ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਸ਼ਨੀਵਾਰ ਸ਼ਾਮ ਤੱਕ 2,37,674 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਨੂੰ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦਿਆ ਗਿਆ ਹੈ। ਹਾਲਾਂਕਿ ਇਸ ਕਣਕ ਵਿਚੋਂ ਸਿਰਫ਼ 1,00,881 ਮੀਟ੍ਰਿਕ ਟਨ ਦੀ ਹੀ ਲਿਫ਼ਟਿੰਗ ਹੋਈ ਹੈ। 1,36,793 ਮੀਟ੍ਰਿਕ ਟਨ ਕਣਕ ਜੋਕਿ ਕੁੱਲ੍ਹ ਦਾ ਲਗਭਗ 58 ਫ਼ੀਸਦੀ ਹੈ, ਦੀ ਲਿਫ਼ਟਿੰਗ ਨਾ ਹੋਣ ਕਾਰਨ ਮੰਡੀਆਂ ਵਿਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹਨ ਜਿਸ ਨਾਲ ਆਉਣ ਵਾਲੇ ਅਨਾਜ ਲਈ ਜਗ੍ਹਾ ਦੀ ਕਮੀ ਪੈਦਾ ਹੋ ਗਈ ਹੈ। ਜ਼ਿਲ੍ਹਾ ਮੰਡੀ ਅਫ਼ਸਰ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਾਂਸ਼ਹਿਰ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ ਵਿੱਚ 1,12,010 ਮੀਟ੍ਰਿਕ ਟਨ, ਬੰਗਾ ਵਿਚ 82,679 ਮੀਟ੍ਰਿਕ ਟਨ ਅਤੇ ਬਲਾਚੌਰ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ ਵਿਚ 42,985 ਮੀਟ੍ਰਿਕ ਟਨ ਸਮੇਤ ਕੁੱਲ੍ਹ 2,37,674 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ।
ਇਹ ਵੀ ਪੜ੍ਹੋ: ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ! ਝੱਲਣੀ ਪੈ ਸਕਦੀ ਵੱਡੀ ਮੁਸੀਬਤ

ਇਸ ਵਿਚੋਂ ਪਨਗ੍ਰੇਨ ਵੱਲੋਂ 61,359 ਮੀਟ੍ਰਿਕ ਟਨ, ਐੱਫ਼. ਸੀ. ਆਈ. ਵੱਲੋਂ 19,968 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 63,329 ਮੀਟ੍ਰਿਕ ਟਨ, ਪਨਸਪ ਵੱਲੋਂ 56,658 ਮੀਟ੍ਰਿਕ ਟਨ, ਵੇਅਰਹਾਊਸਿੰਗ ਵੱਲੋਂ 33,719 ਮੀਟ੍ਰਿਕ ਟਨ ਅਤੇ ਨਿੱਜੀ ਵਪਾਰੀਆਂ ਵੱਲੋਂ ਕੁੱਲ੍ਹ 2,641 ਮੀਟ੍ਰਿਕ ਟਨ ਸਮੇਤ 2,37,674 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ 1,00,881 ਮੀਟ੍ਰਿਕ ਟਨ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ। ਹਾਲਾਂਕਿ 1,36,793 ਮੀਟ੍ਰਿਕ ਟਨ ਕਣਕ ਖੁੱਲ੍ਹੇ ਆਸਮਾਨ ਹੇਠ ਪਈ ਹੈ। ਇਸ ਕਾਰਨ ਦਾਣਾ ਮੰਡੀਆਂ ਵਿਚ ਕਣਕ ਦੀਆਂ ਬੋਰੀਆਂ ਦੇ ਵੱਡੇ ਢੇਰ ਲੱਗ ਗਏ ਹਨ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਕਣਕ ਮੰਡੀਆਂ ਵਿਚ ਲਿਆਉਣ ਲਈ ਥਾਂ ਲੱਭਣ ਵਿਚ ਮੁਸ਼ਕਲ ਪੇਸ਼ ਆ ਰਹੀ ਹੈ। ਜ਼ਿਲ੍ਹਾ ਮੰਡੀ ਅਫ਼ਸਰ ਨੇ ਅੱਗੇ ਦੱਸਿਆ ਕਿ ਪਿਛਲੇ ਸਾਲ ਇਸ ਸਮੇਂ ਤੱਕ 2,46,877 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਮੁਕੰਮਲ ਕੀਤੀ ਜਾ ਚੁੱਕੀ ਸੀ, ਜਿਸ ਨਾਲ ਪਿਛਲੇ ਸਾਲ ਦੀ ਕੁੱਲ੍ਹ ਖ਼ਰੀਦ 2,72,031 ਮੀਟ੍ਰਿਕ ਟਨ ਤੱਕ ਪਹੁੰਚ ਗਈ ਸੀ।

ਸਵੇਰੇ ਮੀਂਹ ਕਾਰਨ ਜ਼ਿਲ੍ਹਾ ਮੰਡੀ ਵਿਚ ਖੁੱਲ੍ਹੇ ਆਸਮਾਨ ਵਿਚ ਰੱਖੀ ਕਣਕ ਹੋਈ ਗਿੱਲੀ
ਬੀਤੇ ਦਿਨ ਸਵੇਰੇ ਹੋਈ ਭਾਰੀ ਬਰਸਾਤ ਕਾਰਨ ਜ਼ਿਲ੍ਹਾ ਮੰਡੀ ਵਿਚ ਖੁੱਲ੍ਹੇ ਆਸਮਾਨ ਵਿਚ ਪਈ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਗਿੱਲੀ ਹੋ ਗਈ। ਭਾਵੇਂ ਪ੍ਰਸ਼ਾਸਨ ਨੇ ਕਣਕ ਨੂੰ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਨਾਲ ਢੱਕਿਆ ਹੋਇਆ ਸੀ ਪਰ ਕਈ ਥਾਵਾਂ ’ਤੇ ਲੱਕੜ ਦੇ ਕਰੇਟ ਨਾ ਹੋਣ ਕਾਰਨ ਬਰਸਾਤੀ ਪਾਣੀ ਕਾਰਨ ਕਣਕ ਦੀਆਂ ਬੋਰੀਆਂ ਦੀ ਕਾਫ਼ੀ ਮਾਤਰਾ ਭਿੱਜ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ ਦੋਹਤੀ ਦੀ ਰੋਲ਼ੀ ਪੱਤ, ਇੰਝ ਖੁੱਲ੍ਹਿਆ ਭੇਤ

ਟ੍ਰਾਂਸਪੋਟੇਸ਼ਨ ਅਤੇ ਕਣਕ ਦੀਆਂ ਬੋਰੀਆਂ ਨੂੰ ਉਤਾਰਨ ਲਈ ਮਜ਼ਦੂਰਾਂ ਦੀ ਘਾਟ ਬਣ ਰਹੀ ਹੌਲੀ ਲਿਫਟਿੰਗ ਦਾ ਕਾਰਨ: ਆੜ੍ਹਤੀ ਐਸੋਸੀਏਸ਼ਨ ਦੇ ਮੁਖੀ
ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੇ ਮੁਖੀ ਮਨਜਿੰਦਰ ਵਾਲੀਆ ਨੇ ਦੱਸਿਆ ਕਿ ਲਿਫਟਿੰਗ ਨਾ ਹੋਣ ਕਾਰਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਭਾਰੀ ਮੁਸ਼ਕਿਲਾਂ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਟ੍ਰਾਂਸਪੋਟੇਸ਼ਨ ਦੇ ਢੁੱਕਵੇਂ ਪ੍ਰਬੰਧਾਂ ਦੀ ਘਾਟ ਅਤੇ ਭਰੀਆਂ ਕਣਕ ਦੀਆਂ ਬੋਰੀਆਂ ਨੂੰ ਉਤਾਰਨ ਲਈ ਮਜ਼ਦੂਰਾਂ ਦੀ ਘਾਟ ਕਾਰਨ ਲਿਫ਼ਟਿੰਗ ਦੀ ਰਫ਼ਤਾਰ ਵਿਚ ਤੇਜ਼ੀ ਨਹੀਂ ਆ ਸਕੀ ਹੈ ਜਿਸ ਕਾਰਨ ਮੰਡੀਆਂ ਵਿਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲਗ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਸਿਰਫ਼ 5-7 ਫ਼ੀਸਦੀ ਹੋਰ ਕਣਕ ਆਉਣ ਦੀ ਉਮੀਦ ਹੈ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਇਸ ਸਾਲ ਮੰਡੀਆਂ ਵਿਚ ਕਣਕ ਦੀ ਆਮਦ ਪਿਛਲੇ ਸਾਲ ਦੇ ਮੁਕਾਬਲੇ ਘੱਟ ਹੋ ਸਕਦੀ ਹੈ।

ਸਲੋ ਲਿਫ਼ਟਿੰਗ ਨੂੰ ਲੈ ਕੇ ਮਜ਼ਦੂਰਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ
ਬੀਤੇ ਦਿਨ ਜ਼ਿਲ੍ਹਾ ਮੰਡੀ ਵਿਚ ਦੂਜੇ ਰਾਜਾਂ ਤੋਂ ਆਏ ਮਜ਼ਦੂਰਾਂ ਨੇ ਕਣਕ ਦੀ ਢਿੱਲੀ ਲਿਫਟਿੰਗ ਕਾਰਨ ਪੈਦਾ ਹੋ ਰਹੀਆਂ ਦਿੱਕਤਾਂ ਨੂੰ ਲੈ ਕੇ ਨਾਅਰੇਬਾਜ਼ੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਬੰਗਾਲ ਤੋਂ ਕੰਮ ਲਈ ਆਏ ਠੇਕੇਦਾਰ ਰਹੀਮ ਨੇ ਦੱਸਿਆ ਕਿ ਉਸ ਨੇ 30 ਮਜ਼ਦੂਰ ਰੱਖੇ ਹੋਏ ਹਨ ਪਰ ਹੌਲੀ ਲਿਫ਼ਟਿੰਗ ਕਾਰਨ ਉਸ ਨੂੰ ਮਜ਼ਦੂਰੀ ਦਾ ਖਰਚਾ ਪੈ ਰਿਹਾ ਹੈ ਜਦਕਿ ਉਹ ਵਿਹਲੇ ਬੈਠੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕਣਕ ਦੀਆਂ ਬੋਰੀਆਂ ਨੂੰ ਚੁੱਕਣ ਲਈ ਢੋਆ-ਢੁਆਈ ਦੇ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਗਏ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਆਵਾਜਾਈ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਲਿਫ਼ਟਿੰਗ ਵਿਚ ਤੇਜ਼ੀ ਲਿਆਂਦੀ ਜਾ ਸਕੇ, ਜਿਸ ਨਾਲ ਉਹ ਆਪਣਾ ਕੰਮ ਖ਼ਤਮ ਕਰਕੇ ਘਰ ਪਰਤ ਸਕਣ। ਇਸ ਮੌਕੇ ਅਕੀਲ, ਮਨਸੂਰ, ਦਿਲਕਸ਼, ਮੁਖਤਿਆਰ, ਅੰਸਾਰ ਹਾਜ਼ਰ ਸਨ।
ਕੀ ਕਹਿੰਦੇ ਹਨ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ
ਮੰਡੀਆਂ ਵਿਚ ਹੌਲੀ ਲਿਫ਼ਟਿੰਗ ਦੀ ਸਮੱਸਿਆ ਬਾਰੇ ਪੁੱਛੇ ਜਾਣ ’ਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਵਿਸ਼ੇਸ਼ (ਟਰੇਨ) ਟਰਾਂਸਪੋਰਟ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਲੋੜੀਂਦੀ ਟਰਾਂਸਪੋਰਟ ਵੀ ਤਾਇਨਾਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: 3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ਼ਰਾਬ ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ ਉੱਡ ਜਾਣਗੇ ਹੋਸ਼, ਮਹਿੰਗੀਆਂ ਬ੍ਰਾਂਡਿਡ ਬੋਤਲਾਂ ਨੂੰ ਲੈ ਕੇ...
NEXT STORY