਇਕੱਠੇ ਕੀਤੇ ਗਏ ਹਨ। ਇਸ ਦੇ ਲਈ ਪਰਵਿੰਦਰ ਝੋਟਾ ਦੇ ਨਾਂ 'ਤੇ ਇਕ ਵੈੱਬਸਾਈਟ ਬਣਾਈ ਗਈ ਸੀ, ਜਿਸ ਰਾਹੀਂ ਉਕਤ ਫੰਡ ਇਕੱਠਾ ਕੀਤਾ ਗਿਆ ਅਤੇ ਹੁਣ ਇਹ ਵੈੱਬਸਾਈਟ ਬੰਦ ਕਰ ਦਿੱਤੀ ਗਈ ਹੈ ਅਤੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਕਿ ਇਸ ਫੰਡ ਦਾ ਕੀ ਕੀਤਾ ਗਿਆ। ਹਾਲਾਂਕਿ ਵੈੱਬਸਾਈਟ 'ਤੇ ਇਹ ਮੈਸਜ ਆ ਰਿਹਾ ਹੈ ਕਿ ਹੁਣ ਫੰਡ ਇਕੱਠਾ ਕਰਨਾ ਬੰਦ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਇਸ ਦਾ ਇਸਤੇਮਾਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਪਈ ਨਵੀਂ ਟੈਨਸ਼ਨ
ਇਹ ਵੈੱਬਸਾਈਟ ਅਧਿਕਾਰਤ ਸੀ ਜਾਂ ਕਿਸੇ ਤਰ੍ਹਾਂ ਦੀ ਧੋਖਾਧੜੀ ਹੋਈ ਹੈ, ਇਸ ਬਾਰੇ ਵੀ ਅਜੇ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਇਹ ਫੰਡ ਪਰਿਵਾਰ ਦੀ ਸਹਿਮਤੀ ਨਾਲ ਇਕੱਠਾ ਕੀਤਾ ਜਾ ਰਿਹਾ ਹੈ ਜਾਂ ਨਹੀਂ, ਇਸ ਗੱਲ ਬਾਰੇ ਵੀ ਅਜੇ ਕੁੱਝ ਸਪੱਸ਼ਟ ਨਹੀਂ ਹੋ ਸਕਿਆ ਹੈ ਕਿਉਂਕਿ ਪਰਿਵਾਰ ਵਲੋਂ ਅਜਿਹੀ ਕਿਸੇ ਤਰ੍ਹਾਂ ਦੀ ਕੋਈ ਡੋਨੇਸ਼ਨ ਨਹੀਂ ਲਈ ਜਾ ਰਹੀ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ ਨਵਾਂ ਖ਼ੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ਼
ਇਸ ਬਾਰੇ ਜਾਣਕਾਰੀ ਦਿੰਦੇ ਹੋਏ 'ਜਗਬਾਣੀ' ਦੇ ਪੱਤਰਕਾਰ ਅਰੁਣ ਚੋਪੜਾ ਨੇ ਦੱਸਿਆ ਕਿ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਾਡਾ ਪੈਸੇ ਇਕੱਠੇ ਕਰਨ ਵਾਲਿਆਂ ਨਾਲ ਕਿਸੇ ਤਰ੍ਹਾਂ ਦਾ ਕੋਈ ਸਬੰਧ ਨਹੀਂ ਹੈ ਅਤੇ ਜੇਕਰ ਕੋਈ ਸਾਡੇ ਨਾਂ 'ਤੇ ਪੈਸੇ ਮੰਗਦਾ ਹੈ ਤਾਂ ਉਸ ਨੂੰ ਲੋਕ ਪੈਸੇ ਨਾ ਦੇਣ। ਉੁਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਸਾਡੇ ਕੋਲ ਪੈਸਾ ਆਵੇ ਅਤੇ ਸਾਡਾ ਅੰਦੋਲਨ ਖ਼ਰਾਬ ਹੋਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ ਹਜ਼ਾਰ ਰੁਪਏ ਫ਼ੀਸ
NEXT STORY