ਨਡਾਲਾ (ਸ਼ਰਮਾ)-ਨਡਾਲਾ ਤੋਂ ਤਲਵੰਡੀ ਪੁਰਦਲ ਲਿੰਕ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਟੱਕਰ ਦੌਰਾਨ ਇਕ ਮੁੰਡੇ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਮੋਟਰਸਾਈਕਲ ’ਤੇ ਸਵਾਰ ਨੌਜਵਾਨ ਨੁੰ ਜ਼ਖ਼ਮੀ ਹਲਾਤ ਵਿਚ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ। ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਪੂਰਨ ਸ਼ਰਮਾ (16) ਪੁੱਤਰ ਦੂਮੀ ਸ਼ਰਮਾ ਵਾਸੀ ਸ਼ੇਰੂਵਾਲ ਆਪਣੇ ਪਿੰਡ ਸ਼ੇਰੂਵਾਲ ਤੋਂ ਆਪਣੇ ਮੋਟਰਸਾਈਕਲ ’ਤੇ ਸ਼ਾਮ ਨੂੰ ਨਡਾਲੇ ਨੂੰ ਆ ਰਿਹਾ ਸੀ, ਜਦਕਿ ਦੂਜੇ ਪਾਸੇ ਤੋਂ ਪਿੰਡ ਤਲਵੰਡੀ ਪੁਰਦਲ ਦਾ ਨੌਜਵਾਨ ਅਨਮੋਲਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਆਪਣੇ ਬੁਲੇਟ ’ਤੇ ਨਡਾਲਾ ਤੋਂ ਜਿੰਮ ਲਗਾ ਕੇ ਵਾਪਸ ਆਪਣੇ ਪਿੰਡ ਜਾ ਰਿਹਾ ਸੀ।
ਇਹ ਵੀ ਪੜ੍ਹੋ : Year Ender 2022: ਸੱਤਾ ਪਲਟਣ, ਸਿੱਧੂ ਮੂਸੇਵਾਲਾ ਦੇ ਕਤਲ ਸਣੇ ਪੰਜਾਬ ਦੀ ਸਿਆਸਤ 'ਚ ਗਰਮਾਏ ਰਹੇ ਇਹ ਵੱਡੇ ਮੁੱਦੇ
ਇਸ ਦੌਰਾਨ ਜਦ ਉਹ ਬਾਬਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦੀ ਬੈਕ ਸਾਈਡ ਪੁੱਜੇ ਤਾਂ ਦੋਹਾਂ ਮੋਟਰਸਾਈਕਲਾਂ ਦੀ ਟੱਕਰ ਹੋ ਗਈ ਅਤੇ ਉਹ ਮੋਟਰਸਾਈਕਲ ਤੋਂ ਹੇਠਾਂ ਡਿੱਗ ਪਏ। ਰਾਹਗੀਰਾਂ ਨੇ ਦੋਹਾਂ ਨੂੰ ਸੁਭਾਨਪੁਰ ਹਸਪਤਾਲ ਲਿਜਾਇਆ, ਜਿੱਥੇ ਡਿਉੂਟੀ ਡਾਕਟਰਾਂ ਨੇ ਪ੍ਰਵਾਸੀ ਮਜ਼ਦੂਰ ਪੂਰਨ ਸ਼ਰਮਾ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਅਤੇ ਦੂਜੇ ਜ਼ਖ਼ਮੀ ਨੌਜਵਾਨ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿਤਾ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਮ੍ਰਿਤਕ ਨੌਜਵਾਨ ਦੀ ਦੇਹ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ ਬੁਲੇਟ ਮੋਟਰਸਾਈਕਲ ਚਾਲਕ ਅਨਮੋਲਪ੍ਰੀਤ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਹੁਸ਼ਿਆਰਪੁਰ ਜ਼ਿਲ੍ਹੇ ਦੇ 492 ਸੈਕੰਡਰੀ ਅਤੇ 1226 ਪ੍ਰਾਇਮਰੀ ਸਕੂਲਾਂ ’ਚ ਯਾਦਗਾਰ ਬਣੀ PTM
NEXT STORY