ਜਲੰਧਰ (ਵਰੁਣ) – ਅਰਬਨ ਅਸਟੇਟ ਵਿਚ ਦਫਤਰ ਖੋਲ੍ਹ ਕੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਦੇਹੀ ਕਰਨ ਵਾਲੇ ਪਤੀ-ਪਤਨੀ ਅਤੇ ਉਨ੍ਹਾਂ ਦੀ ਸਹਿਯੋਗੀ ਮਹਿਲਾ ਖ਼ਿਲਾਫ਼ ਥਾਣਾ ਨੰਬਰ 7 ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਫਿਲਹਾਲ ਕਿਸੇ ਦੀ ਹਾਲੇ ਤਕ ਗ੍ਰਿਫ਼ਤਾਰੀ ਨਹੀਂ ਹੋ ਸਕੀ। ਪੁਲਸ ਦਾ ਕਹਿਣਾ ਹੈ ਕਿ ਤਿੰਨਾਂ ਦੀ ਭਾਲ ਵਿਚ ਰੇਡ ਕੀਤੀ ਜਾ ਰਹੀ ਹੈ।
ਥਾਣਾ ਨੰਬਰ 7 ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਕਮਲਜੀਤ ਸਿੰਘ ਵਾਸੀ ਬੰਬੇ ਨਗਰ ਨੇ ਦੱਸਿਆ ਕਿ ਉਸ ਨੇ ਆਪਣੇ ਬੇਟੇ ਨੂੰ ਕੈਨੇਡਾ ਭੇਜਣ ਲਈ ਅਰਬਨ ਅਸਟੇਟ ਵਿਚ ਟ੍ਰੈਵਲ ਏਜੰਟੀ ਦਾ ਦਫਤਰ ਖੋਲ੍ਹ ਕੇ ਬੈਠੇ ਸੋਨੀਆ ਅਤੇ ਉਸ ਦੇ ਪਤੀ ਸ਼ਮਸ਼ੇਰ ਸਿੰਘ ਵਾਸੀ ਬੇਗੋਵਾਲ ਕਪੂਰਥਲਾ ਨਾਲ ਸੰਪਰਕ ਕੀਤਾ ਸੀ। ਪਤੀ-ਪਤਨੀ ਅਤੇ ਉਨ੍ਹਾਂ ਦੀ ਸਹਿਯੋਗੀ ਪਰਮਜੀਤ ਕੌਰ ਪਤਨੀ ਗੁਰਬਚਨ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਉਨ੍ਹਾਂ ਦੇ ਬੇਟੇ ਨੂੰ 20 ਲੱਖ ਰੁਪਏ ਵਿਚ ਕੈਨੇਡਾ ਭੇਜ ਦੇਣਗੇ।
ਕਮਲਜੀਤ ਸਿੰਘ ਨੇ ਆਪਣੇ ਬਿਆਨਾਂ ਿਵਚ ਦੋਸ਼ ਲਾਇਆ ਕਿ ਵੱਖ-ਵੱਖ ਤਰੀਕਾਂ ’ਤੇ ਉਸ ਨੇ ਏਜੰਟ ਦੇ ਬੈਂਕ ਖਾਤੇ ਵਿਚ 19 ਲੱਖ 35 ਲੱਖ ਰੁਪਏ ਟਰਾਂਸਫਰ ਕੀਤੇ ਅਤੇ ਪਾਸਪੋਰਟ ਸਮੇਤ ਹੋਰ ਦਸਤਾਵੇਜ਼ ਵੀ ਦੇ ਦਿੱਤੇ। ਦੋਸ਼ ਹੈ ਕਿ ਪੈਸੇ ਲੈਣ ਤੋਂ ਬਾਅਦ ਜਦੋਂ ਉਹ ਫਾਈਲ ਬਾਰੇ ਪੁੱਛਦਾ ਤਾਂ ਏਜੰਟ ਟਾਲ-ਮਟੋਲ ਕਰਨ ਲੱਗੇ। ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਜਦੋਂ ਏਜੰਟਾਂ ਨੇ ਉਸ ਦੇ ਬੇਟੇ ਨੇ ਵਿਦੇਸ਼ ਨਹੀਂ ਭੇਜਿਆ ਅਤੇ ਪੈਸੇ ਵੀ ਨਹੀਂ ਵਾਪਸ ਕੀਤੇ ਤਾਂ ਉਨ੍ਹਾਂ ਨੇ ਪੁਲਸ ਕਮਿਸ਼ਨਰ ਜਲੰਧਰ ਨੂੰ ਸ਼ਿਕਾਇਤ ਦਿੱਤੀ।
ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਥਾਣਾ ਨੰਬਰ 7 ਵਿਚ ਸੋਨੀਆ ਅਤੇ ਉਸ ਦੇ ਪਤੀ ਸ਼ਮਸ਼ੇਰ ਸਿੰਘ ਅਤੇ ਸਹਿਯੋਗੀ ਪਰਮਜੀਤ ਕੌਰ ਖ਼ਿਲਾਫ ਕੇਸ ਦਰਜ ਕਰ ਲਿਆ ਗਿਆ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ਵਿਚ ਰੇਡ ਕੀਤੀ ਜਾ ਰਹੀ ਹੈ। ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਅੰਮ੍ਰਿਤਸਰ ਸਪੈਸ਼ਲ 10, ਆਮਰਪਾਲੀ 4 ਘੰਟੇ ਲੇਟ, ਵੈਸ਼ਨੋ ਦੇਵੀ ਵੰਦੇ ਭਾਰਤ ਅੱਜ ਰੱਦ
NEXT STORY