ਬਟਾਲਾ(ਬੇਰੀ, ਸੈਂਡੀ)-ਸ਼੍ਰੀ ਅੱਚਲੇਸ਼ਵਰ ਧਾਮ ਵਿਖੇ ਬਣੇ ਸਰੋਵਰ ਵਿਚ ਡਿੱਗਣ ਨਾਲ 17 ਸਾਲਾ ਬੱਚੇ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਅਰਸ਼ਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਸੰਗਤਪੁਰਾ ਮੋੜ ਆਪਣੇ ਸਾਥੀ ਬੱਚਿਆਂ ਨਾਲ ਸ਼੍ਰੀ ਅੱਚਲੇਸ਼ਵਰ ਧਾਮ ਵਿਖੇ ਮੱਥਾ ਟੇਕਣ ਲਈ ਆਇਆ ਸੀ ਅਤੇ ਜਦੋਂ ਅਰਸ਼ਪ੍ਰੀਤ ਸਿੰਘ ਸਰੋਵਰ ਦੀ ਪਰਿਕਰਮਾ ਕਰ ਰਿਹਾ ਸੀ ਤਾਂ ਅਚਾਨਕ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਸਰੋਵਰ 'ਚ ਜਾ ਡਿੱਗਿਆ । ਇਹ ਸਭ ਦੇਖ ਕੇ ਉਸ ਦੇ ਸਾਥੀ ਬੱਚਿਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਸੰਗਤਾਂ ਨੇ ਜਦੋਂ ਅਰਸ਼ਪ੍ਰੀਤ ਸਿੰਘ ਨੂੰ ਸਰੋਵਰ ਵਿਚੋਂ ਬਾਹਰ ਕੱਢਿਆ ਤਾਂ ਉਸਦੀ ਮੌਤ ਹੋ ਚੁੱਕੀ ਸੀ।
ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮੁਤਾਬਕ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਮ੍ਰਿਤਕ ਦੇ ਪਿਤਾ ਮੇਜਰ ਸਿੰਘ ਦੇ ਬਿਆਨਾਂ 'ਤੇ 174 ਸੀ. ਆਰ. ਪੀ. ਸੀ. ਦੀ ਕਾਰਵਾਈ ਕਰ ਦਿੱਤੀ ਹੈ।
ਜੀਜੇ ਨੇ ਸਾਲੇ ਦਾ ਕਤਲ ਕਰਕੇ ਖੇਤਾਂ 'ਚ ਦੱਬੀ ਲਾਸ਼ (ਵੀਡੀਓ)
NEXT STORY