ਜਲੰਧਰ (ਸੋਨੂੰ)— ਦਿੱਲੀ ਦੀ ਮਾਣਯੋਗ ਹਾਈਕੋਰਟ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 1984 ਦੇ ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਅਤੇ ਉਮਰਕੈਦ ਦੀ ਸਜ਼ਾ ਦੇਣ ਦੇ ਫੈਸਲੇ ਦਾ ਪੰਜਾਬ ਦੇ ਦੰਗਾ ਪੀੜਤ 1984 ਦੀ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਸੁਆਗਤ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ 1984 ਦੇ ਮੰਜ਼ਰ ਨੂੰ ਸੋਚ ਕੇ ਉਨ੍ਹਾਂ ਦੀ ਰੂਹ ਅੱਜ ਵੀ ਕੰਬ ਉੱਠਦੀ ਹੈ। ਕਮੇਟੀ ਦੇ ਸਾਰੇ ਮੈਂਬਰਾਂ ਨੇ ਸੱਜਣ ਕੁਮਾਰ ਨੂੰ ਦਿੱਤੀ ਗਈ ਸਜ਼ਾ ਨਾਕਾਫੀ ਦੱਸਿਆ ਅਤੇ ਕਿਹਾ ਕਿ ਇਸ ਫੈਸਲੇ ਨਾਲ ਇਹ ਆਸ ਦੀ ਕਿਰਨ ਬੱਝੀ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਸਜ਼ਾ ਮਿਲੇਗੀ। ਕਮੇਟੀ ਦੇ ਸਾਰੇ ਮੈਂਬਰਾਂ ਨੇ ਸਾਰੇ ਦੋਸ਼ੀਆਂ ਨੂੰ ਫਾਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ।
ਜ਼ਿਕਰਯੋਗ ਹੈ ਕਿ 1984 ਦੇ ਸਿੱਖ ਦੰਗਿਆਂ ਦੇ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਅੱਜ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਪਲਟਦੇ ਹੋਏ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਦੰਗਾ ਭੜਕਾਉਣ ਅਤੇ ਸਾਜਿਸ਼ ਰੱਚਣ ਦੇ ਮਾਮਲੇ 'ਚ ਦੋਸ਼ੀ ਠਹਿਰਾਇਆ ਹੈ। ਇਹ ਫੈਸਲਾ ਅਜਿਹੇ ਸਮੇਂ 'ਚ ਆਇਆ ਹੈ, ਜਦੋਂ ਕਾਂਗਰਸ ਪਾਰਟੀ ਤਿੰਨ ਸੂਬਿਆਂ 'ਚ ਸਰਕਾਰ ਬਣਾਉਣ ਜਾ ਰਹੀ ਹੈ।
ਦੱਸਣਯੋਗ ਹੈ ਕਿ ਪੂਰੇ 34 ਸਾਲ ਤੋਂ ਬਾਅਦ ਕੋਰਟ ਵੱਲੋਂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਜਦਕਿ ਇਸ ਤੋਂ ਪਹਿਲਾਂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਗਿਆ। ਸੀ. ਬੀ. ਆਈ. ਨੇ 1 ਨਵੰਬਰ 1984 ਨੂੰ ਦਿੱਲੀ ਕੈਂਟ ਦੇ ਰਾਜ ਨਗਰ ਇਲਾਕੇ 'ਚ ਪੰਜ ਸਿੱਖਾਂ ਦੀ ਹੱਤਿਆ ਦੇ ਮਾਮਲੇ 'ਚ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ।
ਨਵਜੋਤ ਸਿੱਧੂ ਲਈ ਮੁਸੀਬਤ ਬਣਿਆ 'ਕਾਲਾ ਤਿੱਤਰ', ਰਿਪੋਰਟ ਤਲਬ
NEXT STORY