ਨੈਸ਼ਨਲ ਡੈਸਕ: ਬ੍ਰਿਟੇਨ ’ਤੇ ਸਭ ਤੋਂ ਵੱਧ ਸਮਾਂ ਰਾਜ ਕਰਨ ਵਾਲੀ ਮਹਾਰਾਣੀ ਐਲਿਜ਼ਾਬੈਥ II ਦਾ ਵੀਰਵਾਰ ਨੂੰ 96 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ ਹੈ। ਮਹਾਰਾਣੀ ਨੇ 70 ਸਾਲ ਬ੍ਰਿਟੇਨ ’ਤੇ ਰਾਜ ਕੀਤਾ। ਉਨ੍ਹਾਂ ਦੀ ਮੌਤ ਨਾਲ ਬ੍ਰਿਟੇਨ ਦੇ ਇਤਿਹਾਸ ਵਿਚ ਕਿਸੇ ਸ਼ਾਸਕ ਦੇ ਸਭ ਤੋਂ ਲੰਬੇ ਸ਼ਾਸਨ ਦਾ ਅੰਤ ਹੋ ਗਿਆ ਹੈ। ਮਹਾਰਾਣੀ ਦੇ ਦੇਹਾਂਤ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਐਲਿਜ਼ਾਬੈਥ II ਦਾ ਪੁਰਾਣਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਥਾ ਟੇਕਦੀ ਹੋਈ ਵਿਖਾਈ ਦੇ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਗੈਂਗਸਟਰ ਗੋਲਡੀ ਬਰਾੜ ਦੀ ਗਵਾਹਾਂ ਨੂੰ ਧਮਕੀ, ਕਿਹਾ-ਅਦਾਲਤ ਗਏ ਤਾਂ ਨਤੀਜੇ ਹੋਣਗੇ ਮਾੜੇ (ਵੀਡੀਓ)
ਦਰਅਸਲ ਮਹਾਰਾਣੀ ਐਲਿਜ਼ਾਬੈਥ II ਨੇ ਸਾਲ 1997 ਵਿੱਚ ਭਾਰਤ ਦੀ ਆਖਰੀ ਯਾਤਰਾ ਕੀਤੀ ਸੀ। ਇਹ ਭਾਰਤ ਦੀ ਬ੍ਰਿਟੇਨ ਤੋਂ ਆਜ਼ਾਦੀ ਦੀ 50ਵੀਂ ਵਰ੍ਹੇਗੰਢ ਸੀ ਅਤੇ ਦੇਸ਼ ਆਜ਼ਾਦੀ ਦੇ ਇਸ ਸੁਨਹਿਰੀ ਮੌਕੇ ਨੂੰ ਪੂਰੇ ਉਤਸ਼ਾਹ ਨਾਲ ਮਨਾ ਰਿਹਾ ਸੀ। ਇਸ ਦੌਰੇ ਦੌਰਾਨ ਬ੍ਰਿਟਿਸ਼ ਮਹਾਰਾਣੀ ਨੇ ਆਪਣੇ ਪਤੀ ਪ੍ਰਿੰਸ ਫਿਲਿਪ ਨਾਲ ਕਈ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਮੱਥਾ ਟੇਕਿਆ ਸੀ।
ਪੜ੍ਹੋ ਇਹ ਵੀ ਖ਼ਬਰ: ਵਿਦੇਸ਼ਾਂ ’ਚੋਂ ਪੰਜਾਬ ’ਚ ਆ ਕੇ ਵਾਰਦਾਤਾਂ ਕਰਨ ਵਾਲੇ ਮੋਸਟ ਵਾਂਟਿਡ ਗੈਂਗਸਟਰ ਪੁਲਸ ਲਈ ਬਣੇ ਚੁਣੌਤੀ
ਇਸ ਦੇ ਨਾਲ ਹੀ ਮਹਾਰਾਣੀ ਨੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦੀ ਸਮਾਰਕ 'ਤੇ ਨੰਗੇ ਪੈਰੀਂ ਫੁੱਲ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਨੇ ਜਲਿਆਂਵਾਲਾ ਬਾਗ ਵਿਖੇ ਕਰੀਬ 15 ਮਿੰਟ ਬਿਤਾਏ ਸਨ। ਮਹਾਰਾਨੀ ਨੇ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਵੀ ਰੱਖਿਆ ਸੀ। ਜਲ੍ਹਿਆਂਵਾਲਾ ਬਾਗ ਤੋਂ ਰਵਾਨਾ ਹੋ ਕੇ ਮਹਾਰਾਣੀ ਦਾ ਕਾਫਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ। ਉਸ ਸਮੇਂ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਹਾਰਾਣੀ ਦਾ ਸਵਾਗਤ ਕੀਤਾ। ਇਸ ਮੌਕੇ ਸਿੱਖ ਪੰਥ ਵੱਲੋਂ ਮਹਾਰਾਣੀ ਨੂੰ ਸਨਮਾਨਤ ਵੀ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਵਿਖੇ ਵਾਪਰੀ ਕਤਲ ਦੀ ਵਾਰਦਾਤ ਮੌਕੇ ਮੌਜੂਦ ਸੀ ਇਹ ਨੌਜਵਾਨ, ਰੋ-ਰੋ ਦੱਸੀ ਸਾਰੀ ਕਹਾਣੀ (ਵੀਡੀਓ)
ਮਹਾਰਾਣੀ ਅਜਿਹਾ ਕਰਨ ਵਾਲੀ ਪਹਿਲੀ ਬ੍ਰਿਟਿਸ਼ ਰਾਜ ਦੀ ਮੁਖੀ ਸੀ। ਮਹਾਰਾਣੀ ਦਾ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦੀ ਸਮਾਰਕ ’ਤੇ ਜਾਣ ਵਾਲਾ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਨੇ ਫੜਿਆ ਤੂਲ, ਹਾਈਕੋਰਟ ਨੇ ਡੀ.ਸੀ. ਤੇ ਐੱਸ.ਐੱਸ.ਪੀ. ਨੂੰ ਕੀਤਾ ਤਲਬ
NEXT STORY