ਫਿਰੋਜ਼ਪੁਰ (ਕੁਮਾਰ) : ਕਰੀਬ 18 ਸਾਲਾ ਦੇ ਨੌਜਵਾਨ ਵੱਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲੇ 'ਚ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਪਵਨਦੀਪ ਸਿੰਘ ਪੁੱਤਰ ਸੁੱਖਾ ਸਿੰਘ, ਗੁਰਮੀਤ ਸਿੰਘ, ਜੀਤਾ ਸਿੰਘ ਸੁਖਮੰਦਰ , ਰਣਜੀਤ ਸਿੰਘ ਅਤੇ ਲਾਭ ਸਿੰਘ ਵਾਸੀ ਪਿੰਡ ਪੱਖੀ ਕਲਾਂ ਜ਼ਿਲ੍ਹਾ ਫਰੀਦਕੋਟ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 306 ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਲਖਵੀਰ ਸਿੰਘ ਦਾ ਭਰਾ ਸ਼ਿਕਾਇਤ ਕਰਤਾ ਰਘਵੀਰ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਪਿੰਡ ਦੋਧਰ ਜ਼ਿਲ੍ਹਾ ਮੋਗਾ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸਦੇ ਤਾਈ ਦੀ ਕੁੜੀ ਮਨਦੀਪ ਕੌਰ ਪੁੱਤਰੀ ਬਲਬੀਰ ਸਿੰਘ ਦਾ ਵਿਆਹ ਗੁਰਮੀਤ ਸਿੰਘ ਦੇ ਨਾਲ ਹੋਇਆ ਸੀ ਅਤੇ ਉਸ ਦਾ ਸਹੁਰਾ ਪਰਿਵਾਰ ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ।
ਇਹ ਵੀ ਪੜ੍ਹੋ- ਸ਼ਰਾਬ ਫੈਕਟਰੀ ਧਰਨਾ : ਪ੍ਰਸ਼ਾਸਨ ਨੇ ਮੰਨੀ ਸਾਂਝੇ ਕਿਸਾਨ ਮੋਰਚੇ ਦੀ ਮੰਗ, 43 ਕਿਸਾਨ ਕੀਤੇ ਰਿਹਾਅ
ਸ਼ਿਕਾਇਤ ਕਰਤਾ ਮੁਤਾਬਕ ਉਸਦਾ ਛੋਟਾ ਭਰਾ ਲਖਵੀਰ ਸਿੰਘ (18) ਆਪਣੇ ਤਾਏ ਦੀ ਕੁੜੀ ਨੂੰ ਉਸਦੇ ਸਹੁਰੇ ਘਰੋਂ ਲਿਆ ਕੇ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਪਿੰਡ ਹਮਾਦ ਵਾਲਾ ਲੈ ਆਇਆ ਸੀ ਅਤੇ ਇਸ ਉਪਰੰਤ ਉਕਤ ਨਾਮਜਦ ਵਿਅਕਤੀ ਪਿੰਡ ਹਮਾਦ ਪਹੁੰਚ ਗਏ। ਇਸ ਦੌਰਾਨ ਉਨ੍ਹਾਂ ਨੇ ਲਖਵੀਰ ਸਿੰਘ ਨਾਲ ਕੁੱਟਮਾਰ ਕੀਤੀ ਅਤੇ ਉਸਦੀ ਤਾਏ ਦੀ ਕੁੜੀ ਨੂੰ ਆਪਣੇ ਨਾਲ ਲੈ ਗਏ। ਜਿਸ ਤੋਂ ਬਾਅਦ ਲਖਵੀਰ ਸਿੰਘ ਨੇ ਭੈਣ ਦੇ ਸਹੁਰਾ ਪਰਿਵਾਰ ਨੂੰ ਫੋਨ ਕਰਕੇ ਕਿਹਾ ਕਿ ਤੁਸੀ ਮੇਰੀ ਭੈਣ ਦੀ ਕੁੱਟਮਾਰ ਅਤੇ ਉਸ ਨੂੰ ਤੰਗ-ਪ੍ਰੇਸ਼ਾਨ ਕਰਦੇ ਹੋ, ਇਸ ਕਾਰਨ ਮੈਂ ਤੁਹਾਡੇ ਕੋਲੋਂ ਦੁਖ਼ੀ ਹੋ ਕੇ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਲੱਗਾ ਹਾਂ। ਇਹ ਗੱਲ ਕਹਿ ਕੇ ਉਸ ਨੇ ਨਹਿਰ 'ਚ ਛਾਲ ਮਾਰ ਦਿੱਤੀ। ਜਿਸ ਦੀ ਲਾਸ਼ 23 ਦਸੰਬਰ ਨੂੰ ਫਿਰਜ਼ਪੁਰ ਦੇ ਪਿੰਡ ਝੋਕ ਹਰੀਹਰ ਦੀ ਨਹਿਰ 'ਚੋਂ ਮਿਲੀ ਸੀ, ਜਿਸ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਮੋਗਾ ਪੁਲਸ ਨੂੰ ਮਿਲੀ ਸਫ਼ਲਤਾ, ਅਸਲੇ ਸਮੇਤ ਨੌਜਵਾਨ ਕਾਬੂ
NEXT STORY