ਫਿਰੋਜ਼ਪੁਰ (ਸਤੀਸ਼) : ਜ਼ੀਰਾ ਦੇ ਪਿੰਡ ਭਾਗੋ ਕੇ ਵਿਖੇ ਜ਼ਮੀਨੀ ਝਗੜੇ ਕਾਰਨ 17 ਸਾਲਾ ਮੁੰਡੇ ਦੇ ਗੋਲੀ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮੁੰਡੇ ਦੀ ਪਛਾਣ ਕਰਮਨਜੋਤ (17) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ਜ਼ੀਰਾ ਵਿਖੇ ਜੇਰੇ ਇਲਾਜ ਮ੍ਰਿਤਕ ਮੁੰਡੇ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਦੇ ਹੀ ਕੁੱਝ ਲੋਕਾਂ ਵਲੋਂ ਤੇਜ਼ਧਾਰ ਹਥਿਆਰਾਂ ਅਤੇ ਅਸਲੇ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ ਨੇੜੇ ਬਣੀ ਫਿਰਨੀ ਨੂੰ ਵਾਹ ਕੇ ਆਪਣੇ ਖੇਤਾਂ 'ਚ ਰਲਾਉਣ ਦੀ ਕੋਸ਼ਿਸ਼ ਕੀਤੀ ਗਈ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਤੇ RC ਨੂੰ ਲੈ ਕੇ ਵੱਡੀ ਰਾਹਤ, ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼
ਜਦੋਂ ਪਿੰਡ ਦੇ ਲੋਕਾਂ ਨੇ ਉਨ੍ਹਾਂ ਨੂੰ ਇਸ ਕੰਮ ਤੋਂ ਰੋਕਿਆ ਤਾਂ ਉਨ੍ਹਾਂ ਨੇ ਗੋਲੀ ਚਲਾ ਦਿੱਤੀ। ਇਸ ਝੜਪ ਕਾਰਨ ਕਰਮਨਜੋਤ ਦੀ ਛਾਤੀ 'ਚ ਸਿੱਧੀ ਗੋਲੀ ਲੱਗ ਗਈ, ਜਿਸ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਦੀ ਧੋਣ ਨੇੜਿਓਂ ਗੋਲੀ ਖਹਿ ਕੇ ਨਿਕਲ ਗਈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ASI ਦੀ ਭਿਆਨਕ ਹਾਦਸੇ 'ਚ ਮੌਤ, Raid ਕਰਕੇ ਵਾਪਸ ਜਾ ਰਹੀ ਸੀ ਟੀਮ (ਵੀਡੀਓ)
ਇਸ ਤੋਂ ਇਲਾਵਾ ਬੰਦੂਕ ਵਾਲਾ ਵੱਟ ਲੱਗਣ ਕਾਰਨ 2 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖ਼ਲ ਕਰਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਜਿੱਥੇ ਮਾਤਮ ਛਾਇਆ ਹੋਇਆ ਹੈ, ਉੱਥੇ ਹੀ ਲੋਕ ਦਹਿਸ਼ਤ 'ਚ ਹਨ। ਮ੍ਰਿਤਕ ਮੁੰਡੇ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
NEXT STORY