ਅੰਮ੍ਰਿਤਸਰ, (ਵਾਲੀਆ)- ਅੱਜ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਅੌਜਲਾ ਵੱਲੋਂ ਨਸ਼ੇ ਦੀ ਗ੍ਰਿਫਤ ਵਿਚ ਆ ਚੁੱਕੇ ਲੋਕਾਂ ਨੂੰ ਕੱਢਣ ਲਈ ਮਕਬੂਲਪੁਰਾ ਖੇਤਰ ਦਾ ਦੌਰਾ ਕੀਤਾ ਗਿਆ ਅਤੇ 18 ਨਸ਼ੇਡ਼ੀਆਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਰਜ਼ਾਮੰਦੀ ਨਾਲ ਫਡ਼ ਕੇ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਕਰਵਾਇਆ ਗਿਆ।
ਅੌਜਲਾ ਨੇ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਮਕਸਦ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹਡ਼ੇ ਲੋਕ ਨਸ਼ਾ ਕਰਦੇ ਹਨ ਉਹ ਇਸ ਦੀ ਸੂਚਨਾ ਸਾਨੂੰ ਦੇਣ ਤਾਂ ਜੋ ਅਸੀਂ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਇਆ ਜਾ ਸਕੇ। ਸ. ਅੌਜਲਾ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਕੱਲ ਵੀ ਗੁੰਮਟਾਲਾ ਖੇਤਰ ਵਿਚ ਦੌਰਾ ਕੀਤਾ ਸੀ ਅਤੇ 6 ਨਸ਼ੇਡ਼ੀਆਂ ਨੂੰ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾਇਆ ਗਿਆ ਸੀ। ਸ. ਅੌਜਲਾ ਨੇ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਵਿਚ ਨਸ਼ੇਡ਼ੀਆਂ ਦਾ ਮੁਫਤ ਇਲਾਜ ਕੀਤਾ ਜਾਵੇਗਾ ਅਤੇ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਆਪਣੀ ਨਿੱਜੀ ਬੱਚਤ ਵਿਚੋਂ ਖਰਚਾ ਕਰ ਕੇ ਉਨ੍ਹਾਂ ਦੇ ਇਲਾਜ ਵੀ ਕਰਵਾਉਣਗੇ।
ਪਿੰਡ ਠੀਕਰੀਵਾਲ ਦੇ ਵਾਸੀਆਂ ਦਾ ਦੂਜੇ ਦਿਨ ਵੀ ਰਿਹਾ ਪੱਕਾ ਮੋਰਚਾ ਜਾਰੀ
NEXT STORY