ਪਟਿਆਲਾ (ਵੈੱਬ ਡੈਸਕ) : ਪੰਜਾਬ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਸੂਬੇ ਦੀਆਂ ਜੇਲ੍ਹਾਂ 'ਚੋਂ ਮੋਬਾਇਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਫਿਰ ਪਟਿਆਲਾ ਦੀ ਕੇਂਦਰੀ ਜੇਲ੍ਹ 'ਚੋਂ ਪੁਲਸ ਨੂੰ ਸਪੈਸ਼ਲ ਸਰਚ ਮੁਹਿੰਮ ਦੌਰਾਨ 19 ਮੋਬਾਇਲ ਅਤੇ ਚਾਰਜਰ ਬਰਾਮਦ ਹੋਏ। ਕੈਦੀਆਂ ਨੇ ਬੜੀ ਹੀ ਹੁਸ਼ਿਆਰੀ ਨਾਲ ਇਹ ਮੋਬਾਇਲ ਫੋਨ ਜੇਲ੍ਹ ਦੀਆਂ ਕੰਧਾਂ ਅਤੇ ਫਰਸ਼ 'ਚ ਟੋਏ ਪੁੱਟ ਕੇ ਲੁਕਾ ਕੇ ਰੱਖੇ ਸਨ ਪਰ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਜਦੋਂ ਜੇਲ੍ਹ ਦੀ ਚੈਕਿੰਗ ਕੀਤੀ ਤਾਂ ਜੇਲ੍ਹ ਵਿਭਾਗ ਨੂੰ ਮੋਬਾਇਲ ਬਰਾਮਦ ਹੋਏ।
ਇਹ ਵੀ ਪੜ੍ਹੋ- ਰਾਘਵ ਚੱਢਾ ਦੀ ਨਵੀਂ ਪਹਿਲ, ਰਾਜ ਸਭਾ 'ਚ ਮੁੱਦੇ ਚੁੱਕਣ ਲਈ ਲੋਕਾਂ ਤੋਂ ਮੰਗੇ ਸੁਝਾਅ, ਜਾਰੀ ਕੀਤਾ ਨੰਬਰ
ਇਸ ਦੀ ਜਾਣਕਾਰੀ ਖ਼ੁਦ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ। ਉਨ੍ਹਾਂ ਟਵੀਟ ਕਰ ਕਿਹਾ ਕਿ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਅੱਜ ਸਰਚ ਆਪ੍ਰੇਸ਼ਨ ਦੌਰਾਨ 19 ਮੋਬਾਇਲ ਬਰਾਮਦ ਹੋਏ ਹਨ, ਜੋ ਕਿ ਕੰਧਾਂ ਅਤੇ ਫਰਸ਼ ਵਿੱਚ ਲੁਕਾਏ ਹੋਏ ਸਨ। ਮੰਤਰੀ ਹਰਜੋਤ ਬੈਂਸ ਨੇ ਕੇਂਦਰੀ ਜੇਲ੍ਹ ਪਟਿਆਲਾ ਦੇ ਅਧਿਕਾਰੀਆਂ ਅਤੇ ਸਟਾਫ਼ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵਧੀਆ ਕੰਮ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਸੀਂ ਆਪਣੀਆਂ ਜੇਲ੍ਹਾਂ ਨੂੰ ਨਸ਼ਾ ਮੁਕਤ ਅਤੇ ਮੋਬਾਇਲ ਮੁਕਤ ਬਣਾਉਣ ਲਈ ਵਚਨਬੱਧ ਹਾਂ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਰਾਘਵ ਚੱਢਾ ਦੀ ਨਵੀਂ ਪਹਿਲ, ਰਾਜ ਸਭਾ 'ਚ ਮੁੱਦੇ ਚੁੱਕਣ ਲਈ ਲੋਕਾਂ ਤੋਂ ਮੰਗੇ ਸੁਝਾਅ, ਜਾਰੀ ਕੀਤਾ ਨੰਬਰ
NEXT STORY