ਡੇਰਾਬੱਸੀ (ਗੁਰਜੀਤ) : ਡੇਰਾਬੱਸੀ ਕੈਂਟਰ ਯੂਨੀਅਨ ਨੇੜੇ ਇੱਕ ਕਰਿਆਨੇ ਦੀ ਦੁਕਾਨ ਤੋਂ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 19 ਬੋਤਲਾਂ ਬਰਾਮਦ ਹੋਈਆਂ ਹਨ। ਪੁਲਸ ਨੇ ਦੋਸ਼ੀ ਦੁਕਾਨਦਾਰ ਖ਼ਿਲਾਫ਼ ਐਕਸਾਈਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਨੂੰ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਕਾਰਵਾਈ ਐਕਸਾਈਜ਼ ਵਿਭਾਗ ਅਤੇ ਪੁਲਸ ਵੱਲੋਂ ਕੀਤੀ ਗਈ।
ਜਾਣਕਾਰੀ ਦਿੰਦਿਆਂ ਐਕਸਾਈਜ਼ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੈਂਟਰ ਯੂਨੀਅਨ ਨੇੜੇ ਇੱਕ ਕਰਿਆਨਾ ਦੁਕਾਨ ਮਾਲਿਕ ਕਰਿਆਨੇ ਦੀ ਆੜ ਵਿਚ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰ ਰਿਹਾ ਹੈ। ਜਦੋਂ ਉਨ੍ਹਾਂ ਪੁਲਸ ਟੀਮ ਨਾਲ ਦੁਕਾਨ 'ਤੇ ਛਾਪੇਮਾਰੀ ਕੀਤੀ ਤਾਂ 19 ਬੋਤਲਾਂ ਸ਼ਰਾਬ ਸੇਲ ਫਾਰ ਚੰਡੀਗੜ੍ਹ ਮਾਰਕਾ ਲੰਡਨ ਪ੍ਰਾਈਡ ਅਤੇ 20 ਬੋਤਲਾਂ ਖ਼ਾਲੀ ਬਰਾਮਦ ਹੋਈਆਂ ਹਨ। ਤਫ਼ਤੀਸ਼ੀ ਪੁਲਸ ਮੁਲਾਜ਼ਮ ਮੁਕੇਸ਼ ਕੁਮਾਰ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ਦੀ ਸ਼ਿਕਾਇਤ 'ਤੇ ਕਰਿਆਨਾ ਦੁਕਾਨ ਮਾਲਕ ਕਰਨੈਲ ਸਿੰਘ ਪੁੱਤਰ ਸ਼ਿਵਰਾਮ ਨਿਵਾਸੀ ਫਤਿਹਪੁਰ ਜੱਟਾਂ ਖ਼ਿਲਾਫ਼ ਆਬਕਾਰੀ ਐਕਟ ਦੀ ਧਾਰਾਂ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸਨੂੰ ਸੋਮਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਗੁਰਦਾਸਪੁਰ ਵਾਸੀਆਂ ਲਈ ਅਹਿਮ ਖ਼ਬਰ, ਲਾਗੂ ਹੋਏ ਨਵੇਂ ਹੁਕਮ
NEXT STORY