ਚੰਡੀਗੜ੍ਹ (ਅੰਕੁਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ’ਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ’ਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ’ਚ 196 ਲਾਇਬ੍ਰੇਰੀਆਂ ਪੇਂਡੂ ਖੇਤਰਾਂ ’ਚ ਸਫ਼ਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 135 ਹੋਰ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ 2024 ਨੂੰ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬ੍ਰੇਰੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸੁਫ਼ਨਾ ਹੈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ। ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ’ਚ ਪੜ੍ਹਨ ਦੀ ਆਦਤ ਵਿਕਸਤ ਕਰਨਾ ਹੈ।
ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਜਾ ਰਹੇ ਬੀ-ਟੈੱਕ ਦੇ ਵਿਦਿਆਰਥੀਆਂ ਨਾਲ ਰੂਹ ਕੰਬਾਊ ਹਾਦਸਾ, ਦੋ ਦੋਸਤਾਂ ਦੀ ਮੌਤ
ਸੌਂਦ ਨੇ ਦੱਸਿਆ ਕਿ ਅੰਮ੍ਰਿਤਸਰ ’ਚ 4 ਲਾਇਬ੍ਰੇਰੀਆਂ ਕਾਰਜਸ਼ੀਲ ਹਨ, ਜਦਕਿ ਬਠਿੰਡਾ ’ਚ 29 ਲਾਇਬ੍ਰੇਰੀਆਂ ਚੱਲ ਰਹੀਆਂ ਹਨ। ਬਰਨਾਲਾ ’ਚ 6 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਅਤੇ 5 ਦਾ ਕੰਮ ਚੱਲ ਰਿਹਾ ਹੈ। ਇਸੇ ਤਰ੍ਹਾਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ’ਚ 10 ਲਾਇਬ੍ਰੇਰੀਆ ਕਾਰਜਸ਼ੀਲ ਹਨ ਤੇ 2 ਦਾ ਕੰਮ ਪ੍ਰਗਤੀਅਧੀਨ ਹੈ, ਫਰੀਦਕੋਟ ’ਚ 5 ਕਾਰਜਸ਼ੀਲ ਤੇ 7 ਪ੍ਰਗਤੀਅਧੀਨ, ਫਾਜ਼ਿਲਕਾ ’ਚ 21 ਕਾਰਜਸ਼ੀਲ ਤੇ 9 ਪ੍ਰਗਤੀਅਧੀਨ ਅਤੇ ਫਿਰੋਜ਼ਪੁਰ ’ਚ 22 ਲਾਇਬ੍ਰੇਰੀਆ ਦਾ ਕੰਮ ਪ੍ਰਗਤੀਅਧੀਨ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ’ਚ 2 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਅਤੇ 13 ਦਾ ਕੰਮ ਚੱਲ ਰਿਹਾ ਹੈ। ਲੁਧਿਆਣਾ ’ਚ 15 ਕਾਰਜਸ਼ੀਲ ਅਤੇ 26 ਪ੍ਰਗਤੀਅਧੀਨ, ਮਾਨਸਾ ’ਚ 8 ਕਾਰਜਸ਼ੀਲ ਅਤੇ 10 ਪ੍ਰਗਤੀਅਧੀਨ, ਮਾਲੇਰਕੋਟਲਾ ’ਚ 6 ਕਾਰਜਸ਼ੀਲ ਅਤੇ 5 ਪ੍ਰਗਤੀਅਧੀਨ ਜਦਕਿ ਸ੍ਰੀ ਮੁਕਤਸਰ ਸਾਹਿਬ ’ਚ 6 ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ। ਮੋਗਾ ’ਚ 13 ਲਾਇਬ੍ਰੇਰੀਆਂ ਕਾਰਜਸ਼ੀਲ ਅਤੇ 1 ਪ੍ਰਗਤੀਅਧੀਨ, ਪਟਿਆਲਾ ’ਚ 18 ਕਾਰਜਸ਼ੀਲ ਤੇ 11 ਪ੍ਰਗਤੀਅਧੀਨ, ਰੂਪਨਗਰ ’ਚ 12 ਕਾਰਜਸ਼ੀਲ ਅਤੇ 1 ਪ੍ਰਗਤੀਅਧੀਨ, ਸ਼ਹੀਦ ਭਗਤ ਸਿੰਘ ਨਗਰ ’ਚ 6 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ’ਚ 12 ਲਾਇਬ੍ਰੇਰੀਆਂ ਪ੍ਰਗਤੀਅਧੀਨ ਹਨ। ਸੰਗਰੂਰ ’ਚ ਸਭ ਤੋਂ ਜ਼ਿਆਦਾ 28 ਲਾਇਬ੍ਰੇਰੀਆਂ ਚੱਲ ਰਹੀਆਂ ਹਨ ਜਦਕਿ 5 ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ। ਇਸੇ ਤਰ੍ਹਾਂ ਤਰਨਤਾਰਨ ’ਚ 11 ਅਤੇ ਜਲੰਧਰ ’ਚ 2 ਲਾਇਬ੍ਰੇਰੀਆਂ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਡਰਾਈਵਿੰਗ ਲਾਇਲੈਂਸ ਨੂੰ ਲੈ ਕੇ ਪਿਆ ਵੱਡਾ ਪੰਗਾ, ਹੁਣ ਖੜ੍ਹੀ ਹੋ ਗਈ ਇਕ ਹੋਰ ਨਵੀਂ ਮੁਸੀਬਤ
NEXT STORY