ਗੁਰੂਹਰਸਹਾਏ(ਆਵਲਾ)—ਗੁਰੂਹਰਸਹਾਏ ਦੇ ਪਿੰਡ ਮੋਠਾਂ ਵਾਲਾ 'ਚ ਪੁਲਸ ਨੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਕੇ ਇਕ ਜੀਪ 'ਚੋਂ 17 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਤੇ ਜੀਪ ਕਬਜ਼ੇ 'ਚ ਲੈ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਇਕ ਜੀਪ ਨੂੰ ਰੋਕ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ 'ਚੋਂ 17 ਪੇਟੀਆਂ ਸ਼ਰਾਬ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਪੁਲਸ ਨੇ ਵਿਜੇ ਕੁਮਾਰ ਪੁੱਤਰ ਹਰਭਗਵਾਨ ਦਾਸ, ਗੁਰਮੀਤ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਜਸਪਾਲ ਸਿੰਘ ਪੁੱਤਰ ਮੰਗਲ ਸਿੰਘ ਨੂੰ ਗ੍ਰਿਫਤਾਰ ਕਰਕੇ ਵਰਤੀ ਗਈ ਜੀਪ ਵੀ ਕਬਜ਼ੇ 'ਚ ਲੈ ਲਈ ਹੈ ਤੇ ਨਾਮਜ਼ਦ ਲੋਕਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਲੋਕਾਂ ਨੂੰ ਬਾਅਦ 'ਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ।
ਕਰੋੜਾਂ ਦਾ ਕਾਰੋਬਾਰ ਕਰਨ ਵਾਲੇ ਜਲੰਧਰ ਦੇ 'ਅਟਾਰੀ ਬਾਜ਼ਾਰ' ਨੂੰ ਲੱਗਾ ਵੱਡਾ ਝਟਕਾ, ਪਿਆ ਜੀ.ਐੱਸ.ਟੀ ਦਾ ਸਭ ਤੋਂ ਮਾੜਾ ਅਸਰ
NEXT STORY