ਮੋਹਾਲੀ, (ਪਰਦੀਪ)— ਨਵੰਬਰ 1984 ਸਿੱਖ ਨਸਲਕੁਸ਼ੀ ਦੇ ਇਕ ਹੋਰ ਗਵਾਹ ਤੇਜਿੰਦਰ ਸਿੰਘ ਬਲੌਂਗੀ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੀ ਦੇਹ ਦਾ ਅੰਤਿਮ ਸੰਸਕਾਰ ਸ਼ਨੀਵਾਰ ਸ਼ਾਮ ਬਲੌਂਗੀ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਭਾਈ ਤੇਜਿੰਦਰ ਸਿੰਘ ਬਲੌਂਗੀ ਦੀ ਮ੍ਰਿਤਕ ਦੇਹ ਨੂੰ ਦੋਸ਼ਾਲਾ ਭੇਟ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਤੇਜਿੰਦਰ ਸਿੰਘ ਦੇ ਭਰਾ ਗੁਰਚਰਨ ਸਿੰਘ ਰਿਸ਼ੀ ਵੀ ਕੁਝ ਸਾਲ ਪਹਿਲਾਂ ਰੁਖ਼ਸਤ ਹੋ ਗਏ ਸਨ। ਇਹ ਦੋਵੇਂ ਸੱਜਣ ਕੁਮਾਰ ਕੇਸ ਦੇ ਗਵਾਹ ਸਨ। ਉਨ੍ਹਾਂ ਪੀੜਤ ਪਰਿਵਾਰ ਦੀ ਆਰਥਿਕ ਸਹਾਇਤਾ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜ਼ੋਰਦਾਰ ਅਪੀਲ ਕੀਤੀ।
ਕੈਪਟਨ ਅਮਰਿੰਦਰ ਸਿੰਘ ਵਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ
NEXT STORY