ਪਟਿਆਲਾ, (ਬਲਜਿੰਦਰ)- ਥਾਣਾ ਬਖਸ਼ੀਵਾਲ ਦੀ ਪੁਲਸ ਨੇ ਪੁਲਸ ਵਿਚ ਭਰਤੀ ਕਰਵਾਉਣ ਦੇ ਨਾਂ 'ਤੇ 19 ਲੱਖ 12 ਹਜ਼ਾਰ ਰੁਪਏ ਦੀ ਠੱਗੀ ਦੇ ਦੋਸ਼ ਵਿਚ ਪਰਮਜੀਤ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਮੇਹਰ ਸਿੰਘ ਕਾਲੋਨੀ ਪਿੰਡ ਚੌਰਾ ਖਿਲਾਫ 419, 420 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਚਾਨਣ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਬਖਸ਼ੀਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਰਮਜੀਤ ਸਿੰਘ ਨੇ ਉਸ ਤੋਂ ਤੇ ਉਸ ਦੇ ਰਿਸ਼ਤੇਦਾਰਾਂ ਤੋਂ ਪੁਲਸ ਵਿਚ ਭਰਤੀ ਕਰਵਾਉਣ ਦੇ ਨਾਂ 'ਤੇ 19 ਲੱਖ 12 ਹਜ਼ਾਰ ਰੁਪਏ ਲਏ ਸਨ। ਬਾਅਦ ਵਿਚ ਇਹ ਪੈਸੇ ਵਾਪਸ ਨਹੀਂ ਕੀਤੇ। ਪੁਲਸ ਨੇ ਪੜਤਾਲ ਕਰ ਕੇ ਪਰਮਜੀਤ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਹੈ।
ਰੇਲ ਗੱਡੀ ਦੀ ਫੇਟ ਵੱਜਣ ਨਾਲ ਨੌਜਵਾਨ ਦੀ ਮੌਤ
NEXT STORY