ਫਤਹਿਗੜ੍ਹ ਸਾਹਿਬ (ਬਿਪਿਨ) : ਜੀਟੀ ਰੋਡ 'ਤੇ ਰਿਮਟ ਕਾਲਜ ਨੇੜੇ ਇੱਕ ਅਨਪਛਾਤੇ ਵਾਹਨ ਦੀ ਟੱਕਰ ਨਾਲ ਬਾਈਕ ਸਵਾਰ 19 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਿਸਦੀ ਪਛਾਣ ਅਰਜੁਨ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ। ਥਾਣਾ ਸਰਹਿੰਦ ਦੇ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਕਾਲਾ ਸਿੰਘ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਿਹਾ ਕਿ ਉਸਦਾ ਪੁੱਤਰ ਆਪਣੀ ਬਾਈਕ ਤੇ ਸਰਹਿੰਦ ਵੱਲ ਜਾ ਰਿਹਾ ਸੀ ਜਿਵੇਂ ਹੀ ਉਹ ਰਿਮਟ ਕਾਲਜ ਨੇੜੇ ਪਹੁੰਚਿਆ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਦੇ ਪੁੱਤਰ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਸਰਹਿੰਦ ਦੇ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ 'ਤੇ ਪੁਲਸ ਨੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੁਲਾਜ਼ਮਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
NEXT STORY